PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਡਾ. ਜਸਪਾਲ ਸਿੰਘ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਣ ’ਤੇ ਸਮੂਹ ਸਟਾਫ ਵਲੋਂ ‘ਜੀ ਆਇਆਂ ਸਮਾਗਮ’ ਕਰਵਾਇਆ ਗਿਆ

dr-jaspal-singh-taking-charge-as-the-principal-of-lyallpur-khalsa-college-jee-aaya-samaroh-was-organized-by-the-group-staff

ਪੀਟੀਬੀ ਖ਼ਬਰ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਜਿੱਥੇ ਵਿਿਦਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਜਾਣਿਆ ਜਾਂਦਾ ਹੈ, ਉੱਥੇ ਇੱਥੋਂ ਦੇ ਅਧਿਆਪਕ ਵੀ ਆਪਣੀ ਕਲਾ-ਪ੍ਰਤਿਭਾ ਸਦਕਾ ਉੱਚ ਪ੍ਰਾਪਤੀਆਂ ਕਰਦੇ ਹਨ। ਇਸੇ ਤਹਿਤ ਅਧਿਆਪਕ ਤੋਂ ਪ੍ਰਿੰਸੀਪਲ ਤੱਕ ਦਾ ਸਫ਼ਰ ਤੈਅ ਕਰਦਿਆਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਾਲਜ ਵਿਖੇ ਇਹ ਮਹੱਤਵਪੂਰਨ ਅਹੁਦਾ ਸੰਭਾਲਿਆ। ਉਨ੍ਹਾਂ ਦੁਆਰਾ ਅਹੁਦਾ-ਸਭੰਾਲਣ ’ਤੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

.

.

ਇਸ ਮੌਕੇ ਵੱਖ-ਵੱਖ ਅਧਿਆਪਨ ਵਿਭਾਗਾਂ ਦੇ ਮੁਖੀ ਅਤੇ ਡੀਨ ਸਾਹਿਬਾਨ ਦੁਆਰਾ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਸਟਾਫ ਸੈਕਟਰੀ ਤੇ ਮੁਖੀ ਕਾਮਰਸ ਵਿਭਾਗ ਨੇ ਬੋਲਦਿਆਂ ਡਾ. ਜਸਪਾਲ ਸਿੰਘ ਦੀ ਸ਼ਖਸੀਅਤ ਬਾਰੇ ਆਪਣੇ ਵਿਚਾਰ ਪ੍ਰਸਤੁਤ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਅਤਿਅੰਤ ਖੁਸ਼ੀ ਹੈ ਕਿ ਉਹ ਉਸ ਸੰਸਥਾ ਵਿਚ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਇਆ ਹੈ, ਜਿੱਥੇ ਉਹ 22 ਸਾਲ ਸਰੀਰਿਕ ਸਿੱਖਿਆ ਤੇ ਖੇਡ ਵਿਭਾਗ ਵਿਚ ਅਧਿਆਪਕ ਰਹੇ ਹਨ।

.

.

ਉਨ੍ਹਾਂ ਸਮੂਹ ਅਧਿਆਪਕ ਸਾਹਿਬਾਨ ਨੂੰ ਇਕ ਟੀਮ ਵਾਂਗ ਮਿਲ ਕੇ ਕੰਮ ਕਰਦਿਆਂ ਕਾਲਜ ਦੀ ਤਰੱਕੀ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜੋਕੇ ਸਮੇਂ ਵਿਚ ਉਚੇਰੀ ਸਿੱਖਿਆ ਨੂੰ ਬਹੁਤ ਸਾਰੀਆਂ ਚੁਨੌਤੀਆਂ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੀ ਸਥਿਤੀ ਵਿਚ ਸਟਾਫ ਦੇ ਸਹਿਯੋਗ ਨਾਲ ਹੀ ਇਨ੍ਹਾਂ ਨਾਲ ਨਜਿੱਠਿਆ ਜਾ ਸਕਦਾ ਹੈ। ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਕਾਦਮਿਕ ਤਰੱਕੀ ਸੰਬੰਧੀ ਉਨ੍ਹਾਂ ਬੋਲਦਿਆਂ ਕਿਹਾ ਕਿ ਖੋਜ ਦੇ ਖੇਤਰ ਵਿਚ ਵੱਧ ਤੋਂ ਵੱਧ ਕੰਮ ਕਰਦੇ ਹੋਏ ਵਿਦਿਆਰਥੀਆਂ ਨੂੰ ਇਨ੍ਹਾਂ ਖੋਜਾਂ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ।

.

ਉਨ੍ਹਾਂ ਕਿਹਾ ਕਿ ਕਾਲਜ ਅਕਾਦਮਿਕ, ਖੇਡਾਂ, ਕਲਚਰਲ ਤੇ ਸਾਹਿਤਕ ਖੇਤਰ ਵਿਚ ਉੱਚ ਬੁਲੰਦੀਆਂ ’ਤੇ ਹੈ। ਇਸ ਨੂੰ ਬਰਕਰਾਰ ਰੱਖਣ ਲਈ ਪ੍ਰਤੀਬੱਧਤਾ ਤੇ ਲਗਾਤਾਰਤਾ ਦੀ ਜ਼ਰੂਰਤ ਹੈ। ਪ੍ਰੋ. ਜਸਰੀਨ ਕੌਰ, ਵਾਈਸ ਪ੍ਰਿੰਸੀਪਲ ਨੇ ਪ੍ਰਿੰਸੀਪਲ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ’ਤੇ ਇਕ ਯਾਦਗਾਰੀ ਫੋਟੋ ਖਿਚਵਾਈ ਗਈ ਤੇ ਸਮੂਹ ਸਟਾਫ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਚਾਹ ਦਾ ਪਿਆਲਾ ਸਾਂਝਾ ਕੀਤਾ। ਇਸ ਮੌਕੇ ਸਮੂਹ ਅਧਿਆਪਨ ਸਟਾਫ ਮੌਜੂਦ ਸੀ।

.

.

Latest News

.