PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਵੋਕ (ਪ੍ਰੀਟਿੰਗ ਟੈਕਨੋਲੋਜੀ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬਲਕਾਰ ਸਿੰਘ ਨੇ 400 ਵਿਚੋਂ 301 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਅਤੇ ਮਨੀਸ਼ ਕੁਮਾਰ ਨੇ 298 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।
. . .ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਿਦਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।
. . .ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਡਾ. ਸੰਦੀਪ ਸਿੰਘ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
. ..