PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ, ਪਲੇਸਮੈਂਟ ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਜਾਬ ਆਫਰ ਲੈਟਰ ਸੌਂਪੇ,

DC Ghanshyam Thori Visits DBEE, Hands over jab offer letters to selected candidates in placement camp PTB Big Breaking News

PTB City ਖ਼ਬਰਾਂ ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜ਼ਿਲ੍ਹੇ ਵਿੱਚ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਇਕ ਕੜੀ ਦਾ ਕੰਮ ਕਰ ਰਿਹਾ ਹੈ / ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ।

.

.

ਉਨ੍ਹਾਂ ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਵਿੱਚ ਸਹਾਇਕ ਕਰਾਰ ਦਿੰਦਿਆਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾ ਕੇ ਆਤਮ ਨਿਰਭਰ ਬਣਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਦੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

.

.

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਕਰੀਅਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਜਾਬ ਆਫਰ ਲੈਟਰ ਵੀ ਸੌਂਪੇ ਗਏ। ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਯੋਜਨਾ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੋਲ੍ਹ ਕੇ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਖ਼ਤਮ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਕੇ ਆਪਣੇ ਆਪ ਨੂੰ ਸਸ਼ਕਤ ਕਰਨ ਤੋਂ ਇਲਾਵਾ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ।

.

.

ਥੋਰੀ ਨੇ ਅੱਗੇ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹੇ ਵਿੱਚ 13, 15 ਅਤੇ 17 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ, ਜਨਤਾ ਕਾਲਜ ਕਰਤਾਰਪੁਰ ਅਤੇ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿੱਚ ਕੈਂਪਾਂ ਸਮੇਤ ਹੋਰ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿੱਚ ਕਈ ਨਾਮੀ ਕੰਪਨੀਆਂ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਆਪਣੇ ਆਪ ਨੂੰ www.pgrkam.com ‘ਤੇ ਰਜਿਸਟਰਡ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें