PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ,

After assuming the post the Deputy Commissioner Dr Babasaheb B R Ambedkars tribute flowers newly appointed Deputy Commissioner of Jalandhar Vishesh Sarangal

ਕਿਹਾ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ,

ਪੀਟੀਬੀ ਖਬਰਾਂ ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ‘ਤੇ ਚੱਲਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਦੱਸਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸ਼ੁਮਾਰ ਸਿਰਮੌਰ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਸਾਰੰਗਲ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਸਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਹਸਤੀਆਂ ਵਿੱਚ ਸ਼ੁਮਾਰ ਕੀਤਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ।

After assuming the post the Deputy Commissioner Dr Babasaheb B R Ambedkars tribute flowers newly appointed Deputy Commissioner of Jalandhar Vishesh Sarangal

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਸਿਰਫ਼ ਕਮਜ਼ੋਰ ਵਰਗਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ। ਸਾਰੰਗਲ ਨੇ ਅੱਗੇ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਡਾ. ਅੰਬੇਡਕਰ ਦੀ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਉਨ੍ਹਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਇਸ ਤੋਂ ਬਾਦ ਡਿਪਟੀ ਕਮਿਸ਼ਨਰ ਨੇ ਅੱਜ ਇੱਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਦ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਾਰੰਗਲ, ਜੋ ਕਿ 2013 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ, ਨੇ ਕਿਹਾ ਕਿ ਜਲੰਧਰ, ਜਿਸਨੂੰ ਸੂਬੇ ਦੀ ਖੇਡਾਂ ਅਤੇ ਮੀਡੀਆ ਦੀ ਰਾਜਧਾਨੀ ਕਿਹਾ ਜਾਂਦਾ ਹੈ, ਦੀ ਸੇਵਾ ਕਰਨਾ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਸਾਰੰਗਲ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਸਮਰੱਥਾ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਸੇਵਾਵਾਂ ਦੇ ਚੁੱਕੇ ਹਨ, ਜਿਸ ਸਦਕਾ ਉਹ ਜ਼ਿਲ੍ਹੇ ਦੀ ਹੋਰ ਵੀ ਵਧੀਆ ਢੰਗ ਨਾਲ ਸੇਵਾ ਕਰ ਸਕਣਗੇ।

After assuming the post the Deputy Commissioner Dr Babasaheb B R Ambedkars tribute flowers newly appointed Deputy Commissioner of Jalandhar Vishesh Sarangal

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਸੂਬੇ ਭਰ ਵਿੱਚ ਮੋਹਰੀ ਬਣਾਉਣ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕੀਤਾ ਜਾਵੇਗਾ। ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਵਾ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ ਤਵਜੋਂ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਨਾ ਹੋਵੇਗੀ ਅਤੇ ਉਹ 24 ਘੰਟੇ ਜਲੰਧਰ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।

ਉਪਰੰਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਸੂਬੇ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਜ਼ਿਲ੍ਹਾ ਵਾਸੀਆਂ ਦੀ ਪੂਰੀ ਸ਼ਿੱਦਤ ਨਾਲ ਸੇਵਾ ਕਰਨ ਲਈ ਕਿਹਾ। ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

Latest News