PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸੈਸ਼ਨ 2025-26 ਲਈ ਦਾਖਲਾ ਜਾਰੀ,

admissions-for-the-session-2025-26-at-lyallpur-khalsa-college-are-ongoing

.

19 ਅਗਸਤ ਤੱਕ ਬਿਨ੍ਹਾਂ ਲੇਟ ਫੀਸ ਲੈ ਸਕਦੇ ਹਨ ਦਾਖਲਾ:- ਪ੍ਰਿੰਸੀਪਲ ਡਾ. ਸੁਮਨ ਚੋਪੜਾ

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਗਤੀਸ਼ੀਲ ਰਹਿੰਦਾ ਹੈ। ਇਸੇ ਕਰਕੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਲਾਇਲਪੁਰ ਖ਼ਾਲਸਾ ਕਾਲਜ ਰਹਿੰਦਾ ਹੈ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੈਸ਼ਨ 2025-26 ਲਈ ਕਾਲਜ ਵਿਖੇ ਦਾਖਲਾ ਲੈਣ ਲਈ ਵਿਦਿਆਰਥੀ ਭਾਰੀ ਦਿਲਚਸਪੀ ਦਿਖਾ ਰਹੇ ਹਨ। ਉਹਨਾਂ ਦੱਸਿਆ ਕਿ ਕਾਲਜ ਵਿਖੇ ਰਿਵਾਇਤੀ ਕੋਰਸਾਂ ਦੇ ਨਾਲ ਨਾਲ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕਿੱਤਾ ਮੁਖੀ ਕੋਰਸ ਵੀ ਚੱਲ ਰਹੇ ਹਨ ਜਿਸ ਵਿੱਚ ਵਿਦਿਆਰਥੀ ਪਹਿਲ ਦੇ ਆਧਾਰ ਤੇ ਦਾਖਲਾ ਲੈ ਰਹੇ ਹਨ।

.

.

ਉਹਨਾਂ ਦੱਸਿਆ ਕਿ ਗੁਰੂ ਨਾਨਕ ਦੇ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਨਿਰਧਾਰਿਤ ਦਾਖਲਾ ਮਿਤੀ ਬਿਨਾਂ ਲੇਟ ਫੀਸ 19 ਅਗਸਤ ਹੈ। ਇਸ ਮਿਤੀ ਤੋਂ ਬਾਅਦ ਲੇਟ ਫੀਸ ਨਾਲ ਦਾਖਲੇ ਹੋਣਗੇ। ਉਹਨਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਉਂਦੇ ਹੋਏ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਹਾਸਿਲ ਕਰਦੇ ਹਨ।ਇਸੇ ਤਰ੍ਹਾਂ ਕਲਚਰਲ ਤੇ ਖੇਡਾਂ ਦੇ ਖੇਤਰ ਵਿਚ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਤੇ ਉੱਤਮ ਪ੍ਰਦਰਸ਼ਨ ਕਰਕੇ ਓਵਰ ਆਲ ਚੈਂਪੀਅਨ ਬਣਦੇ ਹਨ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚੇ ਦੇ ਸੁਨਿਹਰੀ ਭਵਿੱਖ ਅਤੇ ਉੱਜਵਲ ਜੀਵਨ ਲਈ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਦਾਖਲਾ ਕਰਵਾਉਣ।

.

.

ਉਹਨਾਂ ਦੱਸਿਆ ਕਿ ਕਾਲਜ ਵਿਖੇ ਆਧੁਨਿਕ ਸਹੂਲਤਾਂ ਨਾਲ ਭਰਪੂਰ ਲਾਇਬ੍ਰੇਰੀ, ਸਾਇੰਸ ਤੇ ਕੰਪਿਊਟਰ ਲੈਬਜ ਉਪਲਬਧ ਹਨ। ਉਹਨਾਂ ਇਸ ਮੌਕੇ ਦੱਸਿਆ ਕਿ ਸਾਲ 2024-25 ਤੋਂ ਸ਼ੁਰੂ ਹੋਈ ਨਵੀਂ ਸਿੱਖਿਆ ਪ੍ਰਣਾਲੀ 2020 ਤਹਿਤ ਨਵੇਂ ਵਿਦਿਅਕ ਢਾਂਚੇ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀ ਸਕਿੱਲਡ ਐਜੂਕੇਸ਼ਨ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਜਾਂ ਨੌਕਰੀ ਦੇ ਖੇਤਰ ਵਿੱਚ ਨਵੀਂ ਊਰਜਾ ਨਾਲ ਜਾ ਸਕਣਗੇ। ਇਸ ਮੌਕੇ ਪ੍ਰੋ. ਨਵਦੀਪ ਕੌਰ, ਵਾਇਸ ਪ੍ਰਿੰਸੀਪਲ, ਡਾ. ਗਗਨਦੀਪ ਕੌਰ, ਡਾ. ਹਰਜੀਤ ਸਿੰਘ, ਡਾ. ਰਛਪਾਲ ਸਿੰਘ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

.

.