PTB News

Latest news
जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस... CT Institute झगड़ा, छात्रों के दो गुटों के बीच, हॉस्टल में तोड़फोड़, कैंपस की सुरक्षा के लिए तैनात कि... डी.ए.वी. यूनिवर्सिटी की छात्रा ऊर्वी राठौर को मिला 'यूथ क्लाइमेट लीडर अवॉर्ड' राष्ट्रीय स्तर पर शानद... रायत बाहर प्रोफेशनल यूनिवर्सिटी में "ड्रग्स का बढ़ता प्रकोप: महिलाओं पर पड़ता बोझ" विषय पर राष्ट्रीय...

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿਦਿਅਕ ਸੈਸ਼ਨ 2023-24 ਦਾ ਸ਼ੁੱਭ ਆਰੰਭ,

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਨਵੇਂ ਵਿਦਿਅਕ ਸੈਸ਼ਨ 2023-24 ਦੇ ਸ਼ੁੱਭ ਆਰੰਭ ਸਮੇਂ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਗੁਰੂਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਇਸ ਪ੍ਰਕਾਰ ਗੁਰੂ ਸਾਹਿਬ ਦੀ ਓਟ ਆਸਰੇ ਵਿੱਚ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਸੈਸ਼ਨ ਦਾ ਆਰੰਭ ਹੋਇਆ। ਇਸ ਸਮੇਂ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਰਮਾਤਮਾ ਦੀ ਮੁਹੱਬਤ ਵਿਚ ਬਹੁਤ ਬਰਕਤ ਹੈ

ਅਤੇ ਲਾਇਲਪੁਰ ਖ਼ਾਲਸਾ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਤੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਕਿਸੇ ਵੀ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਅਸ਼ੀਰਵਾਦ ਲੈਣਾ ਬਹੁਤ ਜ਼ਰੂਰੀ ਹੈ ਕਿਉਂਕਿ ਪਰਮਾਤਮਾ ਦਾ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਕੰਮ ਸਦਾ ਹੀ ਨੇਪਰੇ ਚੜ੍ਹਦਾ ਹੈ।

ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਕਿਹਾ ਕਿ ਉਹ ਪੜ੍ਹਾਈ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਮਿਹਨਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦੇ ਨਾਮ ਨੂੰ ਰੋਸ਼ਨ ਕਰਨ। ਉਹਨਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਇਹ ਕਾਲਜ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਵਜੋਂ ਜਾਣੀ ਜਾਂਦੀ ਹੈ। ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋਂ ਨੇ ਨਿਭਾਈ । ਇਸ ਮੌਕੇ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜਰ ਹੋਏ।

Latest News