PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ,

shaheed-bhagat-singhs-birth-anniversary-was-celebrated-at-lyallpur-khalsa-college-jalandhar

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਅਧੀਨ ਚਲ ਰਹੇ ਸੈਂਟਰ ਫਾਰ ਹਿਸਟੋਰੀਕਲ ਸਟੱਡੀਜ਼ ਵਲੋਂ ਐਨ.ਐਸ.ਐਸ. ਦੇ ਸਹਿਯੋਗ ਨਾਲ ਅੱਜ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਯੋਗਦਾਨ ਵਿਸ਼ੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤੀ ਗਈ ।

.

.

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਆਪਣੇ ਸੰਦੇਸ਼ ਵਿੱਚ ਨੌਜਵਾਨਾਂ ਨੂੰ ਅੱਜ ਦੇ ਸਮੇਂ ਸਰਦਾਰ ਭਗਤ ਸਿੰਘ ਦੇ ਦੱਸੇ ਗਏ ਰਾਹਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਡਾ. ਰਸ਼ਪਾਲ ਸਿੰਘ ਸੰਧੂ, ਡੀਨ ਸਪੋਰਟਸ ਅਤੇ ਮੁੱਖੀ ਕਾਮਰਸ ਵਿਭਾਗ ਅਤੇ ਡਾ. ਗਗਨਦੀਪ ਕੌਰ, ਮੁੱਖੀ ਬੋਟਨੀ ਜੂਆਲੋਜੀ ਅਤੇ ਕਾਲਜ ਰਜਿਸਟਰਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਸ਼ਣ ਮੁਕਾਬਲੇ ਵਿੱਚ ਏਕਤਾ ਪਾਂਡੇ ਨੇ ਪਹਿਲਾਂ, ਵਨਸ਼ਿਕਾ ਨੇ ਦੂਜਾ ਅਤੇ ਬ੍ਰਹਮਜੋਤ ਸਿੰਘ ਅਤੇ ਸ਼ਰਨਪ੍ਰੀਤ ਕੌਰ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਲ ਕੀਤਾ।

.

ਅਰਸ਼ਦੀਪ ਕੌਰ ਨੂੰ ਵਿਸ਼ੇਸ਼ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਵਿੱਚ ਡਾ. ਪਲਵਿੰਦਰ ਸਿੰਘ, ਡਾ. ਅਜੀਤਪਾਲ ਸਿੰਘ ਅਤੇ ਡਾ. ਗੀਤਾਂਜਲੀ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ। ਡਾ. ਕਰਨਵੀਰ ਸਿੰਘ, ਇਤਿਹਾਸ ਵਿਭਾਗ ਵੱਲੋਂ ਸਟੇਜ ਦੀ ਭੂਮਿਕਾ ਨੂੰ ਬਾਖੂਬੀ ਨਿਭਾਇਆ ਗਿਆ। ਡਾ. ਅਮਨਦੀਪ ਕੌਰ ਨੇ ਸਾਰਿਆ ਦਾ ਧੰਨਵਾਦ ਕੀਤਾ। ਐਨ.ਐਸ.ਐਸ ਦੇ ਚੀਫ਼ ਪ੍ਰੋਗਰਾਮ ਅਫਸਰ ਪ੍ਰੋ. ਸਤਪਾਲ ਸਿੰਘ , ਡਾ. ਹਰਜੀਤ ਸਿੰਘ, ਮੁੱਖੀ ਗਣਿਤ ਵਿਭਾਗ ਅਤੇ ਪ੍ਰੋ. ਅਮਨਦੀਪ ਕੌਰ , ਇਤਿਹਾਸ ਵਿਭਾਗ ਵੀ ਇਸ ਸਮਾਗਮ ਵਿਚ ਸ਼ਾਮਿਲ ਹੋਏ |

.

.

.