PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

10+2 ਟੋਪਰ ਵਿਦਿਆਰਥਣ ਨੇ ਚੁਣਿਆ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ,

102-topper-student-chooses-lyallpur-khalsa-college-jalandhar

.

PTB News “ਸਿੱਖਿਆ” : ਅੱਜਕੱਲ ਕਾਲਜਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸੇ ਸੰਬੰਧ ਵਿੱਚ ਵਿਦਿਆਰਥੀ ਵੱਖ-ਵੱਖ ਕਾਲਜਾਂ ਵਿੱਚ ਜਾ ਕੇ ਇਸ ਵਾਸਤੇ ਪੁੱਛਗਿੱਛ ਕਰਦੇ ਹਨ, ਤਾਂ ਕਿ ਉਹ ਆਪਣੇ ਭਵਿੱਖ ਵਾਸਤੇ ਇੱਕ ਚੰਗੇ ਕਾਲਜ ਨੂੰ ਚੁਣ ਕੇ ਇੱਕ ਚੰਗੀ ਸ਼ੁਰੂਆਤ ਕਰ ਸਕਣ। ਇਸੇ ਸੰਬੰਧ ਵਿੱਚ ਫਗਵਾੜਾ ਦੀ ਸਹਿਜਜੋਤ ਕੌਰ ਨੇ 10+2 ਵਿੱਚੋਂ 93.2% ਅੰਕ ਹਾਸਲ ਕਰਕੇ ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬੀ.ਏ. ਵਿਚ ਆਪਣਾ ਦਾਖਲਾ ਕਰਵਾਇਆ ਹੈ।

.

.

ਸਹਿਜਜੋਤ ਦੇ ਅਨੁਸਾਰ ਲਾਇਲਪੁਰ ਖ਼ਾਲਸਾ ਕਾਲਜ ਵਿੱਚ ਵਿਦਿਆ ਪ੍ਰਾਪਤ ਕਰਨ ਦੇ ਲਈ ਉਸਦਾ ਸਰਵਪੱਖੀ ਵਿਕਾਸ ਕਰਨ ਵਿੱਚ ਇੱਕ ਅਹਿਮ ਰੋਲ ਅਦਾ ਕਰੇਗਾ। ਲਾਇਪੁਰ ਖ਼ਾਲਸਾ ਕਾਲਜ ਵਿੱਚ ਦਾਖਲਾ ਲੈ ਕੇ ਸਹਿਜਜੋਤ ਬਹੁਤ ਖੁਸ਼ ਹੈ ਤੇ ਇਸ ਮੌਕੇ ਨੂੰ ਆਪਣੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਮੰਨਦੀ ਹੈ। ਸਹਿਜਜੋਤ ਕੌਰ ਇਸ ਗੱਲ ਨੂੰ ਵੀ ਯਕੀਨ ਦਿਵਾਉਂਦੀ ਹੈ ਕਿ ਉਹ ਆਪਣੇ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਮਿਹਨਤ ਕਰਕੇ ਆਪਣਾ,

.

.

ਆਪਣੇ ਮਾਤਾ ਪਿਤਾ ਅਤੇ ਲਾਇਲਪੁਰ ਖ਼ਾਲਸਾ ਕਾਲਜ ਦਾ ਨਾਮ ਹੋਰ ਵੀ ਜ਼ਿਆਦਾ ਰੋਸ਼ਨ ਕਰੇਗੀ। ਇਸ ਕਾਲਜ ਵਿੱਚ ਦਾਖਲਾ ਲੈਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਸਹਿਜਜੋਤ ਕੌਰ ਨੂੰ ਜੀ ਆਇਆ ਆਖਿਆ। ਇਸ ਮੌਕੇ ਡਾ. ਗਗਨਦੀਪ ਕੌਰ ਮੁਖੀ ਜੁਆਲੋਜੀ ਵਿਭਾਗ, ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ ਅਤੇ ਸਹਿਜਜੋਤ ਕੌਰ ਦੀ ਮਾਤਾ ਜੀ ਵੀ ਹਾਜ਼ਰ ਸਨ।

.

.