PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਮਾਤ-ਭਾਸ਼ਾ ਪੰਜਾਬੀ ਸੰਬੰਧੀ ਲੇਖ-ਮੁਕਾਬਲੇ,

Essay-competition related to mother tongue Punjabi conducted at Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ‘ਪੰਜਾਬੀ ਭਾਸ਼ਾ ਵਿਕਾਸ ਕੇਂਦਰ’ ਵਲੋਂ ਮਾਤ-ਭਾਸ਼ਾ ਪੰਜਾਬੀ ਦੇ ਮਹੱਤਵ ਸੰਬੰਧੀ ਵਿਸ਼ੇ ’ਤੇ ਵਿਦਿਆਰਥੀਆਂ ਵਿਚ ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਲੇਖ-ਮੁਕਾਬਲੇ ਵਿਚੋਂ ਪਹਿਲਾ ਸਥਾਨ ਨਗਮਾ ਬੀ.ਏ. ਪੰਜਵਾਂ ਸਮੈਸਟਰ, ਦੂਜਾ ਸਥਾਨ ਨੇਹਾ, ਬੀ.ਏ. ਤੀਜਾ ਸਮੈਸਟਰ ਅਤੇ ਤੀਜਾ ਸਥਾਨ ਪੁਨੀਤ ਕੌਰ, ਬੀ.ਏ. ਪੰਜਵਾਂ ਸਮੈਸਟਰ ਨੇ ਹਾਸਿਲ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਮਾਤ-ਭਾਸ਼ਾ ਪੰਜਾਬੀ ਦੇ ਵਿਕਾਸ ਲਈ ਲਗਾਤਾਰ ਯਤਨ ਕਰਨ ਲਈ ਕਿਹਾ।

ਉਨ੍ਹਾਂ ਇਹ ਵੀ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਹੈ। ਕੇਂਦਰ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਨਾਗਰਾ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਵਿਚ ਮਾਤ-ਭਾਸ਼ਾ ਪੰਜਾਬੀ ਸੰਬੰਧੀ ਸੁਨੇਹ ਪੈਦਾ ਕਰਨਾ

ਅਤੇ ਸਾਹਿਤਕ ਲੇਖਣੀ ਨੂੰ ਪ੍ਰਫੁੱਲਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਕਾਸ ਕੇਂਦਰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਉਲੀਕਦਾ ਰਹੇਗਾ। ਇਸ ਮੌਕੇ ਡਾ. ਸੁਰਿੰਦਰ ਪਾਲ ਮੰਡ, ਮੁਖੀ ਪੰਜਾਬੀ ਵਿਭਾਗ, ਡਾ. ਹਰਜਿੰਦਰ ਸਿੰਘ ਸੇਖੋਂ, ਪ੍ਰੋ. ਕੁਲਦੀਪ ਸੋਢੀ ਅਤੇ ਪ੍ਰੋ. ਬਲਰਾਜ ਸਿੰਘ ਵੀ ਹਾਜ਼ਰ ਸਨ।

Latest News