PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ 05 ਵਿਦਿਆਰਥੀਆਂ ਨੇ ਉੜੀਸਾ ਵਿਖੇ ਸੱਭਿਆਚਾਰਕ ਅਦਾਨ ਪ੍ਰਦਾਨ ਪ੍ਰੋਗਰਾਮ ਵਿਚ ਭਾਗ ਲਿਆ,

5-students-of-lyallpur-khalsa-college-participated-in-the-cultural-exchange-program-at-orissa

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ‘ਤੇ ਨੁਮਾਇੰਦਗੀ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਨ੍ਹਾਂ ਮੌਕਿਆਂ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਦੇ 05 ਐਨ.ਐਸ.ਐਸ. ਵਲੰਟੀਅਰਾਂ ਨੂੰ ਯੁਵਕ ਸੇਵਾਵਾਂ ਵਿਭਾਗ ਦੁਆਰਾ ਆਯੋਜਿਤ ਅਤੇ ਸਪਾਂਸਰ ਕੀਤੇ ਗਏ ਅੰਤਰ-ਰਾਜੀ ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਲਈ ਚੁਣੇ ਗਏ।

.

.

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋਗਰਾਮ ਵਿਚ ਭਾਗ ਲੈਣ ਗਏ ਵਲੰਟੀਅਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਦੀ ਸੱਭਿਅਤਾ ਅਤੇ ਸੱਭਿਆਚਾਰ ਵਿੱਲਖਣ ਹੈ, ਇਸ ਵਿਲੱਖਣਤਾ ਕਰਕੇ ਹੀ ਸਾਡਾ ਦੇਸ਼ ਦੁਨੀਆਂ ਭਰ ਵਿਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਭਾਗੀਦਾਰਾਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਸਗੋਂ ਨਾਗਰਿਕਾਂ ਵਿੱਚ ਏਕਤਾ ਅਤੇ ਸਦਭਾਵਨਾ ਵੀ ਲਿਆਉਂਦੇ ਹਨ।

.

.

ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਇਹ ਵਲੰਟੀਅਰਾਂ ਨੇ ਪਿਛਲੇ ਦਿਨੀਂ ਉੜੀਸਾ ਦਾ ਦੌਰਾ ਕੀਤਾ ਅਤੇ ਉਡੀਸਾ ਦੇ ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਵਲੰਟੀਅਰਾਂ ਲਈ ਕਿਸੇ ਹੋਰ ਰਾਜ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਸਮਝਣ ਦਾ ਇਹ ਇਕ ਵਧੀਆ ਮੌਕਾ ਸੀ।

.

.

ਵਲੰਟੀਅਰ ਜਸਕਰਨ ਗਧਰਾ, ਕਰਨਦੀਪ ਸਿੰਘ, ਪੁਨੀਤ, ਹਨੀ ਭਗਤ, ਰਿਿਸ਼ਕ, ਕੁਨਾਲ ਨੇ ਅਜਿਹਾ ਮੌਕਾ ਪ੍ਰਦਾਨ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ, ਪ੍ਰਧਾਨ, ਕਾਲਜ ਗਵਰਨਿੰਗ ਕੌਂਸਲ, ਪ੍ਰਿੰਸੀਪਲ ਅਤੇ ਐਨ.ਐਸ.ਐਸ. ਯੂਨਿਟ ਦਾ ਧੰਨਵਾਦ ਕੀਤਾ।

.

.