PTB News

Latest news
आम जनता पर महंगाई का बड़ा अटैक! पेट्रोल-डीजल की कीमतों में हुआ इजाफा री-एग्जाम! NEET-UG परीक्षा की नई तारीख का हुआ ऐलान, हाई लेवल मीटिंग के बाद लिया गया फैसला, जालंधर! संत सीचेवाल के प्रयासों से वापिस आया मलेशिया में फंसा युवक, जालंधर! BSF कैंप के बाहर हुए ब्लास्ट को लेकर हुआ बड़ा खुलासा, आरोपी गिरफ्तार, पाकिस्तान का निकला मास्... कांग्रेस ने वीडी सतीशन को बनाया केरलम का नया मुख्यमंत्री, क्या! जालंधर में राजनीति की भेंट चढ़ा "बालाजी संकीर्तन", किसने दिया भजन गायक को रोकने के लिए पैसों का... ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ, ब्रिटिश ओलिविया स्कूल का लगातार सीबीएसई 12वीं कक्षा बोर्ड परीक्षा परिणाम में फिर से धमाका, आईवी वर्ल्ड स्कूल, वासल एजुकेशन के तत्वावधान में, CBSE कक्षा XII बोर्ड परीक्षाओं में अपने छात्रों के... इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम : माही मुटनेजा ने कॉमर्स...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਮਿਊਜਿਕ ਵੋਕਲ) ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਗੂੰਜਿਆ ਨਾਂ

lyallpur-khalsa-college-ma-music-vocal-semester-4-students-names-echoed-in-the-university-merit-list

ਪੀਟੀਬੀ ਖ਼ਬਰ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਗੁਰਦੀਪ ਸਿੰਘ ਨੇ 1600 ਵਿਚੋਂ 1492 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਇੰਦਰ ਪ੍ਰੀਤ ਕੌਰ ਨੇ 1482 ਅੰਕ ਪ੍ਰਾਪਤ ਕਰਕੇ ਦੂਜਾ, ਤਜਿੰਦਰ ਜੀਤ ਸਿੰਘ ਨੇ 1473 ਅੰਕ ਪ੍ਰਾਪਤ ਕਰਕੇ ਤੀਜਾ, ਹਰਸਿਮਰਨਜੀਤ ਕੌਰ 1446 ਅੰਕ ਪ੍ਰਾਪਤ ਕਰਕੇ ਛੇਵਾਂ, ਨਿਖਿਲ ਨੇ 1437 ਅੰਕ ਪ੍ਰਾਪਤ ਕਰਕੇ ਸਤਵਾਂ ਅਤੇ ਕਰਮਵੀਰ ਸਿੰਘ ਨੇ 1407 ਅੰਕ ਪ੍ਰਾਪਤ ਕਰਕੇ ਦਸਵਾਂ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੇ ਵਿਦਿਆਰਥੀ ਰਤਨ ਕੁਮਾਰ, ਹੀਤੇਸ਼, ਜਸਵਿੰਦਰ ਸਿੰਘ, ਅਰੋਹਨ ਕੁਮਾਰ, ਸੋਹਨ ਲਾਲ, ਅਜੈ ਕੁਮਾਰ, ਬਬੀਤਾ, ਜਸਪ੍ਰੀਤ ਸਿੰਘ, ਕਸ਼ਮ, ਇੰਦਰਜੋਤ ਕੌਰ, ਸਤਿੰਦਰ ਸਿੰਘ, ਭੁਪਿੰਦਰ ਸਿੰਘ, ਬੰਧਨਾ ਦੇਵੀ, ਮਮਤਾ, ਹਰਸਿਮਰਨ ਸਿੰਘ, ਕਰਨ ਕੁਮਾਰ ਅਤੇ ਹਰਜੀਤ ਨੇ ਕ੍ਰਮਵਾਰ 1395, 1350, 1330, 1302, 1396, 1288, 1268, 1267, 1255, 1253, 1250, 1249, 1244, 1240, 1225 ਅਤੇ 1224 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਲਸ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਅਤੇ ਪ੍ਰੋ. ਰੁਪਾਲੀ ਵੀ ਹਾਜ਼ਰ ਸਨ।

Latest News

Latest News