PTB News

Latest news
भारत और दुनिया भर के हज़ारों छात्रों ने 'फ्रेशमैन इंडक्शन 2026' के साथ एलपीयू में अपने सफ़र की शुरुआ... जीएनडीयू परीक्षा में एम.एससी. फिजिक्स की छात्रा राजदीप कौर ने हासिल किया दूसरा स्थान, सेंट सोल्जर ग्रुप की विभिन्न शाखाओं में उत्साह से मनाया गया रक्षाबंधन, अगले सत्र से एडमिशन फॉर्म में नहीं होगा जाति का कॉलम, मुख्यमंत्री ने दिए निर्देश, कैबिनेट मंत्री के ड्राइवर ने बेटे को Donkey Route से भेजा अमेरिका, Travel Agent ने किया लाखों का फ्र... Jalandhar : लेक्चरर की हत्या मामले में फरार पति व सास को किया गिरफ्तार, गर्लफ्रेंड के पति ने किया बड़... दिल दहला देने वाली वारदात, रिश्तेदारों की हत्या के बाद आरोपी ने खुद को मारी गो*ली बड़ी ख़बर : Trump सरकार ने दुनियाभर में अमेरिकी वीजा अपॉइंटमेंट पर लगाई रोक ब्रिटिश ओलिविया स्कूल ने फिर रचा इतिहास, जिला स्तरीय बास्केटबॉल मुकाबले में दूसरी बार स्वर्ण पदक, सेंट सोल्जर ग्रुप के छात्र वॉलीबॉल मुकाबलों में बने डिस्ट्रिक्ट चैंपियन,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਕੈਮਿਸਟਰੀ ਭਾਗ ਚੌਥਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

lyallpur-khalsa-college-m-sc-the-students-of-the-fourth-part-of-chemistry-have-done-well

ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਰੌਸ਼ਨੀ ਨੇ 1675 ਵਿਚੋਂ 1554 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਚਰਨਪ੍ਰੀਤ ਕੌਰ ਨੇ 1532 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਬੰਦਨਾ ਨੌਟਿਆਲ ਨੇ 1499 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ, ਪਲਕ, ਸ਼ਾਇਨਾ ਪਲਟਾ, ਸੁਖਵੀਰ ਕੌਰ, ਸੁਨੈਨਾ, ਮਲਕੀਤ ਕੌਰ, ਪ੍ਰਿਆ, ਸ਼ੈਲੀ ਸ਼ਰਮਾਂ ਅਤੇ ਕਸ਼ਿਸ਼ ਕੰਸਰਾ ਨੇ ਕ੍ਰਮਵਾਰ 1440, 1394, 1392, 1347, 1319, 1317, 1297, 1277 ਅਤੇ 1257 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਲਸ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ,

ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

Latest News