PTB News

Latest news
जालंधर, अवैध टैक्सी स्टैंड विवाद, PTB News के पास पहुंची परमिशन की कॉपी, पंजाब के बाबा का बड़ा कारनामा, अश्लील वीडियो वायरल होने के बाद दर्ज हुई FIR, 10+2 ਦੀ ਮੈਰਿਟ ਹੋਲਡਰ ਵਿਦਿਆਰਥਣ ਨੇ ਲਾਇਲਪੁਰ ਖਾਲਸਾ ਕਾਲਜ ਵਿੱਚ ਬੀ.ਐਸ.ਸੀ. ਮੈਡੀਕਲ ਦੀ ਚੋਣ ਕੀਤੀ, सेंट सोल्जर ग्रुप ऑफ इंस्टीट्यूशंस की सभी स्कूल शाखाओं ने अंतर्राष्ट्रीय योग दिवस मनाया, एम.वॉक (कास्मेटालिजी एंड वेलनैस) सेमेस्टर एक की छात्राओं का शानदार प्रदर्शन, भारत में बनेंगे फाल्कन 2000 बिजनेस जेट, अनिल अंबानी की हुई फ्रेंच कंपनी के साथ पार्टनरशिप, होगा बड़ा ... जालंधर, एक ओर सरकारी जमीन हुआ कब्जा, जिला प्रशासन व जिला पुलिस को नहीं हुई कानों कान कोई खबर, पंजाब सहित 6 राज्यों में ED की रेड खत्म, दस्तावेज व अन्य सामान किये गए जब्त, 21000 से अधिक रिकॉर्ड संख्या में 'सी.एम.दी योगशाला' प्रोग्राम में लोग हुए इकठ्ठे, आर्थोनोवा हॉस्पिटल जालंधर में पहुंचेगे जर्मनी के प्रसिद्ध डॉक्टर Alios Franz
Translate

ਝੋਨੇ ਦੀ ਸਰਕਾਰੀ ਖ਼ਰੀਦ ‘ਚ ਦੇਰੀ ਕਿਸਾਨ ਵਿਰੋਧੀ ਫ਼ੈਸਲਾ, ਭਾਕਿਯੂ ਕਾਦੀਆਂ ਵੱਲੋਂ ਤਹਿਸੀਲਦਾਰ ਪਟਿਆਲਾ ਨੂੰ ਸਰਕਾਰ ਦੇ ਨਾਮ ਸੌਂਪਿਆ ਮੈਮੋਰੰਡਮ,

Delay in government procurement of paddy anti-farmer decision Memorandum handed over by Bhaktiu Qadian to Tehsildar Patiala in the name of Government

ਪੀਟੀਬੀ ਖਬਰਾਂ ਪਟਿਆਲਾ (ਰਿਪੋਰਟ) ਸ਼ਰਮਾ : ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਦੀ ਸਰਕਾਰੀ ਖ਼ਰੀਦ ਵਿੱਚ ਕੀਤੀ ਜਾ ਰਹੀ ਦੇਰੀ ਕਿਸਾਨਾਂ ਦੀਆਂ ਔਕੜਾਂ ਨੂੰ ਵਧਾਉਣ ਵਾਲਾ ਫ਼ੈਸਲਾ ਹੈ, ਜਿਸ ਦੀ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀ ਘੋਰ ਨਿੰਦਾ ਕੀਤੀ ਜਾ ਰਹੀ ਹੈ। ਇਹ ਵਿਚਾਰ ਸਾਂਝੇ ਕਰਦਿਆਂ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਗਰੇਵਾਲ ਜੋਗੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਖਰਾਂ ਉਤੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਖਿੱਝ ਕੱਢਣ ਲਈ ਮੋਦੀ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੀਆਂ ਦਿੱਕਤਾਂ ਚ ਵਾਧਾ ਕਰਦੀ ਜਾ ਰਹੀ ਹੈ।

.

.

ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਵਿਚਲੀ ਦੇਰੀ ਮੋਦੀ ਸਰਕਾਰ ਦਾ ਮੂਰਖਤਾਪੂਰਨ ਫ਼ੈਸਲਾ ਹੈ ਜਿਸ ਨੂੰ ਲੈਣ ਵੇਲੇ ਕਿਸੇ ਵੀ ਤਕਨੀਕੀ ਮਾਹਿਰਾਂ ਤੋਂ ਕੋਈ ਸਲਾਹ ਲਈ ਨਹੀਂ ਜਾਪਦੀ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਆਦਿ ਸੂਬਿਆਂ ਵਿੱਚ ਝੋਨੇ ਦੀ ਫਸਲ ਲਗਭਗ ਪੱਕ ਕੇ ਤਿਆਰ ਹੋਈ ਪਈ ਹੈ ਪ੍ਰੰਤੂ ਮੰਡੀਆਂ ਵਿੱਚੋਂ ਨਦਾਰਦ ਹੋ ਕੇ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਮੁਸ਼ਕਲਾਂ ਵਿੱਚ ਪਾ ਰਹੀ ਹੈ। ਕੁਦਰਤੀ ਮੌਸਮ ਦਿਨ ਪ੍ਰਤੀ ਦਿਨ ਕਰਵਟ ਬਦਲ ਰਿਹਾ ਹੈ ਜਿਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵਧਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

.

.

ਮੰਡੀਆਂ ਵਿਚ ਝੋਨੇ ਦੀ ਫਸਲ ਦੇ ਵੱਧ ਰਹੇ ਅੰਬਾਰਾਂ ਦੀ ਸਾਂਭ ਸੰਭਾਲ ਕਿਸਾਨਾਂ ਨੂੰ ਹੀ ਕਰਨੀ ਪੈ ਰਹੀ ਹੈ। ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣਨ ਦੀ ਬਜਾਏ ਜੇਕਰ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਜਵਾਨਾਂ ਦੇ ਹਿੱਤਾਂ ਵਿੱਚ ਕੰਮ ਕਰੇ ਤਾਂ ਕਾਫੀ ਚੰਗਾ ਹੋਵੇਗਾ ਪ੍ਰੰਤੂ ਉਹ ਸਭ ਕੁਝ ਇਸ ਤੋਂ ਉਲਟ ਹੀ ਰਿਹਾ ਹੈ। ਮੋਦੀ ਸਰਕਾਰ ਨੇ ਤਾਂ ਦੇਸ਼ ਦੇ ਜਵਾਨਾਂ ਨੂੰ ਦੇਸ਼ ਦੇ ਕਿਸਾਨਾਂ ਅੱਗੇ ਹੀ ਖਡ਼੍ਹਾ ਕਰ ਦਿੱਤਾ ਹੈ।

.

.

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਦੀ ਅਗਵਾਈ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤੁਰੰਤ ਪ੍ਰਭਾਵ ਅਧੀਨ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਸਬੰਧੀ ਸਰਕਾਰ ਦੇ ਨਾਮ ਪਟਿਆਲਾ ਦੇ ਤਹਿਸੀਲਦਾਰ ਨੂੰ ਮੈਮੋਰੰਡਮ ਸੌਂਪਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਧਾਰਨੀ, ਬਲਵਿੰਦਰ ਸਿੰਘ, ਜੋਗੀ ਅੜਕ, ਅਮਰਜੀਤ ਲੱਖੀ, ਗੁਰਜੰਟ ਸਹੌਲੀ, ਕੁਲਦੀਪ ਸਿੰਘ, ਨਿਰਮਲ ਸਿੰਘ ਵੀਰਪਾਲ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੋਤ ਸਿੰਘ ਅਤੇ ਜਥੇਬੰਦੀ ਦੇ ਜਿਲਾ ਕਾਨੂੰਨੀ ਸਲਾਹਕਾਰ ਐਡਵੋਕੇਟ ਟੀ. ਕੇ. ਸ਼ਰਮਾ ਆਦਿ ਹਾਜ਼ਰ ਰਹੇ।

.

 

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें 

Latest News