PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵਲੋਂ ਕਰਵਾਏ ਗਏ ਲੇਖ ਲਿਖਣ ਮੁਕਾਬਲੇ,

Essay writing competition conducted by Punjabi Sahitya Sabha of Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਲਈ ਤੱਤਪਰ ਰਹਿੰਦਾ ਹੈ। ਇਸ ਲਈ ਵਿੱਦਿਆਂ ਨੂੰ ਖੇਡਾਂ, ਕਲਚਰਲ, ਖੋਜ ਤੇ ਸਾਹਿਤਕ ਆਦਿ ਖੇਤਰ ਵਿੱਚ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵਲੋਂ ਵਿਦਿਆਰਥੀਆਂ ਵਿਚਕਾਰ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ ਵੱਖ ਕਲਾਸਾਂ ਦੇ 70 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸਿਰਜਨਾਤਮਕ ਕਾਰਜ ਕਰਦਿਆਂ ਲੇਖ ਲਿਖਣ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਮੌਕੇ ਕਿਹਾ ਕਿ ਸਿਰਜਨਾਤਮਕ ਲੇਖਣ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਵਿਅਕਤੀ ਵਿੱਚ ਆਤਮ ਵਿਸ਼ਵਾਸ ਵੱਧਦਾ ਹੈ ਅਤੇ ਉਹ ਸਮਾਜ ਵਿੱਚ ਵੱਡੀਆਂ ਜਿੰ੍ਹਮੇਵਾਰੀਆਂ ਨਿਭਾਉਣ ਦੇ ਸਮਰੱਥ ਹੋ ਜਾਂਦਾ ਹੈ।

ਡਾ. ਗੋਪਾਲ ਸਿੰਘ ਬੁੱਟਰ ਮੁਖੀ ਪੰਜਾਬੀ ਵਿਭਾਗ ਅਤੇ ਪ੍ਰੋ. ਕੁਲਦੀਪ ਸੋਢੀ ਕੋਆਰਡੀਨੇਟਰ ਪੰਜਾਬੀ ਸਾਹਿਤ ਸਭਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਦੁਆਰਾ ਹਰ ਸਾਲ ਸਿਰਜਨਾਤਮਕ ਲੇਖਣ, ਕਾਵਿ ਉਚਾਰਨ ਅਤੇ ਪੁਸਤਕ ਪੜ੍ਹਨ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਨੂੰ ਰੋਜਮੱਰਾ ਦੇ ਜੀਵਨ ਵਿੱਚ ਦਫ਼ਤਰੀ, ਅਖ਼ਬਾਰੀ ਅਤੇ ਸਾਹਿਤਕ ਕਾਰਜਾਂ ਵਿੱਚ ਮੱਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਸਾਹਿਤ ਸਭਾ ਵਿਦਿਆਰਥੀਆਂ ਵਿੱਚ ਸਾਹਿਤਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਲਈ ਨਿਰੰਤਰ ਕਾਰਜ ਕਰ ਰਹੀ ਹੈ।

ਇਨ੍ਹਾਂ ਲੇਖ ਲਿਖਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬ੍ਰਹਮ ਸੇਵਕ ਐਮ.ਏ. ਰਾਜਨੀਤੀ ਸ਼ਾਸਤਰ, ਸਮੈਸਟਰ ਪਹਿਲਾ ਨੇ ਦੂਜਾ ਸਥਾਨ ਲਵਪ੍ਰੀਤ ਕੌਰ, ਬੀ.ਏ. ਪੰਜਵਾਂ ਸਮੈਸਟਰ ਅਤੇ ਤੀਜਾ ਸਥਾਨ ਹਰਪ੍ਰੀਤ ਸਿੰਘ ਬੀ.ਐਸ.ਸੀ. ਕੰਪਿਊਟਰ ਸਾਇੰਸ ਪਹਿਲਾ ਸਮੈਸਟਰ ਨੇ ਪ੍ਰਾਪਤ ਕੀਤਾ। ਇਨ੍ਹ੍ਹਾਂ ਵਿਦਿਆਰਥੀਆਂ ਦੀਆਂ ਲਿਖਤਾਂ ਦੀ ਜੱਜਮੈਂਟ ਡਾ. ਸੁਰਿੰਦਰ ਪਾਲ ਮੰਡ ਅਤੇ ਪ੍ਰੋ. ਕੁਲਦੀਪ ਸੋਢੀ ਦੁਆਰਾ ਕੀਤੀ ਗਈ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਸਮਰਾ ਅਤੇ ਵਿਭਾਗ ਦੇ ਮੁਖੀ ਡਾ. ਗੋਪਾਲ ਸਿੰਘ ਬੁੱਟਰ ਨੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਨਰੋਆ ਸਾਹਿਤ ਲਿਖਣ ਲਈ ਪ੍ਰੇਰਿਤ ਕੀਤਾ।