PTB News

Latest news
2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर... जीएनए यूनिवर्सिटी ने बहुविषयक अनुसंधान एवं सतत नवाचार पर अंतरराष्ट्रीय सम्मेलन का आयोजन किया,

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰੋ. ਨਵਦੀਪ ਕੌਰ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਸੰਭਾਲਿਆ ਅਹੁਦਾ,

prof-navdeep-kaur-of-lyallpur-khalsa-college-jalandhar-takes-over-as-the-acting-principal

.

PTB News “ਸਿੱਖਿਆ” : ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਪ੍ਰੋ. ਨਵਦੀਪ ਕੌਰ ਮੁਖੀ ਇਕਨਾਮਿਕਸ ਵਿਭਾਗ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਸਿੱਖਿਆ ਦੇ ਖੇਤਰ ਵਿਚ ਅਤੇ ਖਾਸ ਤੌਰ ਤੇ ਉੱਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿਚ ਪ੍ਰੋ. ਨਵਦੀਪ ਕੌਰ ਦਾ ਇਕ ਜਾਣਿਆ ਪਹਿਚਾਣਿਆ ਨਾਂ ਹੈ। ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਐਡਮਨਿਸਟਰੇਸ਼ਨ ਅਹੁਦਿਆਂ ਉਪਰ ਆਪਣੀ ਜ਼ਿੰਮੇਵਾਰੀਆਂ ਨਿਭਾਈਆਂ ਹਨ।

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਵਾਈਸ ਪ੍ਰੈਜ਼ੀਡੈਂਟ ਸ. ਦੀਪਇੰਦਰ ਸਿੰਘ ਪੁਰੇਵਾਲ ਵਿਸ਼ੇਸ਼ ਤੌਰ ’ਤੇ ਪ੍ਰੋ. ਨਵਦੀਪ ਕੌਰ ਨੂੰ ਪ੍ਰਿੰਸੀਪਲ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਨਵਦੀਪ ਕੌਰ ਨੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਯਤਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਉੱਤਰੀ ਭਾਰਤ ਦੀ ਵੱਡੀ ਸੰਸਥਾ ਹੈ, ਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫ਼ਰਜ਼ ਹੈ।

.

ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਰਵਾਇਤੀ ਕੋਰਸਾਂ ਦੇ ਨਾਲ-ਨਾਲ ਨਵੇਂ ਕੋਰਸ ਵੀ ਲਿਆਂਦੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਵਿਦਿਆ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁੱਖੀ ਸਾਹਿਬਾਨ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਪ੍ਰੋ. ਨਵਦੀਪ ਕੌਰ ਨੂੰ ਕਾਰਜਕਾਰੀ ਪ੍ਰਿੰਸੀਪਲ ਬਣਨ ’ਤੇ ਵਧਾਈਆਂ ਦਿੱਤੀਆਂ।

.

.

.