PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਵੋਕ. (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

M.voc of Lyallpur Khalsa College (Web Technology and Multimedia) students Results is Excellent

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਵੋਕ. (ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ।

ਵਿਦਿਆਰਥੀ ਰਿਸ਼ਭ ਧੀਰ ਨੇ 500 ਵਿਚੋਂ 487 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਿਦਆਰਥੀ ਸਿਮਰਪਾਲ ਸਿੰਘ ਨੇ 483 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਅਤੇ ਜੋਤੀ ਨੇ 480 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।

ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਸੰਦੀਪ ਸਿੰਘ, ਪ੍ਰੋ. ਦਲਜੀਤ ਕੌਰ ਅਤੇ ਪ੍ਰੋ. ਹਰਪ੍ਰੀਤ ਸਿੰਘ ਹਾਜ਼ਰ ਸਨ।