PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਸਮੂਹ ਅਧਿਆਪਨ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਕਾਲਜ ਦੇ ਸੀਨੀਅਰ ਨਾਨ-ਟੀਚਿੰਗ ਵਿਭਾਗ ਦੇ ਕਰਮਚਾਰੀਆਂ ਵਲੋਂ ਮਾਲੀਆਂ, ਸੇਵਾਦਾਰਾਂ ਅਤੇ ਸਫਾਈ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਕਿਹਾ ਕਿ ਮਜ਼ਦੂਰ ਦਿਵਸ ਮਿਹਨਤਕਸ਼ ਕਾਮਿਆਂ ਨੂੰ ਸਮਰਪਿਤ ਹੈ, ਉਨ੍ਹਾਂ ਕਿਹਾ ਕਿ ਅੱਜ ਕਾਮੇ ਵਰਗ ਦੁਆਰਾ ਦੇਸ਼ ਦੇ ਨਿਰਮਾਣ ਵਿਚ ਪਾਏ ਗਏ ਅਮੁੱਲ ਯੋਗਦਾਨ ਨੂੰ ਸਲਾਮ ਕਰਨ ਦਾ ਦਿਨ ਹੈ। ਇਸ ਦਿਨ ਦਾ ਮੁੱਖ ਮਕਸਦ ਮਜ਼ਦੂਰ ਦੀਆਂ ਉਪਲਬਦੀਆਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦਾ ਦਿਨ ਹੈ।
ਉਨ੍ਹਾਂ ਦੱਸਿਆ ਕਿ ਸਰਕਾਰਾਂ ਅਤੇ ਹੋਰ ਜਥੇਬੰਦੀਆਂ ਦੁਆਰਾ ਅੱਜ ਦੇ ਦਿਨ ਮਜ਼ਦੂਰ ਦੀਆਂ ਸਮੱਸਿਆਵਾਂ ਦੇ ਸਮਾਧਾਨ ਕਰਨ ਲਈ ਮੰਥਨ ਵੀ ਕੀਤਾ ਜਾਂਦਾ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਹੋਰ ਅਧਿਆਪਕ ਸਾਹਿਬਾਨ ਤੇ ਨਾਨ-ਟੀਚਿੰਗ ਸਟਾਫ ਮੈਂਬਰ ਵੀ ਹਾਜ਼ਰ ਸਨ।








































