ਪੀਟੀਬੀ ਖਬਰਾਂ ਨਾਭਾ : (ਰਿਪੋਰਟ) ਸ਼ਰਮਾ : ਜ਼ਿਲ੍ਹਾ ਪਟਿਆਲਾ ਦੇ ਟੂਰਿਸਟ ਸਪਾਟ ਪਿੰਡ ਨਾਨੋਕੀ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਲੈ ਕੇ ਅਮਰੀਕਾ ਤਾਂ ਕੀ ਚੰਨ ਤਕ ਮੋਦੀ ਦਾ ਪਿੱਛਾ ਕਰਨਗੇ ਪੰਜਾਬੀ ਕਿਸਾਨ। ਕਾਦੀਆਂ ਨੇ ਕਿਹਾ ਕਿ ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਅੰਦੋਲਨ ਹੋਣਾ ਰਾਸ਼ਟਰੀ ਪੱਧਰ ਤੋਂ ਨਿਕਲ ਕੇ ਅੰਤਰਰਾਸ਼ਟਰੀ ਪੱਧਰ ਤੱਕ ਪੁੱਜ ਗਿਆ ਹੈ। ਉਨ੍ਹਾਂ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਹੋਂਦ ਨੂੰ ਬਚਾਉਣ ਲਈ ਖ਼ੁਦ ਹੀ ਅੱਗੇ ਆਉਣਾ ਪਵੇਗਾ।
. .ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਰਵਾਇਤੀ ਫਸਲਾਂ ਦੇ ਚੱਕਰ ਤੋਂ ਪੰਜਾਬੀ ਕਿਸਾਨਾਂ ਨੂੰ ਬਾਹਰ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀ ਦਿਨ ਦੇਸ਼ ਵਿੱਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਜਿਸ ਦੇ ਸਬੂਤ ਵਜੋਂ ਪੰਜਾਬੀ ਨੌਜਵਾਨਾਂ ਨੇ ਵਿਦੇਸ਼ਾਂ ਵੱਲ ਵਹੀਰਾਂ ਘੱਤ ਲਈਆਂ ਹਨ। ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧਦੇ ਰੁਝਾਨ ਨੂੰ ਦੇਸ਼ ਲਈ ਖ਼ਤਰਨਾਕ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸਰਕਾਰ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ।
.
.
ਉਨ੍ਹਾਂ ਕਿਹਾ ਕਿ ਇਕ ਸਮਾਂ ਅਜਿਹਾ ਵੀ ਆਵੇਗਾ ਜਦੋਂ ਦੇਸ਼ ਵਿਚ ਸਿਰਫ਼ ਬਜ਼ੁਰਗ ਰਹਿ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਕਿਸਾਨਾਂ ਨੂੰ ਸਾਂਝੇ ਤੌਰ ਤੇ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਇਕ ਸਾਂਝੇ ਪਲੇਟਫਾਰਮ ਉੱਤੇ ਆ ਕੇ ਕਿਸਾਨਾਂ ਦੀ ਹੋਂਦ ਬਚਾਉਣ ਲਈ ਵੱਡਾ ਹੰਭਲਾ ਮਾਰਨ ਦੀ। ਉਨ੍ਹਾਂ ਕਿਹਾ ਕਿ ਅਹੁਦਿਆਂ ਦੀ ਬਜਾਏ ਵਰਕਰ ਬਣਕੇ ਕਿਸਾਨੀ ਅੰਦੋਲਨਾਂ ਵਿੱਚ ਸੇਵਾ ਕੀਤੀ ਜਾਵੇ ਤਾਂ ਜੋ ਦੇਸ਼ ਦੀ ਵਿਰਾਸਤੀ ਪਹਿਚਾਣ ਰੂਪੀ ਖੇਤੀਬਾਡ਼ੀ ਨੂੰ ਬਚਾਇਆ ਜਾ ਸਕੇ।
. .ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਅਬਜਿੰਦਰ ਸਿੰਘ ਜੋਗੀ ਨੂੰ ਪਟਿਆਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਜਥੇਬੰਦੀ ਬਾਕੀ ਪੰਜਾਬ ਵਿੱਚ ਬੜੀ ਤੇਜੀ ਨਾਲ ਸਰਗਰਮ ਹੈ ਅਤੇ ਪਟਿਆਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਹੁਣ ਅਬਜਿੰਦਰ ਸਿੰਘ ਜੋਗੀ ਨੂੰ ਸੌਂਪੀ ਜਾ ਰਹੀ ਹੈ। ਅਬਜਿੰਦਰ ਸਿੰਘ ਜੋਗੀ ਅਤੇ ਸਮਰਥਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦਾ ਦਿਲੀ ਧੰਨਵਾਦ ਅਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕੌਮੀ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਬਾਬਾ ਬੰਦਾ ਸਿੰਘ ਬਹਾਦਰ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
.
हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,
साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें




































