PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਵਿਖੇ ਬਣਾਈ ਗਈ ਕੰਧ-ਪੱਤ੍ਰਿਕਾ,

wall-magazine-made-at-the-post-graduate-punjabi-department-of-lyallpur-khalsa-college

.

ਕੰਧ-ਪੱਤ੍ਰਿਕਾ ਰਾਹੀਂ ਆਉਂਦੇ ਜਾਂਦੇ ਪੜ੍ਹੀਆਂ ਜਾ ਸਕਦੀਆਂ ਹਨ ਸਾਹਿਤਕ ਰਚਨਾਵਾਂ : ਪ੍ਰਿੰਸੀਪਲ ਡਾ. ਜਸਪਾਲ ਸਿੰਘ

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਤਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਖੇਡਾਂ, ਕਲਚਰਲ ਤੇ ਸਾਹਿਤਕ ਖੇਤਰ ਵਿਚ ਉੱਚ ਪ੍ਰਾਪਤੀਆਂ ਕਰਦੇ ਹਨ। ਵਿਦਿਆਰਥੀਆਂ ਵਿਚ ਸਾਹਿਤਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਦੂਜੇ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਕਾਲਜ ਦੇ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਵਿਖੇ ਕੰਧ ਪੱਤ੍ਰਿਕਾ ਦਾ ਆਰੰਭ ਕੀਤਾ ਗਿਆ,

.

.

ਜਿਸਦਾ ਉਦਘਾਟਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਡਾ. ਸੁਰਿੰਦਰ ਪਾਲ ਮੰਡ ਮੁਖੀ ਪੰਜਾਬੀ ਵਿਭਾਗ ਨੇ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮੌਜੂਦਗੀ ’ਚ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਕੰਧ ਪੱਤ੍ਰਿਕਾ ਦੇ ਆਰੰਭ ਸਮੇਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕੰਧ ਪਤ੍ਰਿਕਾ ਪੰਜਾਬੀ ਵਿਭਾਗ ਦਾ ਵਿਲੱਖਣ ਉਪਰਾਲਾ ਹੈ ਕਿਉਂਕਿ ਕੰਧ ਪੱਤ੍ਰਿਕਾ ’ਤੇ ਵਿਦਿਆਰਥੀ ਆਉਂਦੇ ਜਾਂਦੇ ਹੋਏ ਵਿਦਿਆਰਥੀਆਂ ਦੀਆਂ ਸਾਹਿਤਕ ਰਚਨਾਵਾਂ ਪੜ੍ਹ ਸਕਦੇ ਹਨ।

.

.

ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਲਿਖਣ, ਛਪਵਾਉਣ ਅਤੇ ਇਸ ਕਲਾ ਨੂੰ ਵਿਕਸਿਤ ਕਰਨ ਦੀ ਪ੍ਰੇਰਨਾ ਦਿੱਤੀ। ਡਾ. ਸੁਰਿੰਦਰ ਪਾਲ ਮੰਡ ਮੁਖੀ ਪੰਜਾਬੀ ਵਿਭਾਗ ਨੇ ਦੱਸਿਆ ਕਿ ਵਿਭਾਗ ਦੁਆਰਾ ਵਿਦਿਆਰਥੀਆਂ ਵਿਚ ਸਾਹਿਤ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਸਮੇਂ-ਸਮੇਂ ਤੇ ਵਿਭਾਗ ਵਿਚ ਕਵਿਤਾ, ਕਹਾਣੀ, ਲੇਖ ਆਦਿ ਲਿਖਣ ਮੁਕਾਬਲੇ ਵੀ ਕਰਵਾਏ ਜਾਂਦੇ ਹਨ।

.

.

ਉਨ੍ਹਾਂ ਇਹ ਵੀ ਦੱਸਿਆ ਕਿ ਉੱਚ ਦਰਜੇ ਦੀਆਂ ਰਚਨਾਵਾਂ ਨੂੰ ਕਾਲਜ ਦੇ ਮੈਗਜ਼ੀਨ ਬਿਆਸ ਵਿਚ ਛਾਪਿਆ ਜਾਂਦਾ ਹੈ ਤੇ ਹਰ ਸਾਲ ਸਰਵੋਤਮ ਵਿਦਿਆਰਥੀ ਸਾਹਿਤਕਾਰ ਦੀ ਚੋਣ ਵੀ ਕੀਤੀ ਜਾਂਦੀ ਹੈ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਹਰਜਿੰਦਰ ਸਿੰਘ, ਡਾ. ਸੁਖਦੇਵ ਸਿੰਘ ਨਾਗਰਾ, ਪ੍ਰੋ ਕੁਲਦੀਪ ਸੋਢੀ, ਪ੍ਰੋ. ਸੰਦੀਪ ਕੌਰ ਤੇ ਪ੍ਰੋ. ਗੁਰਮੁਖ ਸਿੰਘ ਤੇ ਇਲਾਵਾ ਐਮ.ਏ. ਪੰਜਾਬੀ ਦੇ ਲਵਪ੍ਰੀਤ ਕੌਰ, ਸੁਨੀਤਾ, ਮਨਪ੍ਰੀਤ ਕੌਰ ਤੇ ਹੋਰ ਵਿਦਿਆਰਥੀ ਵੀ ਹਾਜ਼ਰ ਸਨ।

.

.