PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਲਾਇਲਪੁਰ ਖ਼ਾਲਸਾ ਕਾਲਜ ਵਿਖੇ 10 ਰੋਜਾ ਲੋਕਨਾਚ ਭੰਗੜਾ ਕੈਂਪ ਸੰਪੰਨ,

10-day-folk-dance-bhangra-camp-concludes-at-lyallpur-khalsa-college

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੰਜਾਬੀ ਲੋਕਨਾਚ ਭੰਗੜੇ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮਿਤੀ 10.07.2025 ਤੋਂ 19.07.2025 ਤੱਕ ਦੱਸ ਰੋਜ਼ਾ ਲੋਕਨਾਚ ਭੰਗੜਾ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਤਿੰਨ ਸਾਲ ਤੋਂ ਲੈ ਕੇ 70 ਸਾਲ ਤੱਕ ਦੀ ਉਮਰ ਦੇ 425 ਤੋਂ ਵੱਧ ਭੰਗੜਾ ਪ੍ਰੇਮੀਆਂ ਨੇ ਭਾਗ ਲਿਆ। ਲੋਕਨਾਚ ਭੰਗੜਾ ਕੈਂਪ ਦੇ ਅੰਤਿਮ ਦਿਨ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਿਨ੍ਹਾਂ ਦਾ ਸੁਆਗਤ ਕੈਂਪ ਦੀ ਪ੍ਰਬੰਧਕੀ ਕਮੇਟੀ ਦੁਆਰਾ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਗਿਆ।

.

.

ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਦੱਸਿਆਂ ਕਿ ਲੋਕਾਂ ਨੂੰ ਸਭਿਆਚਾਰ ਨਾਲ ਜੋੜਨਾਂ, ਸਿਹਤ ਅਤੇ ਕਾਲਜ ਦਾ ਸਮਾਜਿਕ ਯੋਗਦਾਨ ਇਸ ਕੈਂਪ ਦੇ ਮੱੁਖ ਉਦੇਸ਼ ਸਨ। ਉਨ੍ਹਾਂ ਲੋਕਨਾਚ ਭੰਗੜੇ ਦਾ ਇਤਿਹਾਸ ਦੱਸਦਿਆਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਇਸ ਕੈਂਪ ਦੌਰਾਨ ਹਰ ਉਮਰ ਤੇ ਹਰ ਵਰਗ ਦੇ ਸਿਿਖਆਰਥੀਆਂ ਨੇ ਸਰੀਰਿਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਲਈ ਭੰਗੜੇ ਨਾਲ ਜੁੜਨ ਲਈ ਭਰਪੂਰ ਉਤਸਾਹ ਦਿਖਾਇਆ।

.

ਇਸ ਮੌਕੇ ਡਾ. ਪਲਵਿੰਦਰ ਸਿੰਘ, ਡੀਨ ਕਲਚਰਲ ਅਫੇਅਰਜ਼ ਨੇ ਕਿਹਾ ਕਿ ਇਹ ਕੈਂਪ ਪਿਛਲੇ 8 ਸਾਲਾਂ ਤੋਂ ਲਗਾਤਾਰ ਹਰ ਸਾਲ ਲਗਾਇਆ ਜਾਂਦਾ ਹੈ ਕਿ ਜਿਸ ਵਿਚ ਆਲੇ-ਦੁਆਲੇ ਦੇ ਜ਼ਿਿਲ੍ਹਆਂ ਦੇ ਪ੍ਰਤੀਭਾਗੀ ਭਾਗ ਲੈਂਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਦੀ ਭੰਗੜਾ ਅਤੇ ਲੁੱਡੀ ਦੀਆਂ ਟੀਮਾਂ ਦੇ ਵਿਦਿਆਰਥੀਆਂ ਨੇ ਇਸ ਕੈਂਪ ਦੌਰਾਨ ਬਹੁਤ ਅਹਿਮ ਭੂਮਿਕਾ ਨਿਭਾਉਂਦਿਆਂ ਆਏ ਹੋਏ ਸਿਿਖਆਰਥੀਆਂ ਨੂੰ ਲੋਕ ਨਾਚ ਦੇ ਗੁਰ ਸਿਖਾਏ। ਇਸ ਮੌਕੇ ਸਿਿਖਆਰਥੀਆਂ, ਭੰਗੜੇ ਦੇ ਪੁਰਾਣੇ ਅਤੇ ਮੋਜੂਦਾ ਵਿਦਿਆਰਥੀਆਂ ਅਤੇ ਸਟਾਫ ਦੀ ਟੀਮ ਵਲੋਂ ਪ੍ਰਿੰਸੀਪਲ ਡਾ. ਸੁਮਨ ਚੋਪੜਾ ਦੀ ਅਗਵਾਈ ਹੇਠ ਭੰਗੜੇ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

.

ਪ੍ਰਿੰਸੀਪਲ ਡਾ. ਸੁਮਨ ਚੋਪੜਾ ਵਲੋਂ ਸਾਰੇ ਸਿਖਾਂਦਰੂ ਭੰਗੜਾ ਪ੍ਰੇਮੀਆਂ ਨੂੰ ਸਰਟੀਫਿਕੇਟ, ਮੈਡਲ ਅਤੇ ਸਨਮਾਨਚਿੰਨ੍ਹ ਤਕਸੀਮ ਕੀਤੇ ਗਏ। ਇਸ ਮੌਕੇ ਮੰਚ ਸੰਚਾਲਨ ਪ੍ਰੋ. ਸਤਪਾਲ ਸਿੰਘ ਵਲੋਂ ਕੀਤਾ ਗਿਆ। ਕੈਂਪ ਦੇ ਅਖੀਰ ਵਿਚ ਡਾ. ਪਲਵਿੰਦਰ ਸਿੰਘ ਬੋਲੀਨਾ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਪਨ ਸਮਾਰੋਹ ਵਿਚ ਵਾਈਸ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਡਾ. ਗਗਨਦੀਪ ਕੌਰ, ਡਾ. ਸੰਜੀਵ ਕੁਮਾਰ ਆਨੰਦ, ਡਾ. ਰਜਨੀਸ਼ ਮੋਡਗਿਲ, ਡਾ. ਹਰਜਿੰਦਰ ਸਿੰਘ ਸੇਖੋਂ ਡਾ. ਅਜੀਤਪਾਲ ਸਿੰਘ, ਡਾ. ਕਰਨਬੀਰ ਸਿੰਘ, ਪ੍ਰੋ. ਮਨੀਸ਼ ਗੋਇਲ, ਡਾ. ਰਵਨੀਤ ਕੌਰ, ਡਾ. ਹਰਜਿੰਦਰ ਕੌਰ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਸੋਨੂੰ ਗੁਪਤਾ, ਪ੍ਰੋ. ਓਂਕਾਰ ਪ੍ਰੋ. ਸੰਦੀਪ ਚੀਮਾ, ਪ੍ਰੋ. ਵਿਨੀਤ ਕੁਮਾਰ ਗੁਪਤਾ, ਪ੍ਰੋ. ਜਸਦੀਪ ਸਿੰਘ, ਪ੍ਰੋ. ਰਾਖੀ ਤਲਵਾਰ ਵੀ ਹਾਜ਼ਰ ਸਨ।

.

.