PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕੈਂਪਸ ਵਿਖੇ ਇੱਕ ਰੋਜ਼ਾ ਰੁੱਖ ਲਗਾਉਣ ਦਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੂਟੇ ਲਗਾ ਕੇ ਕੀਤਾ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਅਪੀਲ ਕੀਤੀ ਕਿ ਹਰੇਕ ਵਿਅਕਤੀ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ।
. ..
ਲੂ ਅਤੇ ਵੱਧ ਰਹੇ ਤਾਪਮਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਲਾਹ ਦਿੱਤੀ ਕਿ ਤਾਪਮਾਨ ਨੂੰ ਸੰਤੁਲਿਤ ਰੱਖਣ ਲਈ ਹਰਿਆ ਭਰਿਆ ਵਾਤਾਵਰਣ ਹੀ ਸਭ ਤੋਂ ਵਧੀਆ ਵਿਕਲਪ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤ ਵਿਚ ਬੂਟੇ ਦੀ ਦੇਖਭਾਲ ਕਰਨੀ ਜ਼ਰੂਰੀ ਹੈ, ਫਿਰ ਉਹ ਤਾਜ਼ੀ ਹਵਾ ਦੇ ਕੇ ਸਾਡੀ ਦੇਖਭਾਲ ਕਰਦੇ ਹਨ। ਉਨ੍ਹਾਂ ਐੱਨ.ਐੱਸ.ਐੱਸ. ਵਾਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਵੀ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
. . .ਐੱਨ.ਐੱਸ.ਐੱਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਨਿੰਮ, ਡਰੇਕ, ਅਰਜੁਨ, ਬਹੇੜਾ ਆਦਿ ਦੇ ਕੁੱਲ 35 ਪੌਦੇ ਲਗਾਏ ਗਏ ਹਨ। ਐੱਨ.ਐੱਸ.ਐੱਸ. ਯੂਨਿਟ ਨੇ ਮੌਨਸੂਨ ਤੋਂ ਪਹਿਲਾਂ 150 ਰੁੱਖ ਲਗਾਉਣ ਦੀ ਯੋਜਨਾ ਬਣਾਈ ਹੈ। ਇਸ ਮੌਕੇ ਵਲੰਟੀਅਰਾਂ ਨੇ ਲਗਾਏ ਗਏ ਬੂਟਿਆਂ ਦੀ ਸੁਰੱਖਿਆ ਅਤੇ ਪਾਣੀ ਦੇਣ ਦਾ ਪ੍ਰਣ ਲਿਆ।
. .