PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਨੈਸ਼ਨਲ ਪਾਰਟੀਆਂ ਨੇ ਪੰਜਾਬ ਦਾ ਨਹੀਂ ਕੀਤਾ ਵਿਕਾਸ ਸਗੋਂ ਕੀਤਾ ਵਿਨਾਸ਼ : ਮਹਿੰਦਰ ਸਿੰਘ ਕੇਪੀ

national-parties-did-not-develop-punjab-but-only-destroyed-mahendra-singh-kp

.

ਪੀਟੀਬੀ ਖਬਰਾਂ ਜਲੰਧਰ : ਲੋਕ ਸਭਾ ਹਲਕਾ ਜਲੰਧਰ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਹਲਕਾ ਫਿਲੌਰ ਤੋਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ, ਹਲਕਾ ਇੰਚਾਰਜ ਸ਼ਾਹਕੋਟ ਬਚਿਤਰ ਕੋਹਾੜ, ਹਲਕਾ ਇੰਚਾਰਜ ਇਕਬਾਲ ਸਿੰਘ ਢੀਂਡਸਾ, ਕੁਲਵੰਤ ਸਿੰਘ ਮੰਨਣ ਜਿਲਾ ਪ੍ਰਧਾਨ ਅਤੇ ਜਲੰਧਰ ਜ਼ਿਲ੍ੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਮੌਕੇ ਤੇ ਪਹੁੰਚੀ।

.

.

ਮਹਿੰਦਰ ਸਿੰਘ ਕੇਪੀ ਦੇ ਘਰ ਤੋਂ ਵੱਡਾ ਕਾਫਲਾ ਨਾਮਜਦਗੀ ਪੱਤਰ ਦਾਖਲ ਕਰਵਾਉਣ ਵਾਸਤੇ ਰਵਾਨਾ ਹੋਇਆ। ਗੱਲਬਾਤ ਕਰਦਿਆਂ ਮਹਿੰਦਰ ਸਿੰਘ ਕੇਪੀ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਜਿੰਨਾ ਵੀ ਵਿਕਾਸ ਹੋਇਆ ਉਹ ਉਸੇ ਸਮੇਂ ਦੇ ਵਿੱਚ ਹੀ ਹੋਇਆ। ਜਦੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਰਹੇ ਅਤੇ ਉਹਨਾਂ ਨੇ ਕਿਹਾ ਕਿ ਜੇਕਰ ਗੱਲ ਜਲੰਧਰ ਦੀ ਕਰੀਏ ਤਾਂ ਜਲੰਧਰ ਦੇ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਸੜਕਾਂ ਤੇ ਲੰਬਾ ਜਾਮ ਲੱਗਦਾ ਰਿਹਾ, ਪਰ ਕਾਂਗਰਸ ਸਰਕਾਰ ਨੇ ਲੰਬਾ ਸਮਾਂ ਰਾਜ ਕਰਨ ਤੋਂ ਬਾਅਦ ਵੀ ਪੰਜਾਬ ਦਾ ਵਿਕਾਸ ਨਹੀਂ ਕੀਤਾ ਅਤੇ ਜਦੋਂ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੜਕਾਂ ਲਹਿਰਾਂ ਅਤੇ ਪਿੰਡਾਂ ਸ਼ਹਿਰਾਂ ਦੀ ਨੁਹਾਰ ਬਿਲਕੁਲ ਬਦਲ ਕੇ ਰੱਖ ਦਿੱਤੀ।

.

