PTB ਨਿਊਜ਼ “ਸਿੱਖਿਆ” : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. ਬਾਇਓਟੈਕਨੋਲੋਜੀ ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਵਿਦਿਆਰਥਣ ਸਾਕਸ਼ੀ ਨੇ 360 ਵਿਚੋਂ 328 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
. ..
ਇਸੇ ਕਲਾਸ ਦੀ ਵਿਦਿਆਰਥਣ ਨਿਧੀ ਸ਼ਰਮਾਂ ਨੇ 322 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
. . .ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਅਰੁਣਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ ਵੀ ਹਾਜ਼ਰ ਸਨ।
. ..










































