PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੌਲ) ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College MA from (Geography) The result of the fourth semester is excellent Jalandhar PTB Big Breaking News

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਿਦਆਰਥਣ ਸਰਿਤਾ ਦੇਵੀ, ਸ਼ੁਸ਼ਮਿਤਾ ਅਤੇ ਪ੍ਰਿਅੰਕਾ ਸ਼ਰਮਾ ਨੇ 1600 ਵਿਚੋਂ ਕ੍ਰਮਵਾਰ 1369, 1363, 1337 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ

ਇਸੇ ਤਰ੍ਹਾਂ ਵਿਦਿਆਰਥੀ ਸਵਨੀਤ ਕੌਰ, ਰਮਿਤ ਕੁਮਾਰ ਸ਼ਰਮਾ, ਨਮਨ ਅਤੇ ਤਰਨਦੀਪ ਸਿੰਘ ਨੇ ਕ੍ਰਮਵਾਰ 1311, 1276, 1237 ਅਤੇ 1210 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਡਿਸਟਿੰਕਸ਼ਨ ਸਥਾਨ ਪ੍ਰਾਪਤ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਜਸਬੀਰ ਸਿੰਘ ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਉਂਕਾਰ ਸਿੰਘ ਵੀ ਹਾਜ਼ਰ ਸਨ।