PTB News

Latest news
होटल में कैसे लगी आग? एक ही सीढ़ी और अंदर भरा था धुआं…फायर ऑफिसर ने बताई खौफनाक कहानी दिल्ली के बाद पंजाब में आग से फैली सनसनी, रेस्टोरेंट में लगी भीषण आग, जिं/दा ज/ला कर्मचारी 2026 के ग्रेजुएट्स के लिए बड़ी खबर, यह प्रसिद्ध Immigration मात्र 3-4 हफ्तों में दिला रहा है ऑस्ट्रे... विदेश में पढ़ाई करने का सुनहरा मौका, प्रसिद्ध इमीग्रेशन कल से पंजाब, चंडीगढ़ और जम्मू में आयोजित कर ... पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ‘ਗੁਰਮਤਿ ਵਿਚਾਰਧਾਰਾ ਅਤੇ ਬਾਣੀ ਗੁਰੂ ਰਵਿਦਾਸ ਜੀ’ ਵਿਸ਼ੇ ਉਪਰ ਇਕ ਰੋਜ਼ਾ ਲੈਕਚਰ ਦਾ ਆਯੋਜਨ,

lyallpur-khalsa-college-organization-a-roza-lecture-on-the-topic-gurmati-thoughts-and-bani-guru-ravidas-ji

.

PTB ਨਿਊਜ਼ “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਿਦਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਿਦਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਹਮੇਸ਼ਾਂ ਨਿਵੇਕਲੇ ਪ੍ਰੋਗਰਾਮ ਉਲੀਕਦਾ ਰਹਿੰਦਾ ਹੈ, ਇਸੇ ਲੜੀ ਤਹਿਤ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੁਆਰਾ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਵਿਸ਼ੇਸ਼ ਲੈਕਚਰ ‘ਗੁਰਮਤਿ ਵਿਚਾਰਧਾਰਾ ਅਤੇ ਬਾਣੀ ਗੁਰੂ ਰਵਿਦਾਸ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

.

.

ਜਿਸ ਵਿਚ ਡਾ. ਸੁਰਿੰਦਰ ਮਿੱਡਾ, ਪ੍ਰਿੰਸੀਪਲ, ਡੀ.ਏ.ਵੀ. ਕਾਲਜ, ਫਿਲੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦਾ ਸੁਆਗਤ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਡਾ. ਸੁਰਿੰਦਰਪਾਲ ਮੰਡ ਮੁਖੀ ਵਿਭਾਗ ਤੇ ਸਮੂਹ ਅਧਿਆਪਕ ਸਾਹਿਬਾਨ ਨੇ ਗੁਲਦਸਤੇ ਅਤੇ ਯਾਦਗਰੀ ਚਿੰਨ੍ਹ ਦੇ ਕੇ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਦੀ ਧਰਤੀ ਹੈ। ਗੁਰੂ ਸਾਹਿਬਾਨ ਦੇ ਆਦਰਸ਼ਾਂ ਤੇ ਚਲਦਿਆਂ ਸਾਨੂੰ ਆਪਣਾ ਜੀਵਨ ਜਿਉਣਾ ਚਾਹੀਦਾ ਹੈ।

.

.

ਉਨ੍ਹਾਂ ਕਿਹਾ ਕਿ ਗੁਰੂ ਰਵੀਦਾਸ ਮੱਧਕਾਲ ਦੇ ਜਿੱਥੇ ਮਹਾਨ ਸੰਤ ਸਨ, ਉੱਥੇ ਉਹ ਸਮਾਜ ਸੁਧਾਰਕ ਤੇ ਉੱਘੇ ਦਾਰਸ਼ਨਿਕ ਚਿੰਤਕ ਵੀ ਸਨ। ਉਨ੍ਹਾਂ ਵਿਿਦਆਰਥੀਆਂ ਨੂੰ ਇਸ ਲੈਕਚਰ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ। ਡਾ. ਮਿੱਡਾ ਨੇ ਗੁਰੂ ਰਵਿਦਾਸ ਜੀ ਦੇ ਹਰ ਤਰ੍ਹਾਂ ਦੇ ਬਰਾਬਰੀ ਵਾਲੇ ਸਮਾਜ ਦੀ ਵਿਆਖਿਆ ਕੀਤੀ ਅਤੇ ਆਪਣੇ ਵੇਲੇ ਦੇ ਸਮਾਜ ਨੂੰ ਇਸ ਰਾਹ ਵੱਲ ਤੋਰਿਆ। ਉਨ੍ਹਾਂ ਦੱਸਿਆ ਕਿ ਗੁਰੂ ਰਵੀਦਾਸ ਜੀ ਨੇ ਪ੍ਰਭੂ ਭਗਤੀ ਦੇ ਨਾਲ-ਨਾਲ ‘ਬੇਗਮਪੁਰਾ’ ਨਾਂ ਦੇ ਅਜਿਹੇ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਗਰੀਬੀ, ਸਭ ਨੂੰ ਅੰਨ ਮਿਲਣ, ਛੋਟੇ ਅਤੇ ਵੱਡੇ ਦਾ ਅੰਤਰ ਨਾ ਹੋਵੇ ਅਤੇ ਬਰਾਬਰਤਾ ਦਾ ਅਹਿਸਾਸ ਹੋਵੇ।

.

.

ਡਾ. ਮਿੱਡਾ ਨੇ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹੋਰ ਵੀ ਜ਼ਿਆਦਾ ਪ੍ਰਸੰਗਿਕ ਹੋ ਗਈਆਂ। ਅਖੀਰ ’ਚ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਿੰਦਰਪਾਲ ਮੰਡ ਨੇ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰੋ. ਕੁਲਦੀਪ ਸੋਢੀ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਇਸ ਮੌਕੇ ਡਾ. ਹਰਜਿੰਦਰ ਸਿੰਘ ਸੇਖੋਂ, ਡਾ. ਸੁਖਦੇਵ ਸਿੰਘ ਨਾਗਰਾ, ਪ੍ਰੋ. ਬਲਰਾਜ ਸਿੰਘ, ਡਾ. ਸੰਦੀਪ ਕੌਰ, ਪ੍ਰੋ. ਪ੍ਰੀਤੀ ਅਤੇ ਪ੍ਰੋ. ਭਾਵਨਾ ਵੀ ਮੌਜੂਦ ਸਨ।

.

.

Latest News