PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਪ੍ਰਿੰਸੀਪਲ ਐਸੋਸੀਏਸ਼ਨ ਨੇ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਵੀ ਨਵਾਂ ਪੇਅ ਕਮਿਸ਼ਨ ਦੇਣ ਦੀ ਪੰਜਾਬ ਸਰਕਾਰ ਕੋਲੋਂ ਕੀਤੀ ਮੰਗ,

The Principals Association has demanded from the Punjab government to give new pay commission to the non-teaching staff working in the colleges

PTB ਨਿਊਜ਼ “ਸਿੱਖਿਆ” : ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਯੂ.ਜੀ.ਸੀ. ਪੇਅ ਸਕੇਲਜ਼ ਅਨੁਸਾਰ ਨਵਾਂ ਪੇਅ ਕਮਿਸ਼ਨ ਦੇਣ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ।

ਉਹਨਾਂ ਨੇ ਟੀਚਿੰਗ ਸਟਾਫ ਨੂੰ ਨਵਾਂ ਪੇਅ ਕਮਿਸ਼ਨ ਦੇਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਨਾਨ ਟੀਚਿੰਗ ਸਟਾਫ ਦੀ ਵੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ । ਉਹਨਾਂ ਕਿਹਾ ਕਿ ਦੇਸ਼ ਦੇ ਸਾਰੇ ਰਾਜਾਂ ਵਿੱਚ ਨਾਨ-ਟੀਚਿੰਗ ਸਟਾਫ ਦੇ ਪੇਅ ਕਮਿਸ਼ਨ ਦਾ ਲਾਭ ਦਿਤਾ ਗਿਆ ਹੈ। ਪੰਜਾਬ ਵਿੱਚ ਵੀ ਇਹ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਟਾਫ ਦੀ ਇਹ ਮੰਗ ਪੂਰੀ ਕਰਨ ਨਾਲ ਕਾਲਜਾਂ ਵਿੱਚ ਇੱਕ ਨਵੀਂ ਊਰਜਾ ਦਾ ਸੰਚਾਰ ਹੋਵੇਗਾ। ਉਹਨਾਂ ਦੁਹਰਾਇਆ ਕਿ ਨਾਨ-ਟੀਚਿੰਗ ਸਟਾਫ ਵੀ ਟੀਚਿੰਗ ਸਟਾਫ ਦੇ ਮੋਢੇ ਨਾਲ ਮੋਢਾ ਜੋੜ ਕੇ ਉਚੇਰੀ ਸਿੱਖਿਆ ਤੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਲਈ ਨਾਨ-ਟੀਚਿੰਗ ਸਟਾਫ ਨੂੰ ਵੀ ਬਣਦਾ ਸਨਮਾਨ ਦਿੰਦੇ ਹੋਏ ਨਵਾਂ ਪੇਅ ਕਮਿਸ਼ਨ ਦਿੱਤਾ ਜਾਵੇ।

Latest News