ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੰਜਿਆਂ ਨਾਂ,
PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਬ੍ਰਹਮਸੇਵਕ ਸਿੰਘ ਨੇ 800 ਵਿਚੋਂ 714 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਲਿਵਪ੍ਰੀਤ ਨੇ 708 ਅੰਕ ਪ੍ਰਾਪਤ ਕਰਕੇ ਦੂਜਾ,
ਜਸਪ੍ਰੀਤ ਕੌਰ ਨੇ 697 ਅੰਕ ਪ੍ਰਾਪਤ ਕਰਕੇ ਚੌਥਾ, ਦੀਪਕ ਬੈਂਸ ਅਤੇ ਪ੍ਰਿੰਕਲ ਨੇ 686 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਅਠਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਡੀਨ, ਅਕੈਡਮਿਕ ਅਫੇਅਰਜ਼, ਪ੍ਰੋ. ਜਸਰੀਨ ਕੌਰ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਨੂ ਮੂਮ ਅਤੇ ਡਾ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।



































