PTB News

Latest news
जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस... CT Institute झगड़ा, छात्रों के दो गुटों के बीच, हॉस्टल में तोड़फोड़, कैंपस की सुरक्षा के लिए तैनात कि... डी.ए.वी. यूनिवर्सिटी की छात्रा ऊर्वी राठौर को मिला 'यूथ क्लाइमेट लीडर अवॉर्ड' राष्ट्रीय स्तर पर शानद... रायत बाहर प्रोफेशनल यूनिवर्सिटी में "ड्रग्स का बढ़ता प्रकोप: महिलाओं पर पड़ता बोझ" विषय पर राष्ट्रीय...

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਦੱਸ ਰੋਜ਼ਾ ਲੋਕਨਾਚ ਭੰਗੜਾ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ,

10-day-folk-dance-bhangra-camp-at-lyallpur-khalsa-college-jalandhar-was-a-grand-affair

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੰਜਾਬੀ ਲੋਕਨਾਚਾਂ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮਿਤੀ 06.07.2023 ਤੋਂ 15.07.2023 ਤੱਕ ਦਸ ਰੋਜ਼ਾ ਲੋਕਨਾਚ ਭੰਗੜਾ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਤਿੰਨ ਸਾਲ ਤੋਂ ਲੈ ਕੇ 60 ਸਾਲ ਤੱਕ ਦੀ ਉਮਰ ਦੇ 450 ਤੋਂ ਵੱਧ ਭੰਗੜਾ ਪ੍ਰੇਮੀਆਂ ਨੇ ਭਾਗ ਲਿਆ। ਲੋਕਨਾਚ ਭੰਗੜਾ ਕੈਂਪ ਦੇ ਅੰਤਿਮ ਦਿਨ ਸ੍ਰੀ ਚੰਨੀ ਟਕੁਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਸੁਮਨ ਚੋਪੜਾ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਬਲਰਾਜ ਕੌਰ, ਪ੍ਰੋ. ਐਸ.ਐਸ. ਬੈਂਸ, ਪ੍ਰੋ. ਪਲਵਿੰਦਰ ਸਿੰਘ ਡੀਨ ਕਲਚਰਲ ਮਾਮਲੇ ਨੇ ਮੁੱਖ ਮਹਿਮਾਨ ਨੂੰ ਗੁਲਦਸਤੇ ਦੇ ਕੇ ਜੀ ਆਇਆ ਕਿਹਾ। ਮੁੱਖ ਮਹਿਮਾਨ ਦਾ ਸੁਆਗਤ ਕਰਦਿਆਂ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਦੱਸਿਆ ਕਿ ਇਹ ਕੈਂਪ ਬਿਲਕੁਲ ਮੁਫ਼ਤ ਲਗਾਇਆ ਗਿਆ ਤੇ ਕਿਸੇ ਕੋਲੋਂ ਕੋਈ ਫੀਸ ਨਹੀਂ ਲਈ ਗਈ। ਉਹਨਾਂ ਕਿਹਾ ਕਿ ਭੰਗੜਾ ਕੈਂਪ ਦੇ ਸਾਰੇ ਹੀ ਦਿਨ ਵਿੱਚ ਸਾਰੇ ਹੀ ਭੰਗੜਾ ਪ੍ਰੇਮੀਆਂ ਨੇ ਬੜਾ ਉਤਸ਼ਾਹ ਦਿਖਾਇਆ ਅਤੇ ਪੂਰੀ ਲਗਨ ਤੇ ਤਨਦੇਹੀ ਨਾਲ ਭੰਗੜਾ ਸਿੱਖਿਆ।

10-day-folk-dance-bhangra-camp-at-lyallpur-khalsa-college-jalandhar-was-a-grand-affair

ਉਹਨਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮਨੋਰਥ ਨਵੀਆਂ ਪੀੜ੍ਹੀਆਂ ਨੂੰ ਵਿਰਾਸਤ ਨਾਲ ਜੋੜ੍ਹਨਾ ਵੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸਾਰੇ ਪ੍ਰਤੀਭਾਗੀਆਂ ਨੇ ਵੱਖ-ਵੱਖ ਟੀਮਾਂ ਦੇ ਰੂਪ ਵਿਚ ਲੋਕ-ਨਾਚਾਂ ਦੀ ਪ੍ਰੇਸ਼ਕਾਰੀ ਕੀਤੀ। ਪ੍ਰੋ. ਪਲਵਿੰਦਰ ਸਿੰਘ ਡੀਨ, ਕਚਰਲ ਮਾਮਲੇ ਨੇ ਲੋਕਨਾਚ ਭੰਗੜੇ ਦਾ ਇਤਿਹਾਸ ਤੇ ਵਿਰਾਸਤ ਦੱਸਦੇ ਹੋਏ ਭੰਗੜੇ ਦੀਆਂ ਬਰੀਕੀਆ ਦੱਸੀਆਂ। ਭੰਗੜਾ ਸਿਖਣ ਲਈ ਲੋਕਾਂ ਨੇ ਭਾਰੀ ਉਤਸ਼ਾਹ ਵਿਖਾਇਆ ਹੈ।

ਉਨ੍ਹਾਂ ਕਿਹਾ ਕਿ ਸਾਡੇ ਕਲਾਕਾਰ ਵੱਖ-ਵੱਖ ਸਕੂਲਾਂ, ਕਾਲਜਾਂ, ਸ਼ਹਿਰੀ ਤੇ ਪੇਂਡੂ ਸੋਸਾਇਟੀਆਂ ਦੇ ਸਹਿਯੋਗ ਨਾਲ ਭੰਗੜਾ ਕੈਂਪ ਲਗਾ ਕੇ ਇਸ ਨੂੰ ਪ੍ਰਫੁੱਲਤ ਕਰ ਰਹੇ ਹਨ। ਕੈਂਪ ਦੇ ਅਖੀਰ ਵਿੱਚ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਵਲੋਂ ਸਾਰੇ ਸਿਖਾਂਦਰੂ ਭੰਗੜਾ ਪ੍ਰੇਮੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।

10-day-folk-dance-bhangra-camp-at-lyallpur-khalsa-college-jalandhar-was-a-grand-affair

ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਸੇਖੋਂ ਅਤੇ ਪ੍ਰੋ. ਸਤਪਾਲ ਸਿੰਘ ਨੇ ਕੀਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਡਾ. ਦਿਨਕਰ ਸ਼ਰਮਾਂ, ਪ੍ਰੋ. ਅਜੀਤਪਾਲ ਸਿੰਘ, ਪ੍ਰੋ. ਓਂਕਾਰ, ਪ੍ਰੋ. ਮਨਦੀਪ ਸਿੰਘ, ਪ੍ਰੋ. ਮਨੀਸ਼ ਗੋਇਲ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਕੀਰਤਪ੍ਰੀਤ ਕੌਰ, ਪ੍ਰੋ. ਪਿਅੰਕਾ ਸ਼ਰਮਾ ਅਤੇ ਕਾਲਜ ਦੇ ਪੁਰਾਣੇ ਭੰਗੜਾ ਵਿਦਿਆਰਥੀ ਵੀ ਹਾਜ਼ਰ ਸਨ।

Latest News