PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਨੇ ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ

nss-of-lyallpur-khalsa-college-jalandhar-the-unit-launched-the-meri-mitti-mera-desh-programme

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਨੇ ਜਨ ਭਾਗੀਦਾਰੀ ਰਾਹੀਂ ਆਜ਼ਾਦੀ ਘੁਲਾਟੀਆਂ ਅਤੇ ਫੌਜ ਦੇ ਜਵਾਨਾਂ ਨੂੰ ਸਮਰਪਿਤ ਇੱਕ ਹਫ਼ਤਾ ਚੱਲਣ ਵਾਲਾ ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸਮਾਗਮ ਦੇ ਮੁੱਖ ਮਹਿਮਾਨ ਉੱਘੇ ਸਮਾਜ ਸੇਵੀ ਅਤੇ ਯੂਨੀਸੇਫ ਇੰਡੀਆ ਦੇ ਰਾਜਦੂਤ ਸ੍ਰੀ ਸੁਰਿੰਦਰ ਸੈਣੀ ਦਾ ਸਨਮਾਨ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ।

ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਆਪਣੇ ਸੰਬੋਧਨ ਵਿਚ ਸਮਾਜ ਦੇ ਸਾਰੇ ਵਰਗਾਂ ਦੀ ਮਹੱਤਤਾ ਅਤੇ ਸਤਿਕਾਰ ‘ਤੇ ਜ਼ੋਰ ਦਿੱਤਾ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਸਕਾਰਾਤਮਕ ਵਿਚਾਰਾਂ ਨਾਲ ਅਸਹਿਣਸ਼ੀਲਤਾ ਦੇ ਜ਼ਹਿਰ ਨੂੰ ਨਕਾਰਨਾ ਹੋਵੇਗਾ। ਉਸਨੇ ਸ਼੍ਰੀ ਸੁਰਿੰਦਰ ਸੈਣੀ ਦੇ ਪਿਤਾ ਸ਼੍ਰੀ ਅਜੀਤ ਸੈਣੀ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਆਜ਼ਾਦ ਹਿੰਦ ਫੌਜ ਦੇ ਮੁਖੀ ਸੁਭਾਸ਼ ਚੰਦਰ ਬੋਸ ਨਾਲ ਕੰਮ ਕੀਤਾ ਸੀ। ਉਨਾਂ ਦੱਸਿਆ ਕਿ ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਾਡਾ ਰਾਸ਼ਟਰ ਆਜ਼ਾਦੀ ਘੁਲਾਟੀਆਂ ਅਤੇ ਸਾਡੇ ਦੇਸ਼ ਦੀ ਰੱਖਿਆ ਕਰਨ ਵਾਲੇ “ਵੀਰਾਂ” ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ ਅਤੇ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਘੁਲਾਟੀਏ ਸ੍ਰੀ ਅਜੀਤ ਸੈਣੀ ਇਸ ਕਾਲਜ ਦੇ ਵਿਦਿਆਰਥੀ ਸਨ।

ਸ੍ਰੀ ਸੈਣੀ ਨੇ ਮੇਰੀ ਮਿੱਟੀ ਮੇਰਾ ਦੇਸ਼ ਵਿਸ਼ੇ ’ਤੇ ਆਪਣੇ ਸੰਬੋਧਨ ਵਿੱਚ ਦੇਸ਼ ਭਗਤੀ ਦੀਆਂ ਵੱਖ-ਵੱਖ ਉਦਾਹਰਣਾਂ ਦਿੱਤੀਆਂ ਅਤੇ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਦੇਸ਼ ਦੀ ਸੱਚੀ ਭਾਵਨਾ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੌਰਾਨ ਪੰਚ ਪ੍ਰਾਣ ਸਬੰਧੀ ਪ੍ਰਣ ਲਿਆ ਗਿਆ ਕਿ ਸਾਲ 2047 ਤੱਕ ਦੇਸ਼ ਦਾ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ: ਸਤਪਾਲ ਸਿੰਘ ਨੇ ਦੱਸਿਆ ਕਿ ਅੱਜ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ 75 ਪੌਦੇ ਲਗਾਏ ਜਾਣਗੇ। ਐਨ.ਐਸ.ਐਸ. ਵਲੰਟੀਅਰ ਬਲਪ੍ਰੀਤ ਕੌਰ ਅਤੇ ਜਸਨੂਰ ਕੌਰ ਨੇ ਮੰਚ ਸੰਚਾਲਨ ਕੀਤਾ। ਆਪਣੇ ਪ੍ਰੋਗਰਾਮ ਦੌਰਾਨ ਪੀ.ਓ. ਹੇਮਿੰਦਰ ਸਿੰਘ, ਪੀ.ਓ.ਸਰਬਜੀਤ ਸਿੰਘ ਅਤੇ ਵਿਦਿਆਰਥੀ ਅਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Latest News