PTB News

Latest news
मज़दूर दिवस पर महंगाई का ‘तोहफ़ा’, LPG कीमतों में बढ़ोतरी आम जनता के लिए बेहद दुर्भाग्यपूर्ण : सुखजि... ​बड़ी खबर: विधायक रमन अरोड़ा को फिर मिला सरकारी 'सुरक्षा कवच', विरोधियों के दावों की निकली हवा एचएमवी में तीन दिवसीय एफडीपी का समापन : ज्ञान और मूल्यों का संगम स्वर्गीय श्री अनिल चोपड़ा जी की याद में सेंट सोल्जर ग्रुप ऑफ इंस्टीटूशन्स ने शहर की विभिन्न संस्थायों... जीएनए यूनिवर्सिटी में 7वां अंतरराष्ट्रीय आतिथ्य एवं पर्यटन सम्मेलन (ICOHOST–2026) शिरोमणि अकाली दल ने शराब के नशे में धुत विधानसभा पहुंचे भगवंत मान का डोप टेस्ट करवाने की रखी मांग राष्ट्रपति को दिया गया गरिमामय विदाई समारोह, ईरान पर मिसाइलों से अमेरिका कर सकता है हमला, बचे हुए ईरानी नेता टारगेट पर, सेना ने बताया ट्रम्प को प... दुःखद ख़बर! किश्ती के बाद डूबा क्रूज, 29 लोगों की कटी थी टिकट, लेकिन 47 पर्यटक थे सवार, PM मोदी ने जत... मई के पहले दिन महंगाई की जनता पर बड़ी मार, सिलेंडर हुआ 1 हजार रुपए महंगा,

ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਆਈ ਪੀ ਐੱਸ ਦੀ ਅਗੁਵਾਈ ਹੇਠ ਪੁਲੀਸ ਲਾਈਨ ਵਿੱਚ ਕੀਤੀ ਗਈ ਕ੍ਰਾਇਮ ਮੀਟਿੰਗ,

Jalandhar Police Commissioner Kuldeep Singh Chahal led a crime meeting in the police line under the leadership of IPS

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਕੁਲਦੀਪ ਸਿੰਘ ਚਾਹਲ ਆਈ ਪੀ ਐੱਸ, ਦੀ ਅਗੁਵਾਈ ਹੇਠ ਪੁਲੀਸ ਲਾਈਨ ਵਿੱਚ ਕ੍ਰਾਇਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਅੰਕੁਰ ਗੁਪਤਾ ਆਈਪੀਐਸ, ਡੀਸੀਪੀ ਲਾਅ ਐਂਡ ਆਰਡਰ, ਜਗਮੋਹਨ ਸਿੰਘ ਪੀਪੀਐਸ, ਡੀਸੀਪੀ ਸਿਟੀ, ਹਰਿਦੰਰ ਸਿੰਘ ਵਿਰਕ ਪੀਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਬੈਨੀਪਾਲ ਪੀਪੀਐਸ, ਡੀ ਸੀ ਪੀ ਅਪਰੇਸ਼ਨ ਐਂਡ ਸਕਿਉਰਿਟੀ, ਏਡੀਸੀਪੀ ਸਾਹਿਬਾਨ, ਏਸੀਪੀ ਸਾਹਿਬਾਨ ਅਤੇ ਕਮਿਸ਼ਨਰੇਟ ਦੇ ਥਾਣਾ ਮੁਖੀ, ਚੌਂਕੀ ਇੰਚਾਰਜ ਅਤੇ ਸਾਰੇ ਯੂਨਿਟਾਂ ਦੇ ਇੰਚਾਰਜ ਹਾਜ਼ਰ ਸਨ।

