PTB News

Latest news
भारत और दुनिया भर के हज़ारों छात्रों ने 'फ्रेशमैन इंडक्शन 2026' के साथ एलपीयू में अपने सफ़र की शुरुआ... जीएनडीयू परीक्षा में एम.एससी. फिजिक्स की छात्रा राजदीप कौर ने हासिल किया दूसरा स्थान, सेंट सोल्जर ग्रुप की विभिन्न शाखाओं में उत्साह से मनाया गया रक्षाबंधन, अगले सत्र से एडमिशन फॉर्म में नहीं होगा जाति का कॉलम, मुख्यमंत्री ने दिए निर्देश, कैबिनेट मंत्री के ड्राइवर ने बेटे को Donkey Route से भेजा अमेरिका, Travel Agent ने किया लाखों का फ्र... Jalandhar : लेक्चरर की हत्या मामले में फरार पति व सास को किया गिरफ्तार, गर्लफ्रेंड के पति ने किया बड़... दिल दहला देने वाली वारदात, रिश्तेदारों की हत्या के बाद आरोपी ने खुद को मारी गो*ली बड़ी ख़बर : Trump सरकार ने दुनियाभर में अमेरिकी वीजा अपॉइंटमेंट पर लगाई रोक ब्रिटिश ओलिविया स्कूल ने फिर रचा इतिहास, जिला स्तरीय बास्केटबॉल मुकाबले में दूसरी बार स्वर्ण पदक, सेंट सोल्जर ग्रुप के छात्र वॉलीबॉल मुकाबलों में बने डिस्ट्रिक्ट चैंपियन,

ਲਾਇਲਪੁਰ ਖ਼ਾਲਸਾ ਕਾਲਜ ਵਖਿੇ ਐਨ.ਸੀ.ਸੀ. ਸਕਾਲਰਸ਼ਪਿ ਵੰਡ ਸਮਾਰੋਹ ਦਾ ਕੀਤਾ ਗਿਆ ਆਯੋਜਨ,

lyallpur-khalsa-college-ncc-scholarship-distribution-ceremony-was-organized

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਐਨ.ਸੀ.ਸੀ.ਯੂਨਿਟ ਨੇ 2 ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ਯੋਗ ਕੈਡਿਟਾਂ ਨੂੰ ਸਨਮਾਨਿਤ ਕਰਨ ਲਈ ਕੈਡਿਟ ਵੈਲਫ਼ੇਅਰ ਸੁਸਾਇਟੀ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ਼ ਜਸਪਾਲ ਸਿੰਘ ਨੇ ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਅਜੈ ਤਿਵਾੜੀ, ਸੈਨਾ ਮੈਡਲ, ਕਰਨਲ ਵਿਨੋਦ ਜੋਸ਼ੀ ਅਤੇ ਐਨ.ਸੀ.ਸੀ. ਸੰਸਥਾ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਕਾਲਜ ਵਿੱਚ ਆਉਣ ਤੇ ਸਵਾਗਤ ਕੀਤਾ।

.

.

ਪ੍ਰਿੰਸੀਪਲ ਸਾਹਿਬ ਨੇ ਐਨ.ਸੀ.ਸੀ ਕੈਡਿਟਾਂ ਵਿੱਚ ਅਕਾਦਮਿਕ ਉੱਤਮਤਾ ਨੂੰ ਉਤਸਾਹਿਤ ਕਰਨ ਅਤੇ ਇਨਾਮ ਦੇਣ ਲਈ ਅਧਿਕਾਰੀਆਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਬ੍ਰਿਗੇਡੀਅਰ ਅਜੇ ਤਿਵਾੜੀ ਨੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਤੇ ਹੁਨਰ ਨਿਰਮਾਣ ਵਿੱਚ ਐਨ.ਸੀ.ਸੀ. ਦੀ ਭੂਮਿਕਾ ਅਤੇ ਮਹੱਤਤਾ ਉੱਤੇ ਜੋਰ ਦਿੱਤਾ। ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਉਹਨਾਂ ਦੀਆਂ

.

.

ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਨਾਲ ਨਾਲ ਆਪਣੀ ਪੜ੍ਹਾਈ ਅਤੇ ਐਨ.ਸੀ.ਸੀ. ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਰਹਿਣ ਲਈ ਕਿਹਾ।ਕਰਨਲ ਵਿਨੋਦ ਜੋਸ਼ੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਹੋਰ ਉਚਾਈਆਂ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਇਨਾਮ ਵੰਡ ਸਮਾਰੋਹ ਵਿੱਚ ਵੱਖ-ਵੱਖ ਸ਼੍ਰੇਣੀਆਂ ਸ਼ਾਮਿਲ ਸਨ ਜਿਵੇਂ ਕਿ ਅਕਾਦਮਿਕ ਯੋਗਤਾ, ਲੀਡਰਸ਼ਿਪ, ਥਲ ਸੈਨਾ ਕੈਂਪ, ਗਣਤੰਤਰ ਅਤੇ ਸੁਤੰਤਰਤਾ ਦਿਵਸ ਅਤੇ ਐਨ.ਸੀ.ਸੀ. ਦੀਆਂ ਹੋਰ ਸਬੰਧਤ ਗਤੀਵਿਧੀਆਂ।

.

.

ਸਮਾਗਮ ਦੀ ਸਮਾਪਤੀ ਲੈਫਟੀਨੈਂਟ ਕਰਨਬੀਰ ਸਿੰਘ ਦੇ ਧੰਨਵਾਦ ਮਤੇ ਨਾਲ ਹੋਈ ਜਿਨਾਂ ਨੇ ਸਕਾਲਰਸ਼ਿਪ ਵੰਡ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਐੱਨ.ਐੱਸ.ਐੱਸ ਦੇ ਮੁੱਖ ਪ੍ਰੋਗਰਾਮ ਅਫਸਰ ਸਤਪਾਲ ਸਿੰਘ ਵੀ ਸ਼ਾਮਿਲ ਹੋਏ। ਮੰਚ ਸੰਚਾਲਨ ਦੀ ਭੂਮਿਕਾ ਅੰਡਰ ਅਫਸਰ ਆਸਥਾ ਨੇ ਬਾਖੂਬੀ ਨਿਭਾਈ। ਇਸ ਸਮਾਗਮ ਵਿੱਚ ਕਾਲਜ ਦੇ ਕੈਡਿਟਾਂ, ਅਸੋਸੀਏਟ ਐੱਨ.ਸੀ.ਸੀ ਅਫ਼ਸਰ ਅਤੇ ਫੈਕਲਟੀ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

.

.

.