PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

ਜਿਲਾ ਚੋਣ ਅਧਿਕਾਰੀ ਨੇ ਬੈੰਕ ਅਧਿਕਾਰੀਆਂ ਨੂੰ ਦਿਤੇ ਸਖਤ ਆਦੇਸ਼, ਪੈਸੇ ਕਢਾਉਣ ਤੇ ਜਮਾਂ ਕਰਾਂਉਣ ਬਾਰੇ,

Bank officials have to share information about any suspicious and large amount transactions with the District Election Office Jalandhar

ਪੀਟੀਬੀ ਖਬਰਾਂ ਜਲੰਧਰ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸ਼ੱਕੀ ਲੈਣ-ਦੇਣ ’ਤੇ ਵਿਸ਼ੇਸ਼ ਨਜ਼ਰ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਐਲ.ਡੀ.ਐਮ. ਜਲੰਧਰ ਐੱਮ. ਐੱਸ. ਮੋਤੀ ਵੱਲੋਂ ਪ੍ਰਾਈਵੇਟ ਸੈਕਟਰ ਦੇ ਬੈਂਕਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਐਲ.ਡੀ.ਐਮ. ਨੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਬੈਂਕ ਕਿਸੇ ਵੀ ਸ਼ੱਕੀ ਵੱਡੀ ਰਕਮ ਦੇ ਜਮ੍ਹਾ ਕਰਵਾਉਣ ਜਾਂ ਕਢਵਾਉਣ ਬਾਰੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਸੂਚਿਤ ਕਰਨਗੇ। ਉਨ੍ਹਾਂ ਕਿਹਾ ਕਿ ਜਿਸ ਖਾਤੇ ‘ਚ ਪਿਛਲੇ ਦੋ ਮਹੀਨਿਆਂ ਦੌਰਾਨ ਕੋਈ ਲੈਣ-ਦੇਣ ਨਾ ਹੋਇਆ ਹੋਵੇ ਪਰ ਹੁਣ ਉਸ ਖਾਤੇ ‘ਚੋਂ 1 ਲੱਖ ਰੁਪਏ ਤੋਂ ਵਧ ਰਕਮ ਜਮ੍ਹਾ ਕਰਵਾਈ ਜਾਂ ਕਢਵਾਈ ਜਾ ਰਹੀ ਹੋਵੇ, ਬਾਰੇ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੂਚਨਾ ਦਿੱਤੀ ਜਾਵੇਗੀ।

ਉਮੀਦਵਾਰ ਜਾਂ ਉਸਦੇ ਪਤੀ ਜਾਂ ਪਤਨੀ ਜਾਂ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤੇ ’ਚ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾ ਕਰਵਾਈ ਜਾਂ ਕੱਢਵਾਈ ਜਾ ਰਹੀ ਹੋਵੇ ਜਾਂ ਕਿਸੇ ਰਾਜਸੀ ਪਾਰਟੀ ਦੇ ਖਾਤੇ ਵਿੱਚ 1 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਲੈਣ-ਦੇਣ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੂਚਨਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਵੱਡੀ ਰਕਮ ਜਾਂ 10 ਲੱਖ ਰੁਪਏ ਤੋਂ ਵੱਧ ਦੀ ਰਕਮ ਕਢਵਾਈ ਜਾ ਰਹੀ ਹੈ ਤਾਂ ਇਸ ਸਬੰਧੀ ਵੀ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦੂਜੀਆਂ ਬੈਂਕ ਸ਼ਾਖਾਵਾਂ ਵਿੱਚ ਨਗਦੀ ਭੇਜਣ ਸਮੇਂ ਸਾਰੇ ਕਰਮਚਾਰੀਆਂ ਦੀ ਸ਼ਨਾਖਤ, ਗੱਡੀਆਂ ਦੇ ਜ਼ਰੂਰੀ ਦਸਤਾਵੇਜ਼ ਅਤੇ ਲਿਜਾਈ ਜਾ ਰਹੀ ਰਕਮ ਦਾ ਮੁਕੰਮਲ ਰਿਕਾਰਡ ਰੱਖਣਾ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਪਬਲਿਕ ਸੈਕਟਰ ਦੇ ਬੈਂਕ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ।

Latest News