PTB News

Latest news
सेंट सोल्जर ग्रुप ऑफ़ इंस्टीट्यूशंस के छात्रों ने जेईई मेन 2 परीक्षा में अच्छे अंक लाकर ग्रुप का नाम... 30 जून तक सीबीएसई स्कूलों में सभी अध्यापक होंगे उपलब्धः मुख्यमंत्री ठाकुर सुखविन्द्र सिंह सुक्खू मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास... जालंधर : दिन-दहाड़े चोरों के हौसले बुलंद, गुरु नानक पुरा वेस्ट से स्पलेंडर बाइक चोरी, CCTV में कैद ह... जालंधर : 9वीं में पढ़ने वाली नाबालिग लड़की के मां बनने की ख़बर से जिला पुलिस के पैरों से खिसकी जमींन, ज... पंजाब के DSP की गोली लगने से हुई मौ/त, SP ने की घटना की पुष्टि, क्या कुछ कहा, जालंधर का चुनमुन मॉल सड़क मार्ग बना हादसों के गढ़, बस व बाइक में टक्कर के बाद व्यक्ति की हुई मौ/त, ड्र... शादी समारोह में खाना खाने से 400 लोगों की बिगड़ी तबीयत, Share Market Rises: अमेरिका और ईरान के बीच शांति वार्ता की वजह से शेयर बाजार में भारी उछाल, हाईकोर्ट ने पंजाब सरकार को दिया बड़ा झटका, पढ़ें पूरा मामला,

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਲੋਂ ਟੈਲੇਂਟ ਹੰਟ ਸ਼ੋਅ ਦਾ ਕੀਤਾ ਗਿਆ ਆਯੋਜਨ,

a-talent-hunt-show-organized-by-lyallpur-khalsa-college-jalandhar

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ, ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿੱਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਵਲੋਂ ਟੈਲੈਂਟ ਹੰਟ ਸ਼ੋਅ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਡਾਂਸ, ਗੀਤ, ਕਵਿਤਾ, ਸਪੀਚ, ਮਿਿਮਕਰੀ, ਰੰਗੋਲੀ, ਪੇਟਿੰਗ, ਫੋਟੋਗਰਾਫੀ, ਕੋਲਾਜ, ਮਹਿੰਦੀ, ਕਾਰਟੂਨਿੰਗ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਦੇ 115 ਤੋਂ ਵੱਧ ਵਿਦਿਆਰਥੀ ਨੇ ਭਾਗ ਲਿਆ।

ਇਸ ਸਮਾਗਮ ਵਿਚ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਵਾਗਤ ਪ੍ਰੋ. ਪਲਵਿੰਦਰ ਸਿੰਘ ਡੀਨ ਕਲਚਰਲ ਅਫੇਅਰਜ਼ ਅਤੇ ਸਮੂਹ ਇੰਚਾਰਜ ਸਾਹਿਬਾਨ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਿਦਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬਧ ਹੈ।

ਡਾ. ਪਲਵਿੰਦਰ ਸਿੰਘ ਡੀਨ, ਕਲਚਰਲ ਅਫੇਅਰਜ਼, ਨੇ ਸਮੂਹ ਟੀਮ ਇੰਚਾਰਜਾਂ, ਸਟਾਫ ਮੈਂਬਰ ਸਾਹਿਬਾਨ ਅਤੇ ਵਿਿਦਆਰਥੀਆਂ ਦਾ ਧੰਨਵਾਦ ਕੀਤਾ ਅਤੇ ਲਗਾਤਾਰ ਸਖਤ ਮਿਹਨਤ ਕਰਦਿਆਂ ਜਿੱਤਾਂ ਦਾ ਸਫ਼ਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਕਤੂਬਰ 2023 ਵਿਚ ਹੋਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਵਿੱਚ ਵੀ ਕਾਲਜ ਦੇ ਵਿਦਿਆਰਥੀ ਕਲਾਕਾਰ ਆਪਣਾ ਸਰਵ ਸ੍ਰੇਸ਼ਠ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਇਸ ਮੌਕੇ ਮੰਚ ਸੰਲਾਲਨ ਦੀ ਭੂਮਿਕਾ ਪ੍ਰੋ. ਹਰਜਿੰਦਰ ਸਿੰਘ ਅਤੇ ਪ੍ਰੋ. ਸਤਪਾਲ ਸਿੰਘ ਵਲੋਂ ਨਿਭਾਈ ਗਈ।

ਵੱਖ-ਵੱਖ ਮੁਕਾਬਲਿਆਂ ਦੌਰਾਨ ਜੱਜ ਸਾਹਿਬਾਨ ਦੀ ਭੂਮਿਕਾ ਪ੍ਰੋ. ਸੁਖਦੇਵ ਸਿੰਘ, ਪ੍ਰੋ. ਅਜੀਤਪਾਲ ਸਿੰਘ, ਪ੍ਰੋ. ਹਰਜਿੰਦਰ ਸਿੰਘ ਸ਼ੇਖੋਂ, ਪ੍ਰੋ. ਰਵਨੀਤ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਕਿਰਨਦੀਪ ਕੌਰ ਵਲੋਂ ਨਿਭਾਈ ਗਈ। ਇਸ ਸਮਾਗਮ ਵਿਚ ਪ੍ਰੋ. ਨਵਦੀਪ ਕੌਰ, ਰਜਿਸਟਰਾਰ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਪ੍ਰੋ. ਰੂਪਾਲੀ, ਪ੍ਰੋ. ਮਨਦੀਪ ਸਿੰਘ, ਪ੍ਰੋ. ਓਂਕਾਰ ਸਿੰਘ, ਪ੍ਰੋ. ਨਿਧੀ ਅਤੇ ਕਾਲਜ ਦੀਆਂ ਯੂਥ ਫੈਸਟੀਵਲ ਵਿਚੋਂ ਜੇਤੂ ਟੀਮਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ। ਅੰਤ ਵਿਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।

Latest News

Latest News