PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖਾਲਸਾ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਦਾ ਯੁਵਾ ਉਤਸਵ 2022 ਵਿੱਚ ਸ਼ਾਨਦਾਰ ਪ੍ਰਦਰਸ਼ਨ

NSS of Lyallpur Khalsa College. Volunteers perform well in Yuva Utsav 2022

ਪੀਟੀਬੀ ਖਬਰਾਂ ਸਿਖਿਆ : ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਅਗਵਾਈ ਹੇਠ, NUKS ਜਲੰਧਰ ਦੁਆਰਾ ਭਾਰਤ @2047 ਥੀਮ ‘ਤੇ ਇੱਕ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਮੈਗਾ ਈਵੈਂਟ ਵਿੱਚ ਜਲੰਧਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਯੋਗੀਆਂ ਨੇ ਭਾਗ ਲਿਆ।

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਐਸ.ਐਸ. ਵਾਲੰਟੀਅਰਾਂ ਨੇ ਨਾ ਸਿਰਫ਼ ਆਪਣੀਆਂ ਸੇਵਾਵਾਂ ਦਿੱਤੀਆਂ ਬਲਕਿ ਸਾਹਿਤਕ ਸਮਾਗਮਾਂ ਵਿੱਚ ਵੀ ਨਾਮਣਾ ਖੱਟਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਾਗੀਦਾਰਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਕਿ ਜੇਕਰ ਸਾਡੇ ਦੇਸ਼ ਨੂੰ ਵਿਕਾਸਸ਼ੀਲ ਸਥਿਤੀ ਤੋਂ ਵਿਕਸਤ ਸਥਿਤੀ ਵੱਲ ਲਿਜਾਣਾ ਹੈ ਤਾਂ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸਤਪਾਲ ਸਿੰਘ ਨੇ ਦੱਸਿਆ ਕਿ ਭਾਸ਼ਣ ਮੁਕਾਬਲੇ ਵਿੱਚ ਐਨ.ਐਸ.ਐਸ. ਵਾਲੰਟੀਅਰਾਂ ਏਕਤਾ ਪਾਂਡੇ ਅਤੇ ਸਾਕਸ਼ੀ ਸ਼ਰਮਾ,

ਯੁਵਾ ਸੰਵਾਦ ਮੁਕਾਬਲੇ ਵਿੱਚ ਏਕਤਾ, ਸ਼ੌਂਜ ਅਤੇ ਸਾਕਸ਼ੀ ਅਤੇ ਕਵਿਤਾ ਲੇਖਣ ਮੁਕਾਬਲੇ ਵਿੱਚ ਲਵਪ੍ਰੀਤ ਕੌਰ ਨੇ ਪੁਜ਼ੀਸ਼ਨਾਂ ਅਤੇ ਨਕਦ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਜੇਤੂ ਵਿਿਦਆਰਥੀ ਜਲਦੀ ਹੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਭਾਵਨਾਵਾਂ ਪੈਦਾ ਕਰਦੇ ਹਨ।

Latest News