PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ,

national-sports-day-was-celebrated-at-lyallpur-khalsa-college-dedicated-to-the-birth-anniversary-of-hockey-wizard-major-dhyan-chand

.

PTB News “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਵਾਸਤੇ ਮੌਕੇ ਪ੍ਰਦਾਨ ਕਰਨਾ ਲਾਇਲਪੁਰ ਖ਼ਾਲਸਾ ਕਾਲਜ ਦੇ ਹਿੱਸੇ ਆਇਆ ਹੈ। ਇਸੇ ਤਹਿਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਕਾਲਜ ਵਿਖੇ ਸਰੀਰਕ ਸਿਿਖਆ ਅਤੇ ਖੇਡ ਵਿਭਾਗ, ਜੂਆਲੋਜੀ ਅਤੇ ਬੋਟਨੀ ਵਿਭਾਗ, ਇਤਿਹਾਸ ਵਿਭਾਗ, ਐੱਨ. ਐੱਸ. ਐੱਸ. ਅਤੇ ਐੱਨ.ਸੀ.ਸੀ. ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿਚ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਦੇ ਮੇਅਰ ਸ਼੍ਰੀ ਵਨੀਤ ਧੀਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।

.

.

ਪ੍ਰਿੰਸੀਪਲ ਡਾ. ਸੁਮਨ ਚੋਪੜਾ, ਡਾ. ਰਛਪਾਲ ਸਿੰਘ ਡੀਨ ਸਪੋਰਟਸ, ਪ੍ਰੋ. ਸਿਮਰਨਜੀਤ ਸਿੰਘ ਮੁਖੀ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਅਤੇ ਕਾਲਜ ਦੀ ਸਪੋਰਟਸ ਕਮੇਟੀ ਮੈਂਬਰ ਸਹਿਬਾਨਾਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਅਤੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਦਾ ਸੁਆਗਤ ਕਰਦੇ ਪ੍ਰਿੰਸੀਪਲ ਡਾ ਸੁਮਨ ਚੋਪੜਾ ਨੇ ਖੇਡਾਂ ਦੇ ਖੇਿਤਰ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦੇ ਯੋਗਦਾਨ ਅਤੇ ਭਵਿੱਖ ਦੇ ਟੀਚਿਆਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਪੈਦਾ ਕਰਨ ਦਾ ਮਾਣ ਪ੍ਰਾਪਤ ਹੈ।

.

ਉਨ੍ਹਾਂ ਕਿਹਾ ਕਿ ਸਾਡਾ ਕਾਲਜ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉਸ ਲਈ ਖਿਡਾਰੀਆਂ ਨੂੰ ਵੀ ਲਗਨ ਅਤੇ ਸੱਚੇ ਜਜ਼ਬੇ ਨਾਲ ਮਿਹਨਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਖੇਡਾਂ ਵਿੱਚ ਪਾਏ ਯੋਗਦਾਨ ਤੋਂ ਜਾਣੂ ਕਰਵਾਇਆ ਅਤੇ ਆਪਣੇ ਜੀਵਨ ਵਿਚ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਮੁੱਖ ਮਹਿਮਾਨ ਸ਼੍ਰੀ ਵਨੀਤ ਧੀਰ ਜੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਨਿੱਜੀ ਟੀਚੇ ਨਿਰਧਾਰਤ ਕਰਕੇ ਦ੍ਰਿੜਤਾ ਦੇ ਨਾਲ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਆ।

ਉਹਨਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਨਿਸ਼ਠਾ ਅਤੇ ਸੱਚੀ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ ਖਿਡਾਰੀਆਂ ਦੇ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲੜਕਿਆਂ ਵਿੱਚੋਂ ਪਹਿਲੇ 10 ਸਥਾਨਾਂ ਤੇ ਆਉਣ ਵਾਲੇ ਦੌੜਾਕਾਂ ਨੂੰ ਅਤੇ ਲੜਕੀਆਂ ਵਿੱਚੋਂ ਪਹਿਲੇ 5 ਸਥਾਨਾਂ ਤੇ ਅਉਣ ਵਾਲੇ ਦੋੜਾਕਾਂ ਨੂੰ ਇਨਾਮ ਦਿੱਤੇ ਗਏ। ਅੰਤ ਵਿਚ ਡਾ. ਰਛਪਾਲ ਸਿੰਘ ਸੰਧੂ ਡੀਨ ਸਪੋਰਟਸ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਸਤਪਾਲ ਸਿੰਘ ਨੇ ਕੀਤਾ।

.

ਇਸ ਮੌਕੇ ਵਿਦਿਆਰਥੀਆਂ ਦੇ ਕੋਚ ਸਾਹਿਬਾਨ ਸ. ਸਰਬਜੀਤ ਸਿੰਘ ਹੈਪੀ ਐਥਲੈਟਿਕ ਕੋਚ, ਸ੍ਰੀ ਸਰਬਜੀਤ ਸਿੰਘ ਬਾਸਕਿਟਬਾਲ ਕੋਚ, ਸ. ਦਵਿੰਦਰਪਾਲ ਸਿੰਘ ਹਾਕੀ ਕੋਚ ਤੋਂ ਇਲਾਵਾ ਡਾ. ਦਿਨਕਰ ਸ਼ਰਮਾ, ਡਾ. ਅਜੀਤਪਾਲ ਸਿੰਘ, ਡਾ. ਕਰਨਬੀਰ ਸਿੰਘ, ਡਾ. ਵਿਕਾਸ ਕੁਮਾਰ, ਡਾ. ਹਰਜਿੰਦਰ ਸਿੰਘ ਸੇਖੋਂ, ਡਾ. ਪਲਵਿੰਦਰ ਸਿੰਘ, ਡਾ. ਸਰਬਜੀਤ ਸਿੰਘ, ਪ੍ਰੋ. ਅਜੇ ਕੁਮਾਰ, ਪ੍ਰੋ. ਮਨਵੀਰ ਪਾਲ, ਸ. ਜਗਦੀਸ਼ ਸਿੰਘ, ਸ.ਪਰਮਜੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

.

.