PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਜਲੰਧਰ ਚੋਣਾਂ ‘ਚ ‘ਆਪ’ ਦੀ ਹਾਰ ਤੈਅ : ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Defeat of AAP in Jalandhar elections is certain: MLA Vikramjit Singh Chaudhary Punjab Jalandhar

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਜਲੰਧਰ ਜ਼ਿਮਨੀ ਚੋਣ ਪ੍ਰਚਾਰ ਨੂੰ ਜਾਰੀ ਰੱਖਦੇ ਹੋਏ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਲੋਕ ਭਗਵੰਤ ਮਾਨ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬੁਰੀ ਹਰ ਪੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸੰਗਰੂਰ ‘ਚ ਹਾਰ ਤੋਂ ਬਾਅਦ ਜਲੰਧਰ ਜ਼ਿਮਨੀ ਚੋਣ ਵੀ ਹਾਰਨ ਦਾ ਡਰ ‘ਆਪ’ ਆਗੂਆਂ ਨੂੰ ਸਤਾ ਰਿਹਾ ਹੈ, ਜਿਸ ਕਾਰਨ ਉਹ ਵੋਟਰਾਂ ਨੂੰ ਡਰਾਉਣ ਧਮਕਾਉਣ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ‘ਚ ਲੱਗੇ ਹੋਏ ਹਨ।

ਵਿਧਾਨ ਸਭਾ ਹਲਕਾ ਫਿਲੌਰ ਦੇ ਰਸੂਲਪੁਰ, ਭਾਰ ਸਿੰਘ ਪੁਰਾ, ਢੱਕ ਮਜਾਰਾ, ਮੰਡੀ, ਝੁੱਗੀਆਂ ਮਹਾਂ ਸਿੰਘ, ਮੁਠੱਡਾ ਕਲਾਂ, ਅੱਟਾ ਅਤੇ ਗੁਰਾਇਆ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਜਲੰਧਰ ਦੀ ਹਰ ਗਲੀ, ਵਾਰਡ ਅਤੇ ਪਿੰਡ ਵਿੱਚ ‘ਆਪ’ ਵਿਰੋਧੀ ਲਹਿਰ ਚੱਲ ਰਹੀ ਹੈ, ਅਤੇ ਵੱਡੀ ਹਾਰ ਤੋਂ ਡਰੀ ‘ਆਪ’ ਸਰਕਾਰ ਪੁਲਿਸ ਅਤੇ ਬੀ.ਡੀ.ਪੀ.ਓਜ਼ ਰਾਹੀਂ ਡਰਾਉਣ-ਧਮਕਾਉਣ ਦੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਇੰਨੀ ਡਰੀ ਹੋਈ ਹੈ ਕਿ ਉਨ੍ਹਾਂ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਜਲੰਧਰ ਦੇ ਵੋਟਰਾਂ ਨੂੰ ਉਨ੍ਹਾਂ ਨੂੰ ਵੋਟ ਪਾਉਣ ਲਈ ਧਮਕਾਇਆ, ਪਰ ਪੰਜਾਬੀ ਬਹੁਤ ਸਵੈਮਾਣ ਵਾਲੇ ਲੋਕ ਹਨ ਅਤੇ ਉਹ ਉਨ੍ਹਾਂ ਨੂੰ ਜਾਅਲੀ ਗਾਰੰਟੀਆਂ ਦੇਣ ਵਾਲੇ ਕਿਸੇ ਵਿਅਕਤੀ ਤੋਂ ਨਹੀਂ ਡਰਦੇ। ਬਲਕੌਰ ਸਿੰਘ ਸਿੱਧੂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਇਨਸਾਫ਼ ਦੀ ਦੁਹਾਈ ਦਾ ਸਮਰਥਨ ਕਰਨ ਲਈ ਹੋਇਆ

ਵੱਡਾ ਇਕੱਠ ਮੁੱਖ ਮੰਤਰੀ ਮਾਨ ਨੂੰ ਰਾਸ ਨਹੀਂ ਆਇਆ। ਉਹਨਾਂ ਨੇ ਆਖਿਆ, “ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਨੇ ਇਕੱਠੇ ਹੋਏ ਲੋਕਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਉੱਥੋਂ ਚਲੇ ਜਾਣ ਲਈ ਕਿਹਾ ਤਾਂ ਜੋ ਉਹ ਸਰਦਾਰ ਬਲਕੌਰ ਸਿੰਘ ਜੀ ਦੇ ਨਾਲ ਨਾ ਖੜੇ ਹੋ ਸਕਣ, ਪਰ ਲੋਕ ‘ਆਪ’ ਸਰਕਾਰ ਦੇ ਜ਼ੁਲਮ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਢੁੱਕਵਾਂ ਸਬਕ ਸਿਖਾਉਣਗੇ।” ਵਿਧਾਇਕ ਚੌਧਰੀ ਨੇ ਕਿਹਾ ਕਿ ਪਿਛਲੇ ਸਾਲ ਸੰਗਰੂਰ ਜ਼ਿਮਨੀ ਚੋਣ ਹਾਰਨ ਤੋਂ ਬਾਅਦ ‘ਆਪ’ ਨੂੰ ਜਲੰਧਰ ‘ਚ ਵੀ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੇ ਕੌਂਸਲਰਾਂ, ਸਰਪੰਚਾਂ, ਪੰਚਾਂ,

ਵੋਟਰਾਂ ਆਦਿ ਨੂੰ ਡਰਾਉਣ ਦੀ ਬਹੁਤ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਵਿੱਚ ਇਸ ਤਰ੍ਹਾਂ ਦੀ ਰਾਜਨੀਤੀ ਪਹਿਲਾਂ ਵੀ ਫ਼ੇਲ੍ਹ ਹੋਈ ਹੈ ਅਤੇ ਇਸ ਵਾਰ ਵੀ ਫ਼ੇਲ੍ਹ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ‘ਚ ਸਰਕਾਰ ਬਣਾਉਣ ਲਈ ਇੱਕ ਮੌਕਾ ਮੰਗਦੇ ਸਨ, ਪਰ ਹੁਣ ਇੱਕ ਸਾਲ ਤੋਂ ਵੱਧ ਦੇ ਕਾਰਜਕਾਲ ‘ਚ ਬੁਰੀ ਤਰਾਂ ਫ਼ੇਲ੍ਹ ਹੋਣ ਦੇ ਬਾਵਜੂਦ ਵੀ ਉਹ ਬੇਸ਼ਰਮੀ ਨਾਲ ਇਕ ਸਾਲ ਦਾ ਸਮਾਂ ਹੋਰ ਮੰਗ ਰਹੇ ਹਨ, ਪਰ ਲੋਕਾਂ ਨੇ ‘ਐਡ ਆਦਮੀ ਪਾਰਟੀ’ ਨੂੰ ਨਕਾਰ ਦਿੱਤਾ ਹੈ ਅਤੇ ਉਹ 10 ਮਈ ਨੂੰ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਵੋਟਾਂ ਪਾਉਣ ਲਈ ਤਿਆਰ ਹਨ।

Latest News