PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਏਡਿਡ ਕਾਲਜਾਂ ਦੇ ਨਾਨ ਟੀਚਿੰਗ ਕਰਮਚਾਰੀਆਂ ਨੇ ਦਿੱਤੀ ਉਚੇਰੀ ਸਿਖਿਆ ਮੰਤਰੀ ਦੇ ਵਿਧਾਨਸਭਾ ਹਲਕੇ ‘ਚ ਧਰਨੇ ਦੀ ਚੇਤਾਵਨੀ

non-teaching-employees-of-the-aided-colleges-have-warned-of-a-sit-in-in-the-higher-education-ministers-assembly-constituency

ਪੀਟੀਬੀ ਖਬਰਾਂ ਸ੍ਰੀ ਅਨੰਦਪੁਰ ਸਾਹਿਬ : ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਣਏਡਿਡ) ਨੇ ਮਿਤੀ 09-06-2023 ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ 6ਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਲਾਗੂ ਨਾ ਕਰਨ ਕਰਕੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੇ ਚੋਣ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੀ ਵਿਖੇ ਇੱਕ ਧਰਨੇ ਦੀ ਯੋਜਨਾ ਬਣਾਈ ਸੀ।

ਇਸ ਸਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਡੀ.ਐਸ.ਪੀ. ਸ਼੍ਰੀ ਅਜੈ ਸਿੰਘ ਅਤੇ ਤਹਿਸੀਲਦਾਰ ਦੇ ਅਨੁਸਾਰ ਮਾਨਯੋਗ ਉਚੇਰੀ ਸਿੱਖਿਆ ਮੰਤਰੀ ਸ਼ਹਰਜੋਤ ਸਿੰਘ ਬੈਂਸ ਜੀ ਨਾਲ ਪੰਜਾਬ ਭਵਨ ਚੰਡੀਗੜ੍ਹ 06-06-2023 ਨੂੰ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਬੁਲਾਈ ਗਈ ਪਰ ਉਸ ਮੀਟਿੰਗ ਨੂੰ ਵੀ ਕਾਫੀ ਸਮਾਂ ਬੀਤਣ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ ਸੀ। ਅੱਜ ਮਿਤੀ 24-07-2023 ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ਕੀਤੀ ਗਈ।

ਇਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਰਕਾਰ ਨੂੰ ਝੰਜੋੜਨ ਲਈ ਮਿਤੀ 07-08-2023 ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਧਰਨੇ ਉਪਰੰਤ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵਿੱਚ ਸੂਬਾ ਪ੍ਰਧਾਨ ਰਾਜੀਵ ਸ਼ਰਮਾ, ਜਗਦੀਪ ਸਿੰਘ ਜਨਰਲ ਸਕੱਤਰ, ਵਾਈਸ ਪ੍ਰਧਾਨ ਦੀਪਕ ਸ਼ਰਮਾ, ਸਵਿੰਦਰ ਸਿੰਘ ਗੋਲਾ ਐਡਵਾਈਜਰ,

ਸ਼੍ਰੀ ਮਨੋਜ ਪਾਂਡੇ , ਅਮਰੀਕ ਸਿੰਘ ਵਾਈਸ ਪ੍ਰਧਾਨ ਪੰਜਾਬੀ ਯੂਨੀਵਰਸਿਟੀ ਵਿੰਗ, ਇੰਦਰਜੀਤ ਸਿੰਘ ਵਾਈਸ ਪ੍ਰਧਾਨ ਪੰਜਾਬ ਯੂਨੀਵਰਸਿਟੀ ਵਿੰਗ,ਸਾ ਪ੍ਰੇਮ ਸਿੰਘ ਸੁਪ੍ਰਿੰਟੈਂਡੈਂਟ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ, ਪ੍ਰਧਾਨ ਲੋਕਲ ਇਕਾਈ ਸੋਹਣ ਸਿੰਘ ਹਰੀਵਾਲ ਅਤੇ ਤੇਜਿੰਦਰ ਸਿੰਘ ਸੀਨੀਅਰ ਲੈਕਚਰਾਰ ਸਹਾਇਕ ਮੌਜੂਦ ਸਨ।

Latest News