PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਲਾਇਲਪੁਰ ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ. ਹਰਨਰਿੰਦਰ ਸਿੰਘ ਜੀ ਇਸ ਫ਼ਾਨੀ ਸੰਸਾਰ ਤੋਂ ਹੋਏ ਰੁਖ਼ਸਤ,

former-principal-of-lyallpur-khalsa-college-harnarinder-singh-ji-passed-away-from-this-mortal-world

PTB ਨਿਊਜ਼ “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਿਦਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਦੇ ਪਿਤਾ ਜੀ ਸ. ਹਰਨਰਿੰਦਰ ਸਿੰਘ ਸਾਬਕਾ ਪ੍ਰਿੰਸੀਪਲ ਅਤੇ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮਿਤੀ 10.09.2023 ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਅਚਾਨਕ ਅਕਾਲ-ਚਲਾਣੇ ਕਾਰਨ ਉਹਨਾਂ ਦੇ ਪਰਿਵਾਰ ਸਮੇਤ ਸਮੂਹ ਸਾਕ-ਸੰਬੰਧੀ ਅਤੇ ਸੱਜਣ ਮਿੱਤਰ ਡੂੰਘੇ ਦੁੱਖ ਵਿਚ ਹਨ।

ਸ. ਹਰਨਰਿੰਦਰ ਸਿੰਘ ਜੀ ਨੇ 1977 ਤੋਂ 1992 ਤੱਕ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਈਆਂ। ਉਹਨਾਂ ਦੀ ਕਾਬਲੀਅਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ। ਉਹ ਹਰ ਹਾਲਤ ਵਿਚ ਆਪਣੀ ਪਦਵੀ ਅਤੇ ਜ਼ਿੰਮੇਵਾਰੀਆਂ ਨੂੰ ਸਮਰਪਿਤ ਰਹੇ। ਉਹਨਾਂ ਦੀ ਸਖ਼ਤ ਮਿਹਨਤ, ਦੂਰਅੰਦੇਸ਼ੀ ਅਤੇ ਉੱਚ-ਕੋਟੀ ਦੀ ਸੋਚ ਸਦਕਾ ਕਾਲਜ ਨੇ ਬਹੁਤ ਵਿਕਾਸ ਕੀਤਾ।

ਆਪਣੇ ਸਮੂਹ ਸਟਾਫ਼ ਨਾਲ ਡੂੰਘੀ ਅਪਣੱਤ ਕਾਰਨ ਉਹ ਸਾਰਿਆਂ ਦੇ ਚਹੇਤੇ ਪ੍ਰਿੰਸੀਪਲ ਬਣ ਗਏ ਅਤੇ ਲੋਕ ਉਹਨਾਂ ਨੂੰ ਪਿਆਰ ਨਾਲ ‘ਰਾਜਾ ਜੀ’ ਕਹਿ ਕੇ ਸੰਬੋਧਨ ਕਰਦੇ ਸਨ। ਉਹਨਾਂ ਨੇ ਕਾਲਜ ਨੂੰ ਅਕਾਦਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਵੀ ਅੱਗੇ ਲਿਆਉਣ ਲਈ ਸੁਯੋਗ ਯਤਨ ਕੀਤੇ ਜਿਸ ਸਦਕਾ ਲਾਇਲਪੁਰ ਖ਼ਾਲਸਾ ਕਾਲਜ ਦੇ ਨਾਮ ਦਾ ਘੇਰਾ ਬਹੁਤ ਵਿਸ਼ਾਲ ਹੋ ਗਿਆ ਅਤੇ ਇਹ ਕਾਲਜ ਲੋਕਾਂ ਦੀ ਤਰਜ਼ੀਹ ਬਣ ਗਿਆ। ਸ੍ਰ. ਰਾਜਾ ਹਰਨਰਿੰਦਰ ਸਿੰਘ ਜੀ ਬਹੁਪੱਖੀ ਸ਼ਖ਼ਸੀਅਤ ਸਨ ਜਿਨ੍ਹਾਂ ਦੇ ਅਚਾਨਕ ਅਕਾਲ-ਚਲਾਣੇ ਕਾਰਨ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸ ਮੌਕੇ ਗਵਰਿਨੰਗ ਕੌਂਸਲ ਅਤੇ ਸਮੂਹ ਸਟਾਫ਼ ਨੇ ਸ਼ੋਕ-ਸਭਾ ਵਿਚ ਉਹਨਾਂ ਦੀ ਸਪੁੱਤਰੀ ਪ੍ਰੋ. ਜਸਰੀਨ ਕੌਰ ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦਿਲਾਸਾ ਦਿੱਤਾ ਅਤੇ ਨਾਲ ਹੀ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਇਸ ਮੰਦਭਾਗੀ ਸਥਿਤੀ ਵਿਚ ਕਾਲਜ ਦੀ ਗਵਰਨਿੰਗ ਕੌਂਸਲ, ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਿਦਆਰਥੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਸਿੱਖਿਆ ਦੇ ਖੇਤਰ, ਅਧਿਆਪਕਾਂ ਤੇ ਵਿਿਦਆਰਥੀਆਂ ਦੇ ਚੇਤਿਆਂ ਵਿਚ ਸਦਾ ਵਸਦੇ ਰਹਿਣਗੇ।

Latest News