PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਦੇ ਕਰਮਚਾਰੀ ਸ੍ਰੀ ਮੋਹਨ ਲਾਲ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ,

Mohanlal employee of Lyallpur Khalsa College retired after rendering excellent services Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਕਰਮਚਾਰੀ ਸ੍ਰੀ ਮੋਹਨ ਲਾਲ, ਲੈਬ ਬੀਅਰਰ ਕਾਲਜ ਨੂੰ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 28 ਫਰਵਰੀ 2022 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾ ਮੁਕਤ ਹੋਏ ਸ੍ਰੀ ਮੋਹਨ ਲਾਲ ਨੂੰ ਸਨਮਾਨਿਤ ਕੀਤਾ ਗਿਆ।

ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸ੍ਰੀ ਮੋਹਨ ਲਾਲ ਦੁਆਰਾ ਕਾਲਜ ਨੂੰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮੋਹਨ ਲਾਲ ਇੱਕ ਮਿਹਨਤੀ ਅਤੇ ਇਮਾਨਦਾਰ ਕਰਮਚਾਰੀ ਸਨ ਅਤੇ ਉਨ੍ਹਾਂ ਵਲੋਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਪ੍ਰਿੰਸੀਪਲ ਡਾ. ਸਮਰਾ ਦੁਆਰਾ ਇਸ ਸੁਹਰਦ ਕਰਮਚਾਰੀ ਨੂੰ ਗਰੈਚੁਟੀ ਦਾ ਚੈੱਕ ਮੌਕੇ ਤੇ ਹੀ ਦਿੱਤਾ। ਇਸ ਮੌਕੇ ਸੇਵਾਮੁਕਤ ਹੋ ਰਹੇ ਸ੍ਰੀ ਮੋਹਨ ਲਾਲ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਹਨਾਂ ਪ੍ਰਿੰਸੀਪਲ ਅਤੇ ਸਟਾਫ ਦਾ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਰਾਣਾ ਰਲਹਨ ਅਕਾਊਂਟਸ ਸੁਪਰਡੈਂਟ, ਸ੍ਰੀ ਜਗਦੀਸ਼ ਸਿੰਘ, ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਟੂ ਪ੍ਰਿੰਸੀਪਲ, ਸ੍ਰੀ ਅਸ਼ਵਨੀ ਕੁਮਾਰ ਅਤੇ ਸਮੂਹ ਨਾਨ-ਟੀਚਿੰਗ ਸਟਾਫ ਮੈਂਬਰ ਵੀ ਹਾਜ਼ਰ ਸਨ।