PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਸੱਤਵਾਂ ਪੇਅ ਕਮਿਸ਼ਨ ਲਾਗੂ ,

lyallpur-khalsa-college-implements-7th-pay-commission

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੇ ਹਰ ਪ੍ਰਕਾਰ ਦੇ ਵਿਕਾਸ ਲਈ ਵੀ ਵਚਨਬੱਧ ਹੈ। ਇਸੇ ਤਹਿਤ ਕਾਲਜ ਦੀ ਗਵਰਨਿੰਗ ਕੌਂਸਲ ਨੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ/ਪੰਜਾਬ ਸਰਕਾਰ ਦੁਆਰਾ ਜਨਵਰੀ 2016 ਤੋਂ ਸੋਧੇ ਹੋਏ ਪੇਅ ਸਕੇਲਜ਼ ਦੀ ਅਦਾਇਗੀ ਕਰਕੇ ਖੇਤਰ ਵਿੱਚ ਇੱਕ ਨਵੇ ਅਧਿਆਏ ਦਾ ਆਗਾਜ਼ ਕੀਤਾ ਹੈ।

.

.

ਪ੍ਰਿੰਸੀਪਲ ਡਾ. ਸੁਮਨ ਚੋਪੜਾ, ਵਾਇਸ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਰਜਿਸਟਰਾਰ ਡਾ. ਗਗਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਨੇ ਕਾਲਜ ਦੇ ਅੰਦਰ ਸਥਾਪਤ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਕਿਹਾ ਕਿ ਅਸੀਂ ਆਪਣੇ ਜੀਵਨ ਦਾ ਹਰੇਕ ਕਾਰਜ਼ ਪਰਮਾਤਮਾ ਦਾ ਓਟ ਆਸਰਾ ਲੈ ਕੇ ਕਰਦੇ ਹਾਂ। ਸਾਰੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਦੁਆਰਾ ਨਿਰਧਾਰਤ ਸੱਤਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਵਧੇ ਹੋਏ ਪੇਅ ਸਕੇਲਜ਼ ਮਿਲਣੇ ਹਨ।

.

ਇਸ ਲਈ ਅਸੀਂ ਪਰਮਾਤਮਾ ਦਾ ਲੱਖ ਲੱਖ ਸ਼ੁਕਰਾਨਾ ਕਰਦੇ ਹਾਂ। ਇਸ ਮੌਕੇ ਉਹਨਾਂ ਕਾਲਜ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਸਮੁੱਚੀ ਗਵਰਨਿੰਗ ਕੌਂਸਲ ਦਾ ਧੰਨਵਾਦ ਵੀ ਕੀਤਾ। ਉਹਨਾਂ ਕਿਹਾ ਕਿ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਕਾਲਜ ਦੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਲਈ ਨਿਰੰਤਰ ਕਾਰਜ ਕਰ ਰਿਹਾ ਹੈ। ਉਹਨਾਂ ਇਸ ਮੌਕੇ ਸਮੂਹ ਸਟਾਫ਼ ਨੂੰ ਨਵੇਂ ਸੋਧੇ ਹੋਏ ਪੇਅ ਸਕੇਲਜ਼ ਮਿਲਣ ਤੇ ਵਧਾਈ ਦਿੱਤੀ ਅਤੇ ਉਹਨਾਂ ਦੀ ਮਿਹਨਤ, ਜਜ਼ਬੇ, ਸਬਰ ਅਤੇ ਹੌਸਲੇ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਪ੍ਰੋ. ਨਵਦੀਪ ਕੌਰ ਵਾਇਸ ਪ੍ਰਿੰਸੀਪਲ, ਡਾ. ਗਗਨਦੀਪ ਕੌਰ ਰਜਿਸਟਰਾਰ, ਡਾ. ਰਸ਼ਪਾਲ ਸਿੰਘ ਸੰਧੂ ਡੀਨ ਸਪੋਰਟਸ ਅਤੇ ਡਾ. ਹਰਜੀਤ ਸਿੰਘ ਇੰਚਾਰਜ ਐਡਮਿਸ਼ਨ ਅਤੇ ਸਮੂਹ ਸਟਾਫ਼ ਨੇ ਸਭ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਵਲੋਂ ਸੁਪਰਡੈਂਟ ਅਕਾਊਂਟ ਸ੍ਰੀ ਰਾਣਾ ਰਲਹਣ ਹੁਰਾਂ ਦਾ ਵੀ ਧੰਨਵਾਦ ਕੀਤਾ ਗਿਆ । ਇਸ ਮੌਕੇ ਡਾ. ਬਲਰਾਜ ਕੌਰ ਮੁਖੀ ਅੰਗਰੇਜ਼ੀ ਵਿਭਾਗ, ਡਾ. ਰਾਜੂ ਸ਼ਰਮਾ ਮੁਖੀ ਫਿਜੀਓਥਰੈਪੀ ਵਿਭਾਗ,

.

ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਰਜਨੀਸ਼ ਮੋਡਗਿਲ ਮੁਖੀ ਕਮਿਸਟਰੀ ਵਿਭਾਗ, ਡਾ. ਨਰਵੀਰ ਸਿੰਘ ਮੁਖੀ ਫਿਜੀਕਸ ਵਿਭਾਗ, ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ, ਡਾ. ਸੁਰਿੰਦਰ ਪਾਲ ਮੰਡ ਮੁਖੀ ਪੰਜਾਬੀ ਵਿਭਾਗ, ਪ੍ਰੋ. ਅਨੂ ਕੁਮਾਰੀ ਮੁਖੀ ਰਾਜਨੀਤੀ ਸ਼ਾਸ਼ਤਰ ਵਿਭਾਗ, ਡਾ. ਪੂਜਾ ਰਾਣਾ ਮੁਖੀ ਭੂਗੋਲ ਵਿਭਾਗ ਤੋਂ ਇਲਾਵਾ ਸ੍ਰੀ ਰਾਣਾ ਰਲਹਣ ਸੁਪਰਡੈਂਟ ਅਕਾਊਂਟਸ, ਸ੍ਰੀ ਕੰਵਰ ਸੁਖਜੀਤ ਸਿੰਘ ਦਫ਼ਤਰ ਸੁਪਰਡੈਂਟ ਅਤੇ ਸ੍ਰੀ ਸਰੂਪ ਲਾਲ ਵੀ ਹਾਜਰ ਸਨ।

.

.