PTB News

Latest news
पी सी एम एस डी कॉलेज फॉर विमेन, जालंधर के कॉमर्स क्लब ने सत्र 2025-26 के लिए सम्मान समारोह आयोजित कि... अनिल चोपड़ा — एक नाम, एक सोच और एक महान मार्गदर्शक आम आदमी पार्टी को लगा बड़ा झटका, AAP के राज्यसभा सांसद राघव चड्ढा ने BJP में शामिल होना का किया ऐलान, 23 वर्षों की गौरवशाली यात्रा में ब्रिटिश ओलिविया स्कूल ने विश्व को दिए 2 अंतरराष्ट्रीय खिलाड़ी, स्था... पी सी एम एस कॉलेज फॉर विमेन, जालंधर ने एम एस सी फैशन डिजाइनिंग सेमेस्टर-I के नतीजों में शानदार प्रदर... ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਮੁਕਾਬਲੇ, ਟੈਲੇਂਟ ਕਾਰਨੀਵਲ, ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ आईवी वर्ल्ड स्कूल में विश्व पुस्तक दिवस उत्साहपूर्वक मनाया गया, प्रेसिजन एंड प्वाइज़: इनोसेंट हार्ट्स स्पोर्ट्स हब लोहारां में इंटर-स्कूल शूटिंग चैंपियनशिप 2026 का ... एच.एम.वी. ने डायमंड नाइट 2026 का आयोजन पूरे उत्साह के साथ किया, पंजाब : माचिस से खेलते-खेलते आग की चपेट में आई 3 साल की बच्ची, झुलसी, तड़पती रही 6 घंटे,

ਲਾਇਲਪੁਰ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜੋਨਲ ਯੁਵਕ ਮੇਲੇ ਵਿਚੋਂ ਫਸਟ ਰੱਨਰਅਪ ਟਰਾਫੀ ਜਿੱਤਣ ’ਤੇ ਵਿਦਿਆਰਥੀ ਕਲਾਕਾਰ ਕੀਤੇ ਸਨਮਾਨਿਤ

lyallpur-khalsa-college-student-artists-for-winning-the-first-runner-up-trophy-in-guru-nanak-dev-universitys-inter-zonal-youth-fair

ਗਵਰਨਿੰਗ ਕੌਂਸਲ ਦੀ ਰਹਿਨੁਮਾਈ, ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਲਗਨ ਸਦਕਾ ਜਿੱਤੀ ਟ੍ਰਾਫੀ : ਪ੍ਰਿੰਸੀਪਲ ਡਾ. ਜਸਪਾਲ ਸਿੰਘ

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੁਆਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਫਸਟ ਰੱਨਰ ਅੱਪ ਟ੍ਰਾਫ਼ੀ ਜਿੱਤਣ ਦੇ ਨਾਲ-ਨਾਲ ਮਿਊਜ਼ਿਕ ਅਤੇ ਫੋਕ ਇੰਵਟਸ ਦੀ ਵੀ ਫਸਟ ਰੱਨਰ ਅੱਪ ਟ੍ਰਾਫੀ ਜਿੱਤਣ ’ਤੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਯੁਵਕ ਮੇਲੇ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੇ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਟ੍ਰਾਫ਼ੀ ਜਿੱਤਣ ਦੀ ਖੁਸ਼ੀ ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨਾਲ ਸਾਂਝੀ ਕੀਤੀ ਅਤੇ ਉਹਨਾਂ ਨੂੰ ਇਹ ਟ੍ਰਾਫ਼ੀਆਂ ਸੌਂਪੀਆਂ।

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੀ ਰਹਿਨੁਮਾਈ, ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਲਗਨ ਸਦਕਾ ਇਹ ਟ੍ਰਾਫੀ ਜਿੱਤੀ ਹੈ। ਉਹਨਾਂ ਕਿਹਾ ਕਿ ਸਾਡੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਲਗਨ ਸਦਕਾ ਕਾਲਜ ਨੇ ਇਹ ਜਿੱਤਾਂ ਪ੍ਰਾਪਤ ਕੀਤੀਆਂ ਹਨ। ਉਹਨਾਂ ਕਿਹਾ ਕਿ ਸਾਡੇ ਵਿਦਿਆਰਥੀ ਕਲਾਕਾਰ ਦੇਸ਼ਾਂ ਵਿਦੇਸ਼ਾਂ ਵਿੱਚ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਪ੍ਰਤਿਭਾਵਾਨ ਵਿਿਦਆਰਥੀਆਂ ’ਤੇ ਬਹੁਤ ਮਾਣ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ, ਕਲਾ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵਿਕਾਸ ਲਈ ਅਸੀਂ ਹਮੇਸ਼ਾਂ ਵਚਨਬਧ ਹਾਂ। ਉਹਨਾਂ ਕਾਲਜ ਦੁਆਰਾ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿਵਾਇਆ। ਉਹਨਾਂ ਦੱਸਿਆ ਕਿ ਕਾਲਜ ਨੇ ਇੰਟਰ ਜ਼ੋਨਲ ਯੁਵਕ ਮੇਲੇ ਵਿੱਚ 4 ਆਈਟਮਾਂ ਵਿੱਚ ਪਹਿਲਾ ਸਥਾਨ, 7 ਵਿੱਚ ਦੂਜਾ ਸਥਾਨ ਅਤੇ 5 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫ਼ੀਆਂ ਆਪਣੇ ਨਾਂ ਕੀਤੀਆਂ ਹਨ। ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਵਿੱਚ ਕਾਲਜ ਨੇ ‘ਸੀ-ਜ਼ੋਨ’ ਦੀ ਵੀ ਫਸਟ ਰੱਨਰ ਅਪ ਟਰਾਫੀ ਜਿੱਤੀ ਸੀ। ਇਸ ਮੌਕੇ ਵੱਖ-ਵੱਖ ਆਈਟਮਾਂ ਦੇ ਇੰਚਾਰਜ ਸਾਹਿਬਾਨ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਕਲਚਰਲ ਅਫੇਅਰਜ਼, ਡਾ. ਸੁਰਿੰਦਰਪਾਲ ਮੰਡ ਡੀਨ ਸਟੂਡੈਂਟ ਵੈਲਫੇਅਰਜ਼, ਪ੍ਰੋ. ਸੁਖਦੇਵ ਸਿੰਘ, ਮੁਖੀ ਸੰਗੀਤ ਵਿਭਾਗ, ਡਾ. ਹਰਜਿੰਦਰ ਸਿੰਘ ਇੰਚਾਰਜ ਥੀਏਟਰ ਟੀਮ, ਡਾ. ਅਜੀਤਪਾਲ ਸਿੰਘ ਇੰਚਾਰਜ ਫਾਈਨ ਆਰਟਸ, ਪ੍ਰੋ. ਸਤਪਾਲ ਸਿੰਘ ਇੰਚਾਰਜ ਐਲੋਕਿਊਸ਼ਨ ਤੇ ਡਿਬੇਟ, ਪ੍ਰੋ. ਨਵਜੋਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਜਿੰਦਰ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਨਿੱਧੀ ਸ਼ਰਮਾ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਪ੍ਰੀਤੀ, ਪ੍ਰੋ. ਬਲਰਾਜ ਸਿੰਘ, ਪ੍ਰੋ. ਭਾਵਨਾ, ਪ੍ਰੋ. ਪ੍ਰਿੰਆ ਕਟਾਰੀਆ, ਪ੍ਰੋ. ਸੋਨੀਆਂ, ਪ੍ਰੋ. ਓਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।

Latest News

Latest News