ਪੀਟੀਬੀ ਖ਼ਬਰ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਹਫ਼ਤੇ ਦੌਰਾਨ ਯੁਵਕ ਅਤੇ ਸਮਾਜ ਭਲਾਈ ਨਾਲ ਸਬੰਧਤ ਗਤੀਵਿਧੀਆਂ ਦੀ ਲੜੀ ਤਹਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸ਼ੁਰੂਆਤੀ ਭਾਸ਼ਣ ਵਿੱਚ ਨੌਜਵਾਨਾਂ ਨੂੰ ਰਾਸ਼ਟਰੀ ਵਿਕਾਸ ਅਤੇ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
. .ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ 2047 ਤੱਕ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਸਮਰੱਥਾ ਹੈ। ਉਨ੍ਹਾਂ ਨੇ ਐਨ.ਐਸ.ਐਸ. ਦੇ ਵਲੰਟੀਅਰਾਂ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਨੂੰ ਸਲਾਹ ਦਿੱਤੀ ਕਿ ਉਹ ਇਨ੍ਹਾਂ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਸਿੱਖੇ ਸਬਕ ਲੋਕਾਂ ਵਿੱਚ ਫੈਲਾਉਣ। ਚੀਫ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ‘ਮੇਰਾ ਭਾਰਤ ਵਿਕਸਿਤ ਭਾਰਤ’ ਵਿਸ਼ੇ ‘ਤੇ ਭਾਸ਼ਣ ਪ੍ਰਤੀਯੋਗਤਾ, ਰਾਸ਼ਟਰੀ ਵਿਕਾਸ ਲਈ ਸਹੁੰ, ਐੱਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕਤਾ ਅਤੇ ਖੂਨਦਾਨ ਸੰਬੰਧੀ ਵੱਖ-ਵੱਖ ਯੁਵਾ-ਮੁਖੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

.
.ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਪਤਾਹ ਵੀ ਸ਼ੁਰੂ ਕੀਤਾ ਗਿਆ ਜਿਸ ਵਿੱਚ ਏ.ਐਸ.ਆਈ. ਸ਼ਮਸ਼ੇਰ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲੈਕਚਰ ਦਿੱਤਾ ਗਿਆ। ਨਹਿਰੂ ਯੁਵਾ ਕੇਂਦਰ ਵਲੋਂ ਇਸ ਦੌਰਾਨ ਟੀ-ਸ਼ਰਟਾਂ ਅਤੇ ਟੋਪੀਆਂ ਵੀ ਵੰਡੀਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਅਰੇ ਲਗਾ ਕੇ ਸੜਕ ਸੁਰੱਖਿਆ ਸਬੰਧੀ ਰੈਲੀ ਵੀ ਕੱਢੀ ਗਈ।
. .ਇਸ ਮੌਕੇ ਟੀ.ਵੀ. ਰਾਹੀਂ ਰਾਸ਼ਟਰੀ ਯੁਵਕ ਮੇਲਾ 2024 ਦੇ ਉਦਘਾਟਨ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ। ਇਹ ਧਿਆਨ ਦੇਣ ਯੋਗ ਹੈ ਕਿ ਲਾਇਲਪੁਰ ਖ਼ਾਲਸਾ ਕਾਲਜ ਦੇ 06 ਵਲੰਟੀਅਰ ਅਤੇ ਪ੍ਰੋਗਰਾਮ ਅਫਸਰ ਪ੍ਰੋ. ਸਰਬਜੀਤ ਸਿੰਘ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸੱਦੇ ‘ਤੇ ਨਾਸਿਕ ਮਹਾਰਾਸ਼ਟਰ ਵਿਖੇ ਰਾਸ਼ਟਰੀ ਯੁਵਕ ਮੇਲਾ 2024 ਵਿੱਚ ਹਿੱਸਾ ਲੈ ਰਹੇ ਹਨ।
. .







































