PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ, ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਹਿਲਕਦਮੀ ਸ਼ੁਰੂ ਕਰਨ ਦੇ ਨਿਰਦੇਸ਼,

Report Illegal Sand Mining and Get Reward of Rs. 25000, Punjab CM Directs Deputy Commissioners to Start The Initiative Chandigarh Punjab

ਸਰਕਾਰ ਦੁਆਰਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਤੈਅ ਰੇਟ ਅਨੁਸਾਰ ਰੇਤ ਦੀ ਵਿਕਰੀ ਬਣਾਈ ਜਾਵੇ ਯਕੀਨੀ,

ਪੀਟੀਬੀ ਖਬਰਾਂ ਚੰਡੀਗੜ੍ਹ : ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ `ਤੇ ਸਥਿਰ ਰਹਿਣ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਖਣਨ ਵਾਲੀਆਂ ਥਾਵਾਂ `ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਵਿੱਚ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਲਈ 25000 ਰੁਪਏ ਦੇ ਇਨਾਮ ਦਾ ਐਲਾਨ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਅੰਤਿਮ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸ ਨੂੰ ਇਹ ਮਾਈਨਿੰਗ ਵਾਲੀਆਂ ਥਾਵਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਈ ਜਾਵੇ।

ਚੰਨੀ ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ਼ ਟਰੱਕਾਂ ਤੋਂ 5.50 ਪ੍ਰਤੀ ਕਿਊਬਿਕ ਫੁੱਟ ਚਾਰਜ ਕੀਤਾ ਜਾਵੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਸਬੰਧੀ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ ਅਤੇ ਰੋਪੜ ਜ਼ਿਲ੍ਹਿਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦਰਮਿਆਨ ਤਾਲਮੇਲ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹਨ।