PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਕਰਮਜੀਤ ਕੌਰ ਚੌਧਰੀ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਸ਼ਾਹਕੋਟ ਵਿਖੇ ਚੋਣ ਪ੍ਰਚਾਰ, ਚੌਧਰੀ ਸੰਤੋਖ ਸਿੰਘ ਦੇ ਕੰਮਾਂ ਦੀ ਕੀਤੀ ਪ੍ਰਸ਼ੰਸਾ,

Election campaigning at Shahkot by Karamjit Kaur Chowdhury and MLA Hardev Singh Ladi Sherowalia praised the works of Chaudhry Santokh Singh Loksbha Byelection Jalandhar Punjab

ਪੀਟੀਬੀ ਖਬਰਾਂ ਜਲੰਧਰ / ਸ਼ਾਹਕੋਟ : ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਸ਼ੁੱਕਰਵਾਰ ਨੂੰ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ ਜਿੱਥੇ ਉਹਨਾਂ ਨੂੰ ਵੋਟਰਾਂ ਦਾ ਭਰਪੂਰ ਸਮਰਥਨ ਮਿਲਿਆ। ਉਹਨਾਂ ਨੇ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਵੋਟਰਾਂ ਨੂੰ ਸੰਬੋਧਨ ਕੀਤਾ। ਦੋਵਾਂ ਆਗੂਆਂ ਨੇ ਸ਼ਾਹਕੋਟ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਸਮਰਥਨ ਮੰਗਿਆ।

ਕਰਮਜੀਤ ਕੌਰ ਚੌਧਰੀ ਨੇ ਜ਼ਿਮਨੀ ਚੋਣ ਦੀ ਮਹੱਤਤਾ ਅਤੇ ਲੋਕਾਂ ਨੂੰ ਅਜਿਹੇ ਉਮੀਦਵਾਰ ਦੀ ਚੋਣ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਉਨ੍ਹਾਂ ਦੀ ਬਿਹਤਰੀ ਲਈ ਅਣਥੱਕ ਮਿਹਨਤ ਕਰੇਗਾ। ਕਰਮਜੀਤ ਕੌਰ ਚੌਧਰੀ ਨੇ ਕਿਹਾ, “ਮੇਰਾ ਸ਼ਾਹਕੋਟ ਨਾਲ ਵਿਸ਼ੇਸ਼ ਲਗਾਅ ਹੈ, ਅਤੇ ਮੈਂ ਇਸ ਹਲਕੇ ਦੇ ਵਿਕਾਸ ਵਾਸਤੇ ਕੰਮ ਕਰਨ ਲਈ ਵਚਨਬੱਧ ਹਾਂ। ਮੇਰੇ ਸਵਰਗੀ ਪਤੀ ਚੌਧਰੀ ਸੰਤੋਖ ਸਿੰਘ ਨੇ ਸ਼ਾਹਕੋਟ ਦੇ ਲੋਕਾਂ ਲਈ ਸਖ਼ਤ ਮਿਹਨਤ ਕੀਤੀ ਅਤੇ ਮੈਂ ਉਨ੍ਹਾਂ ਦੀ ਵਿਰਾਸਤ ਨੂੰ ਜਾਰੀ ਰੱਖਣ ਲਈ ਇੱਥੇ ਹਾਜ਼ਰ ਹਾਂ।”

ਇਸ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸੰਬੋਧਨ ਕਰਦਿਆਂ ਸੂਬੇ ਵਿੱਚ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਕਰਮਜੀਤ ਕੌਰ ਚੌਧਰੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਨੇ ਸੂਬੇ ‘ਚ ਅਨੇਕਾਂ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਸਨ, ਜਿੰਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਂਦੇ ਹੀ ਬੰਦ ਕਰ ਦਿੱਤਾ। ਉਹਨਾਂ ਆਖਿਆ ਕਿ ਸਾਨੂੰ ਅਜਿਹੇ ਉਮੀਦਵਾਰ ਦੀ ਲੋੜ ਹੈ ਜੋ ਜਲੰਧਰ ਦੇ ਲੋਕਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਤੀਨਿਧਤਾ ਕਰ ਸਕੇ ਅਤੇ ਕਰਮਜੀਤ ਕੌਰ ਚੌਧਰੀ ਇਸ ਮੰਤਵ ਲਈ ਸਭ ਤੋਂ ਜ਼ਿਆਦਾ ਯੋਗ ਉਮੀਦਵਾਰ ਹਨ।

ਕਰਮਜੀਤ ਕੌਰ ਚੌਧਰੀ ਨੇ ਲਗਾਤਾਰ ਆਪਣੇ ਚੋਣ ਪ੍ਰਚਾਰ ਦੌਰਾਨ ਜਲੰਧਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਜਲੰਧਰ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਕੀਤਾ ਹੈ, ਜਿਸ ਤਰ੍ਹਾਂ ਉਨ੍ਹਾਂ ਦੇ ਮਰਹੂਮ ਪਤੀ ਨੇ ਇਲਾਕੇ ਦੀਆਂ ਨੌਂ ਵਿਧਾਨ ਸਭਾਵਾਂ ਲਈ ਅਣਥੱਕ ਮਿਹਨਤ ਕੀਤੀ ਸੀ। ਜਲੰਧਰ ਦੀ ਜ਼ਿਮਨੀ ਚੋਣ ਅਹਿਮ ਹੈ ਅਤੇ ਸ਼ਾਹਕੋਟ ਵਿੱਚ ਕਰਮਜੀਤ ਕੌਰ ਚੌਧਰੀ ਦੀ ਲਗਾਤਾਰ ਮੁਹਿੰਮ ਉਨ੍ਹਾਂ ਦੀ ਉਮੀਦਵਾਰੀ ਲਈ ਮਹੱਤਵਪੂਰਨ ਹੁਲਾਰਾ ਸਾਬਤ ਹੋ ਸਕਦੀ ਹੈ।

Latest News