PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ,

LOP Partap Bajwa campaign committee chairman Rana Gurjeet meet elected representatives in Phillaur Jalandhar

ਪੀਟੀਬੀ ਖਬਰਾਂ ਜਲੰਧਰ : ਚੋਣ ਕਮਿਸ਼ਨ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਤੇ ਹੋਰ ਸਥਾਨਕ ਕਾਂਗਰਸੀ ਆਗੂਆਂ ਨੇ ਆਗਾਮੀ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਭਾਰੀ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨ ਅਤੇ ਰਣਨੀਤੀ ਬਣਾਉਣ ਵਾਸਤੇ ਮੀਟਿੰਗ ਕੀਤੀ।

ਫਿਲੌਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਸੀ ਏਕਤਾ ਬਣਾ ਕੇ ਰੱਖਣ ‘ਤੇ ਜ਼ੋਰ ਦਿੱਤਾ ਤੇ ਆਖਿਆ ਕਿ ਉਹ ਫਿਲੌਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ। ਚੋਣ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਵੋਟ ਮਹੱਤਵਪੂਰਨ ਹੈ ਅਤੇ ਹਲਕੇ ਦੇ ਹਰ ਵੋਟਰ ਤੱਕ ਪਹੁੰਚ ਕਰਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਫਿਲੌਰ ਵਿੱਚ ਚੌਧਰੀ ਸੰਤੋਖ ਸਿੰਘ ਨਾਲ ਕੰਮ ਕਰਦਿਆਂ ਬਿਤਾਏ ਸਮੇਂ ਨੂੰ ਯਾਦ ਕਰਦੇ ਹੋਏ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਲਈ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਕੰਮ ਕਰਨ। ਮੀਟਿੰਗ ਦੌਰਾਨ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਅਤੇ ਅੰਗਦ ਸਿੰਘ ਸੈਣੀ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ 10 ਮਈ ਨੂੰ ਆਪਣੇ ਵਿਛੜੇ ਆਗੂ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ। ਇਸ ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਪਤਨੀ ਸ਼ਵੇਤਾ ਰਾਜ ਚੌਧਰੀ, ਮਹਿਲਾ ਕਾਂਗਰਸ ਦੀ ਕੌਮੀ ਕੋਆਰਡੀਨੇਟਰ ਜਸਲੀਨ ਸੇਠੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਹਰਮੇਸ਼ ਲਾਲ ਲਸਾੜਾ, ਫਿਲੌਰ ਬਲਾਕ ਸੰਮਤੀ ਚੇਅਰਮੈਨ ਦਵਿੰਦਰ ਸਿੰਘ ਲਸਾੜਾ ਅਤੇ ਰੁੜਕਾ ਕਲਾਂ ਬਲਾਕ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ ਹੋਰਾਂ ਸਮੇਤ ਹਾਜ਼ਰ ਸਨ।

Latest News