ਮਾਨਯੋਗ ਕਮਿਸ਼ਨਰ ਸਾਹਿਬ ਵੱਲੋਂ ਘੱਲੂਘਾਰਾ ਦਿਵਸ ਮੌਕੇ ਤੇ ਸਖ਼ਤ ਹਦਾਇਤਾਂ ਜਾਰੀ ਕਰਦੇ ਹੋਏ ਪੁਲਿਸ ਅਫਸਰਾਂ ਨੂੰ ਆਖਿਆ ਕਿ ਹਰ ਹਾਲਤ ਵਿਚ ਸ਼ਹਿਰ ਦਾ ਮਾਹੌਲ ਬਿਲਕੁਲ ਸ਼ਾਂਤ ਰੱਖਿਆ ਜਾਵੇ। ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਗਰ ਕੋਈ ਸ਼ਰਾਰਤੀ ਅਨਸਰ ਸ਼ਰਾਰਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਬਿਨਾਂ ਵਕਤ ਗਵਾਏ ਸਖਤੀ ਨਾਲ ਪੇਸ਼ ਆਇਆ ਜਾਵੇ। ਸ਼ਹਿਰ ਭਰ ਵਿਚ ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ ਨੂੰ ਪੀਸੀਆਰ ਮੋਟਰਸਾਈਕਲ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

Jalandhar Police Commissioner Kuldeep Singh Chahal led a crime meeting in the police line under the leadership of IPS

ਕਰਾਈਮ ਡਾਟਾ ਬਾਰੇ ਜਾਣਕਾਰੀ ਲੈਣ ਤੋਂ ਬਾਅਦ ਬਾਰ ਬਾਰ ਕਰਾਈਮ ਕਰਨ ਵਾਲੇ ਅਤੇ ਕਰਿਮੀਨਲ ਪ੍ਰਵਿਰਤੀ ਦੇ ਵਿਅਕਤੀਆਂ ਨੂੰ ਨੱਥ ਪਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਨੇ ਆਖਿਆ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕਰਨ ਲਈ ਹਰ ਹਾਲਤ ਵਿੱਚ ਕਰਾਇਮ ਫ੍ਰੀ ਹੋਣਾ ਚਾਹੀਦਾ ਹੈ। ਜਿਸ ਵਿੱਚ ਸਭ ਤੋਂ ਪਹਿਲਾਂ ਭਗੌੜੇ ਵਿਅਕਤੀਆਂ ਦੀ ਗ੍ਰਿਫਤਾਰੀ ਬਹੁਤ ਜ਼ਰੂਰੀ ਹੈ। ਸ਼ਹਿਰ ਵਿਚ ਨਜਾਇਜ਼ ਲਾਟਰੀ, ਦੜਾ ਸੱਟਾ ਸਮੇਤ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕਮਿਸ਼ਨਰ ਸਾਹਿਬ ਨੇ ਟ੍ਰੈਫਿਕ ਵਿਵਸਥਾ ਉੱਤੇ ਜ਼ੋਰ ਦਿੰਦੇ ਹੋਏ ਆਖਿਆ ਕਿ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮਾਂ ਦੀ ਵਧੀਆ ਕਾਰਗੁਜ਼ਾਰੀ ਹੋਣੀ ਚਾਹੀਦੀ ਹੈ।ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇਗੀ। ਟ੍ਰਿਪਲ ਰਾਈਡਿੰਗ ਅਤੇ ਉੱਚੀ ਆਵਾਜ਼ ਵਿੱਚ ਹਾਰਨ ਵਜਾਉਣ ਵਾਲਿਆਂ ਵਿਰੁੱਧ ਸਖਤੀ ਕਰਦੇ ਹੋਏ ਬੰਦ ਕਰਵਾਇਆ ਜਾਵੇ। ਮਾਨਯੋਗ ਕਮਿਸ਼ਨਰ ਸਾਹਿਬ ਨੇ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਆਖਿਆ ਕਿ ਪੁਲਿਸ ਉਹਨਾਂ ਦੀ ਸੇਵਾ ਲਈ ਹਰ ਵਕਤ ਹਾਜ਼ਿਰ ਹੈ। ਪੁਲੀਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਕਮਿਸ਼ਨਰ ਸਾਹਿਬ ਨੇ ਜੋਰ ਦਿੰਦੇ ਹੋਏ ਆਖਿਆ ਕਿ ਕੁਰੱਪਸ਼ਨ ਵਿਰੁਧ ਜ਼ੀਰੋ ਟੌਲਰੈਂਸ ਨੂੰ ਸੌ ਪ੍ਰਤੀਸ਼ਤ ਯਕੀਨੀ ਬਣਾਇਆ ਜਾਵੇ।

Latest News

Latest News