PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ

the-martyrdom-day-of-guru-arjan-dev-ji-the-king-of-martyrs-was-celebrated-at-lyallpur-khalsa-college-jalandhar

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿਚ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਸ ਉਪਰੰਤ ਕਾਲਜ ਦੇ ਗੇਟ ਉਪਰ ਸੰਗਤਾਂ ਨੂੰ ਸੇਵਾਦਾਰਾਂ ਵੱਲੋਂ ਸਤਿਕਾਰ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ। ਇਸ ਦੇ ਨਾਲ ਹੀ ਛੋਲਿਆਂ ਅਤੇ ਕੜਾਹ ਪ੍ਰਸ਼ਾਦਿ ਦਾ ਲੰਗਰ ਵਰਤਾਇਆ ਗਿਆ ਅਤੇ ਸਮੂਹ ਕਾਲਜ ਵਲੋਂ ਪੰਚਮ ਪਾਤਸ਼ਾਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

.

.

.

ਇਸ ਸਮੇਂ ਕਾਲਜ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ, ਪ੍ਰਬੰਧਕ ਕਮੇਟੀ ਦੇ ਮੈਂਬਰਾਨ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਸ਼ਰਧਾ ਨਾਲ ਸੇਵਾ ਨਿਭਾਈ। ਪ੍ਰਧਾਨ ਗਵਰਨਿੰਗ ਕੌਂਸਲ ਸਰਦਾਰਨੀ ਬਲਬੀਰ ਕੌਰ ਜੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸੇਵਾ ਅਤੇ ਕੁਰਬਾਨੀ ਵਰਗੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਦੀਆਂ ਹਨ ਅਤੇ ਇਹ ਹਰ ਸਮੇਂ ਪ੍ਰਸੰਗਿਕ ਹਨ।

.

.

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕਿਹਾ ਕਿ ਕਾਲਜ ਆਪਣੀਆਂ ਰਿਵਾਇਤਾਂ ਨੂੰ ਕਾਇਮ ਰੱਖਦੇ ਹੋਏ ਨੌਜਵਾਨਾਂ ਨੂੰ ਸਿੱਖ ਧਰਮ ਦੀ ਰਹਿਤ ਮਰਿਆਦਾ ਨਾਲ ਜੋੜਣ ਲਈ ਅਤੇ ਗੁਰੂਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਅਜਿਹੇ ਸਮਾਗਮ ਉਲੀਕਦਾ ਰਿਹਾ ਹੈ ਅਤੇ ਭੱਵਿਖ ਵਿਚ ਵੀ ਉਲੀਕਦਾ ਰਹੇਗਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ, ਅਧਿਆਪਕ ਸਹਿਾਬਨ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਹਾਜ਼ਰੀ ਭਰੀ ਅਤੇ ਸ਼ਰਧਾ ਭਾਵ ਨਾਲ ਸੇਵਾ ਕੀਤੀ।

.

.