PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਲਗਾਈ ਗਈ ‘ਕਾਲਜ ਦਰਸ਼ਨ’ ਪ੍ਰਦਰਸ਼ਨੀ,

College Darshan exhibition organized at Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਇਕ ਵਿਰਾਸਤੀ ਤੇ ਇਤਿਹਾਸਕ ਸੰਸਥਾ ਹੈ। ਇਸ ਦਾ ਇਤਿਹਾਸ 114 ਸਾਲ ਪੁਰਾਣਾ ਹੈ। ਪਾਕਿਸਤਾਨ ਦੇ ਜ਼ਿਲ੍ਹਾ ਲਾਇਲਪੁਰ ਵਿਖੇ ਉਤਪੰਨ ਹੋਈ ਸੰਸਥਾ, ਲਾਇਲਪੁਰ ਖ਼ਾਲਸਾ ਕਾਲਜ ਅੱਜ ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਵਜੋਂ ਸਥਾਪਿਤ ਹੋ ਚੁੱਕੀ ਹੈ।

ਇਸ ਦੀ ਵਿਰਾਸਤ ਨੂੰ ਦਰਸਾਉਂਦੀ ਪ੍ਰਦਰਸ਼ਨੀ ‘ਕਾਲਜ ਦਰਸ਼ਨ’ ਕਾਲਜ ਕੈਂਪਸ ਵਿਖੇ ਲਗਾਈ ਗਈ। ਸ. ਬਲਜੀਤ ਸਿੰਘ ਪੰਜਾਬ ਦਰਸ਼ਨ ਪ੍ਰੋਗਰਾਮ ਤਹਿਤ ‘ਕਾਲਜ ਦਰਸ਼ਨ’ ਪ੍ਰਦਰਸ਼ਨੀ ਕਾਲਜ ਵਿਖੇ ਲਗਾਉਣ ਪਹੁੰਚੇ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਕਾਲਜ ਦੇ ਇਤਿਹਾਸ ਤੋਂ ਬਾਕੀ ਅਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਉਨ੍ਹਾਂ ਇਸ ਮੌਕੇ ਦੱਸਿਆ ਕਿ ਇਹ ਸੰਸਥਾ ਸਭ ਤੋਂ ਪਹਿਲਾ ਇਕ ਸਕੂਲ ਦੇ ਰੂਪ ਵਿਚ ਲਾਇਲਪੁਰ ਪਾਕਿਸਤਾਨ ਵਿਖੇ ਸ਼ੁਰੂ ਹੋਈ ਸੀ, ਜਿਸ ਦੇ ਪਹਿਲੇ ਹੈਡਮਾਸਟਰ ਮਾਸਟਰ ਤਾਰਾ ਸਿੰਘ ਸਨ। ਉਸ ਸਮੇਂ ਉਨ੍ਹਾਂ ਦੇ ਨਾਲ ਸੁੰਦਰ ਸਿੰਘ ਲਾਇਲਪੁਰੀ ਤੇ ਹੋਰ ਅਧਿਆਪਕ ਵੀ ਸਨ। ਇਸ ਸੰਸਥਾ ਦੀ ਨੀਂਹ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਨੇ ਰੱਖੀ ਸੀ।

ਉਨ੍ਹਾਂ ਇਸ ਮੌਕੇ ਕਿਹਾ ਕਿ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਨੂੰ ਕਾਲਜ ਦੇ ਇਤਿਹਾਸ ਤੇ ਵਿਰਾਸਤ ਬਾਰੇ ਜਾਣਕਾਰੀ ਦੇਣ ਲਈ ਅਤੀ ਲਾਭਦਾਇਕ ਸਿੱਧ ਹੋਵੇਗੀ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਡਾ. ਐਸ.ਐਸ. ਬੈਂਸ ਡੀਨ ਸਪੋਰਟਸ, ਡਾ. ਸੁਰਿੰਦਰਪਾਲ ਮੰਡ ਮੁਖੀ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਅਤੇ ਸ. ਬਲਜੀਤ ਸਿੰਘ ਤੋਂ ਇਲਾਵਾ ਵਿਿਦਆਰਥੀ ਵੀ ਹਾਜ਼ਰ ਸਨ।

Latest News