ਜੇਕਰ ਹੁਣ ਜਲੰਧਰ ਤੋਂ ਚੰਡੀਗੜ੍ਹ ਜਾਣਾ ਹੋਵੇ ਤਾਂ ਜਾਮ ਦੇ ਵਿੱਚ ਨਹੀਂ ਫਸਣਾ ਪੈਂਦਾ ਅਤੇ ਪੰਜਾਬ ਦੇ ਕਿਸੇ ਕੋਣੇ ਵਿੱਚ ਜਾਂ ਦਿੱਲੀ ਤੱਕ ਜਾਣਾ ਹੋਵੇ ਤਾਂ ਪੰਜਾਬ ਦੀ ਹੱਦ ਤੱਕ ਸੜਕਾਂ ਬਿਲਕੁਲ ਫੋਰ ਲਾਈਨ ਬਣੀਆਂ ਹੋਈਆਂ ਹਨ। ਪਰ ਪਿਛਲੇ ਪੰਜ ਸਾਲ ਦੇ ਵਿੱਚ ਵੀ ਕਾਂਗਰਸ ਸਰਕਾਰ ਨੇ ਇੱਕ-ਇੱਕ ਵੀ ਕਾਰਜ ਵਿਕਾਸ ਦਾ ਨਹੀਂ ਕੀਤਾ ਅਤੇ 2022 ਦੇ ਵਿੱਚ ਆਮ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਦੋ ਸਾਲ ਤੋਂ ਜਿਆਦਾ ਸਮਾਂ ਹੋ ਚੁੱਕਾ ਹੈ। ਪੰਜਾਬ ਦੇ ਵਿੱਚ ਨਸ਼ਾ ਵੱਧ ਗਿਆ ਹੈ ਜਿਸ ਦੇ ਨਾਲ ਰੋਜਾਨਾ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ ਅਤੇ ਲੁੱਟਾ ਖੋਹਾਂ ਗੈਂਗਵਾਰ ਸ਼ਰੇਆਮ ਗੈਂਗਸਟਰਾਂ ਵੱਲੋਂ ਫਰੌਤੀਆਂ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

.

.

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਸਰਕਾਰ ਆਉਣ ਤੋਂ ਪਹਿਲਾਂ ਕੀ ਪੰਜਾਬ ਚ ਹਰ ਵਰਗ ਖੁਸ਼ਹਾਲ ਹੋਵੇਗਾ ਕੋਈ ਵੀ ਧਰਨਾ ਪੰਜਾਬ ਦੇ ਵਿੱਚ ਸਰਕਾਰ ਖਿਲਾਫ ਨਹੀਂ ਲੱਗੇਗਾ। ਪਰ ਜਿੰਨੇ ਧਰਨੇ ਦੋ ਸਾਲ ਚ ਆਮ ਪਾਰਟੀ ਦੀ ਸਰਕਾਰ ਲੱਗ ਚੁੱਕੇ ਹਨ ਸ਼ਾਇਦ ਇੰਨੇ ਧਰਨੇ ਅੱਜ ਤੱਕ ਕਿਸੇ ਵੀ ਸਰਕਾਰ ਦੇ ਕਾਰਜਕਾਲ ਵਿੱਚ ਨਹੀਂ ਲੱਗੇ ਹਨ। ਦਿੱਲੀ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀ ਕਾਨੂੰਨੀ ਰੱਦ ਕਰਵਾ ਕੇ ਆਏ ਸਨ। ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹਨਾਂ ਕਾਨੂੰਨਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ।

.

.

ਆਪ ਅਤੇ ਕਾਂਗਰਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋਇਆ ਹੈ। ਹੁਣ ਲੋਕ ਜਿਹੜੇ ਹੈ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਸਰਹਾਉਣ ਲੱਗ ਪਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਦੀਆਂ ਵਿਕਾਸ ਕਾਰਜਾਂ ਦੀਆਂ ਗੱਲਾਂ ਲੋਕ ਮੁੜ ਤੋਂ ਦੁਹਰਾਉਣ ਲੱਗ ਪਏ ਹਨ ਅਤੇ ਇਸ ਵਾਰ ਵੀ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਚ ਪਵੇਗੀ, ਕਿਉਂਕਿ ਲੋਕਾਂ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਖੇਤਰੀ ਪਾਰਟੀ ਹੈ ਉਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ। ਨੈਸ਼ਨਲ ਪਾਰਟੀਆਂ ਨੇ ਪੰਜਾਬ ਦਾ ਵਿਕਾਸ ਨਹੀਂ ਸਿਰਫ ਵਿਨਾਸ਼ ਹੀ ਕੀਤਾ ਹੈ।

.

.