PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ‘ਤੇ ਨੁਮਾਇੰਦਗੀ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਨ੍ਹਾਂ ਮੌਕਿਆਂ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਦੇ 05 ਐਨ.ਐਸ.ਐਸ. ਵਲੰਟੀਅਰਾਂ ਨੂੰ ਯੁਵਕ ਸੇਵਾਵਾਂ ਵਿਭਾਗ ਦੁਆਰਾ ਆਯੋਜਿਤ ਅਤੇ ਸਪਾਂਸਰ ਕੀਤੇ ਗਏ ਅੰਤਰ-ਰਾਜੀ ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਲਈ ਚੁਣੇ ਗਏ।
. .ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋਗਰਾਮ ਵਿਚ ਭਾਗ ਲੈਣ ਗਏ ਵਲੰਟੀਅਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਦੀ ਸੱਭਿਅਤਾ ਅਤੇ ਸੱਭਿਆਚਾਰ ਵਿੱਲਖਣ ਹੈ, ਇਸ ਵਿਲੱਖਣਤਾ ਕਰਕੇ ਹੀ ਸਾਡਾ ਦੇਸ਼ ਦੁਨੀਆਂ ਭਰ ਵਿਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਭਾਗੀਦਾਰਾਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਸਗੋਂ ਨਾਗਰਿਕਾਂ ਵਿੱਚ ਏਕਤਾ ਅਤੇ ਸਦਭਾਵਨਾ ਵੀ ਲਿਆਉਂਦੇ ਹਨ।
.
.ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਇਹ ਵਲੰਟੀਅਰਾਂ ਨੇ ਪਿਛਲੇ ਦਿਨੀਂ ਉੜੀਸਾ ਦਾ ਦੌਰਾ ਕੀਤਾ ਅਤੇ ਉਡੀਸਾ ਦੇ ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਵਲੰਟੀਅਰਾਂ ਲਈ ਕਿਸੇ ਹੋਰ ਰਾਜ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਸਮਝਣ ਦਾ ਇਹ ਇਕ ਵਧੀਆ ਮੌਕਾ ਸੀ।
. .ਵਲੰਟੀਅਰ ਜਸਕਰਨ ਗਧਰਾ, ਕਰਨਦੀਪ ਸਿੰਘ, ਪੁਨੀਤ, ਹਨੀ ਭਗਤ, ਰਿਿਸ਼ਕ, ਕੁਨਾਲ ਨੇ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ, ਪ੍ਰਧਾਨ, ਕਾਲਜ ਗਵਰਨਿੰਗ ਕੌਂਸਲ, ਪ੍ਰਿੰਸੀਪਲ ਅਤੇ ਐਨ.ਐਸ.ਐਸ. ਯੂਨਿਟ ਦਾ ਧੰਨਵਾਦ ਕੀਤਾ।
. .