PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਜਲੰਧਰ ਕੈਂਟ ਹਲਕੇ ’ਚ ਕਾਂਗਰਸ ਉਮੀਦਵਾਰ ਪਰਗਟ ਸਿੰਘ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ,

Jalandhar Cantt constituency Congress candidate Pargat Singh is getting overwhelming response

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕੈਂਟ ਹਲਕੇ ਤੋਂ ਲਗਾਤਾਰ ਦੋ ਵਾਰ ਚੁਣੇ ਗਏ ਵਿਧਾਇਕ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਹਲਕੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਗਟ ਸਿੰਘ ਨੂੰ ਜਲੰਧਰ ਕੈਂਟ ਵਿੱਚ ਮਿਲ ਰਹੇ ਹੁੰਗਾਰੇ ਨੇ ਵਿਰੋਧੀਆਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।

ਪਰਗਟ ਸਿੰਘ ਨੇ ਹਲਕੇ ਦੇ ਪਿੰਡ ਕੋਟ ਖੁਰਦ, ਦੀਪ ਨਗਰ, ਸੁਭਾਨਾ, ਦਾਦੂਵਾਲ, ਅਬਾਦੀ ਦਾਦੂਵਾਲ, ਲਖਨਪਾਲ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਤੇ ਹਲਕੇ ਦੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਵੱਡੇ ਵਿਕਾਸ ਕਾਰਜ ਕੀਤੇ ਗਏ ਹਨ ਇਹ ਸਾਰਾ ਕੁਝ ਤਾਂ ਹੀ ਸੰਭਵ ਹੋ ਸਕਿਆ ਕਿ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਪੂਰਾ ਸਮਰਥਣ ਦਿੱਤਾ ਹੈ।

ਉਨ੍ਹਾ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਹੀ ਕੋਸ਼ਿਸ਼ ਰਹੀ ਹੈ ਕਿ ਉਹ ਵੱਧ ਤੋਂ ਵੱਧ ਫੰਡ ਆਪਣੇ ਹਲਕੇ ਵਿੱਚ ਲਿਆ ਕੇ ਵਿਕਾਸ ਕਾਰਜ ਕਰਵਾ ਸਕਣ। ਉਨ੍ਹਾਂ ਵੋਟਰਾਂ ਨੂੰ ਵਿਸ਼ਵਾਸ਼ ਦੁਆਇਆ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਸਹਿਯੋਗ ਨਾਲ ਹਲਕੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਇਆ ਜਾਵੇਗਾ, ਜਿਸ ਤੇ ਹਰ ਨਾਗਰਿਕ ਨੂੰ ਮਾਣ ਹੋਵੇਗਾ।

ਇਸ ਮੌਕੇ ਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੇ ਪਰਗਟ ਸਿੰਘ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜੇਤੂ ਬਣਾਇਆ ਜਾਵੇਗਾ ਅਤੇ ਪੰਜਾਬ ਦੇ ਵਿਕਾਸ ਤੇ ਮੋਹਰ ਲਗਾਈ ਜਾਵੇਗੀ।