PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਮਨਾਈ ਗਈ ਸ. ਬਲਬੀਰ ਸਿੰਘ ਜੀ ਦੀ 16ਵੀਂ ਬਰਸੀ,

celebrated-at-lyallpur-khalsa-college-balbir-singh-jis-16th-anniversary

.

ਸ. ਬਲਬੀਰ ਸਿੰਘ ਨੇ ਜ਼ਿੰਦਗੀ ਦਾ ਵੱਡਾ ਹਿੱਸਾ ਵਿੱਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਲਗਾਇਆ : ਪ੍ਰਿੰਸੀਪਲ ਡਾ. ਜਸਪਾਲ ਸਿੰਘ

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੂੰ ਉੱਚੀਆਂ ਬੁਲੰਦੀਆਂ ਤੇ ਪਹੁੰਚਾਉਣ ਵਾਲੀ ਪਰਉਪਕਾਰੀ ਤੇ ਅਮਰ ਸ਼ਖ਼ਸੀਅਤ ਸ. ਬਲਬੀਰ ਸਿੰਘ ਜੀ, ਸਾਬਕਾ ਪ੍ਰਧਾਨ ਗਵਰਨਿੰਗ ਕੌਂਸਲ ਦੀ 16ਵੀਂ ਬਰਸੀ ਲਾਇਲਪੁਰ ਖ਼ਾਲਸਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਉਪਰੰਤ ਭਾਈ ਭੁਪਿੰਦਰ ਸਿੰਘ ਜੀ ਹਜੂਰੀ ਰਾਗੀ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ।

.

.

ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਗਵਰਨਿੰਗ ਕੌਂਸਲ ਮੈਂਬਰ ਸ. ਪਰਮਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਭਾਈ ਭੁਪਿੰਦਰ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਸਰਦਾਰਨੀ ਬਲਬੀਰ ਕੌਰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਸੰਬੰਧੀਆਂ ਨੇ ਦੇਸ਼ ਵਿਦੇਸ਼ ਤੋਂ ਆ ਕੇ ਅਤੇ ਵੱਖ-ਵੱਖ ਲਾਇਲਪੁਰ ਖ਼ਾਲਸਾ ਵਿਦਿਅਕ ਸੰਸਥਾਵਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ. ਬਲਬੀਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।

.

.

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਬਲਬੀਰ ਸਿੰਘ ਦੀ ਸ਼ਖ਼ਸੀਅਤ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਰਾਜਨੀਤੀ ਦੇ ਨਾਲ-ਨਾਲ ਖੇਡਾਂ ਅਤੇ ਵਿੱਦਿਆ ਦੇ ਖੇਤਰ ਵਿਚ ਵਿਲੱਖਣ ਕਾਰਜ ਕੀਤੇ। ਦੁਆਬੇ ਦੇ ਵਿਦਿਆਰਥੀਆਂ ਨੂੰ ਉੱਚ ਵਿਿਦਆ ਦੇ ਲਈ ਉਨ੍ਹਾਂ ਲਾਇਲਪੁਰ ਖ਼ਾਲਸਾ ਕਾਲਜ ਵਿਚ ਕੰਪਿਊਟਰ ਕੋਰਸ ਸ਼ੁਰੂ ਕਰਾਏ ਅਤੇ ਮਿਆਰੀ ਵਿੱਦਿਆ ਨਾਲ ਸਮਾਜ ਦਾ ਰਾਹ ਰੁਸ਼ਨਾਇਆ। ਉਹਨਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਸਦਕਾ ਫਿਜੀਓਥਰੈਪੀ ਅਤੇ ਬਾਇਓਟੈਕਨਾਲੋਜੀ ਵਰਗੇ ਪ੍ਰੋਫੈਸ਼ਨਲ ਕੋਰਸ ਵੀ ਕਾਲਜ ਵਿਚ ਲਿਆਂਦੇ ਤਾਂ ਜੋ ਦੁਆਬੇ ਦੇ ਵਿਦਿਆਰਥੀ ਵੀ ਇਨ੍ਹਾਂ ਕੋਰਸਾਂ ਦੀ ਪੜ੍ਹਾਈ ਰਾਹੀ ਆਪਣੇ ਭਵਿੱਖ ਨੂੰ ਉਜਵੱਲ ਕਰ ਸਕਣ।

.

.

ਇਸ ਤਰ੍ਹਾਂ ਉਨ੍ਹਾਂ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਲਗਾਇਆ। ਰਾਜਨੀਤੀ ਦੇ ਖੇਤਰ ਵਿੱਚ ਸੇਵਾ ਕਰਦਿਆਂ ਉਨ੍ਹਾਂ ਨੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਇਲਾਕੇ ਦਾ ਤੇ ਪੰਜਾਬ ਦਾ ਵਿਕਾਸ ਕੀਤਾ। ਇਸੇ ਕਰਕੇ ਲੋਕ ਉਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਹਨ ਤੇ ਅੱਜ ਵੱਡੀ ਗਿਣਤੀ ਵਿਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਹਨ। ਇਸ ਮੌਕੇ ਸਮੂਹ ਗਵਰਨਿੰਗ ਕੌਂਸਲ ਮੈਂਬਰ, ਮੈਨੇਜਿੰਗ ਕਮੇਟੀ, ਸਾਕ ਸੰਬੰਧੀ, ਡਾਇਰੈਕਟਰ ਟੈਕਨੀਕਲ ਕੈਂਪਸ, ਪ੍ਰਿੰਸੀਪਲਜ਼, ਸਮੂਹ ਸਟਾਫ ਅਤਟ ਵਿਦਿਆਰਥੀ ਨੇੇ ਹਾਜ਼ਰੀਆਂ ਭਰ ਕੇ ਸਰਦਾਰ ਬਲਬੀਰ ਸਿੰਘ ਜੀ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਅੰਤ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

.

.